ਮਲਾਰ ਮਹਲਾ ੧ ॥
Malaar, First Mehl:
 
ਬਾਗੇ ਕਾਪੜ ਬੋਲੈ ਬੈਣ ॥
ਜਿਵੇਂ) ਚਿੱਟੇ ਖੰਭਾਂ ਵਾਲੀ (ਕੂੰਜ ਮਿੱਠੇ) ਬੋਲ ਬੋਲਦੀ ਹੈ (ਤਿਵੇਂ) ਹੇ ਭੈਣ! (ਤੇਰਾ ਭੀ ਸੋਹਣਾ ਰੰਗ ਹੈ, ਬੋਲ ਭੀ ਮਿੱਠੇ ਹਨ, ਤੇਰੇ ਨਕਸ਼ ਭੀ ਤਿੱਖੇ ਹਨ)
You wear white clothes, and speak sweet words.
 
ਲੰਮਾ ਨਕੁ ਕਾਲੇ ਤੇਰੇ ਨੈਣ ॥
ਤੇਰਾ ਨੱਕ ਲੰਮਾ ਹੈ, ਤੇਰੇ ਨੇਤ੍ਰ ਕਾਲੇ ਹਨ (ਭਾਵ, ਹੇ ਜੀਵ-ਇਸਤ੍ਰੀ! ਤੈਨੂੰ ਪਰਮਾਤਮਾ ਨੇ ਸੋਹਣੇ ਤਿੱਖੇ ਨਕਸ਼ਾਂ ਵਾਲਾ ਸੋਹਣਾ ਸਰੀਰ ਦਿੱਤਾ ਹੈ, ਪਰ ਜਿਸ ਨੇ ਇਹ ਦਾਤਿ ਦਿੱਤੀ ਹੈ)
Your nose is sharp, and your eyes are black.
 
ਕਬਹੂੰ ਸਾਹਿਬੁ ਦੇਖਿਆ ਭੈਣ ॥੧॥
ਤੂੰ ਕਦੇ ਉਸ ਮਾਲਕ ਦਾ ਦਰਸ਼ਨ ਭੀ ਕੀਤਾ ਹੈ (ਕਿ ਨਹੀਂ)? ।੧।
Have you ever seen your Lord and Master, O sister? ||1||
 
ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥
O my All-powerful Lord and Master, by Your power, I fly and soar, and ascend to the heavens.
 
ਜਲਿ ਥਲਿ ਡੂੰਗਰਿ ਦੇਖਾਂ ਤੀਰ ॥
(ਉਸ ਦਾਤੇ ਦੀ ਮਿਹਰ ਨਾਲ) ਮੈਂ ਪਾਣੀ ਵਿਚ, ਧਰਤੀ ਵਿਚ, ਪਹਾੜ ਵਿਚ, ਦਰਿਆਵਾਂ ਦੇ ਕੰਢੇ (ਜਿੱਧਰ ਭੀ) ਵੇਖਦੀ ਹਾਂ
I see Him in the water, on the land, in the mountains, on the river-banks,
 
ਥਾਨ ਥਨੰਤਰਿ ਸਾਹਿਬੁ ਬੀਰ ॥੨॥
ਹੇ ਵੀਰ ਉਹ ਮਾਲਕ ਹਰ ਥਾਂ ਵਿਚ ਮੌਜੂਦ ਦਿੱਸਦਾ ਹੈ ।੨।
in all places and interspaces, O brother. ||2||
 
ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥
ਹੇ ਵੀਰ! ਜਿਸ (ਮਾਲਕ) ਨੇ ਇਹ ਸਰੀਰ ਬਣਾ ਕੇ ਇਸ ਦੇ ਨਾਲ ਇਹ ਸੋਹਣੇ (ਤਿੱਖੇ ਨਕਸ਼ਾਂ ਵਾਲੇ) ਅੰਗ ਦਿੱਤੇ ਹਨ
He fashioned the body, and gave it wings;
 
ਅਤਿ ਤ੍ਰਿਸਨਾ ਉਡਣੈ ਕੀ ਡੰਝ ॥
(ਮਾਇਆ ਦੀ) ਬਹੁਤੀ ਤ੍ਰਿਸ਼ਨਾ ਭੀ ਉਸੇ ਨੇ ਲਾਈ ਹੈ ਭਟਕਣ ਦੀ ਤਾਂਘ ਭੀ ਉਸੇ ਨੇ (ਮੇਰੇ ਅੰਦਰ) ਪੈਦਾ ਕੀਤੀ ਹੈ ।
He gave it great thirst and desire to fly.
 
ਨਦਰਿ ਕਰੇ ਤਾਂ ਬੰਧਾਂ ਧੀਰ ॥
ਜਦੋਂ ਉਹ ਮਾਲਕ ਮਿਹਰ ਦੀ ਨਜ਼ਰ ਕਰਦਾ ਹੈ, ਤਾਂ ਮੈਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਧੀਰਜ ਫੜਦੀ ਹਾਂ (ਮੈਂ ਭਟਕਣੋਂ ਹਟ ਜਾਂਦੀ ਹਾਂ)
When He bestows His Glance of Grace, I am comforted and consoled.
 
ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥
ਹੇ ਵੀਰ ਜਿਵੇਂ ਜਿਵੇਂ ਮੈਨੂੰ ਉਹ ਆਪਣਾ ਦਰਸਨ ਕਰਾਂਦਾ ਹੈ, ਤਿਵੇਂ ਤਿਵੇਂ ਮੈਂ ਦਰਸਨ ਕਰਦੀ ਹਾਂ ।੩।
As He makes me see, so do I see, O brother. ||3||
 
ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥
(ਹੇ ਵੀਰ!) ਨਾਹ ਇਹ ਸਰੀਰ ਸਦਾ ਨਾਲ ਨਿਭੇਗਾ, ਨਾਹ ਇਹ ਸੋਹਣੇ ਅੰਗ ਹੀ ਸਦਾ ਕਾਇਮ ਰਹਿਣਗੇ ।
Neither this body, nor its wings, shall go to the world hereafter.
 
ਪਉਣੈ ਪਾਣੀ ਅਗਨੀ ਕਾ ਸਨਬੰਧ ॥
ਇਹ ਤਾਂ ਹਵਾ ਪਾਣੀ ਅੱਗ ਆਦਿਕ ਤੱਤਾਂ ਦਾ ਮੇਲ ਹੈ (ਜਦੋਂ ਤੱਤ ਖਿੰਡ ਜਾਣਗੇ, ਸਰੀਰ ਢਹਿ ਢੇਰੀ ਹੋ ਜਾਏਗਾ)
It is a fusion of air, water and fire.
 
ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥
। ਹੇ ਨਾਨਕ! ਜਦੋਂ ਮਾਲਕ ਦੀ ਮਿਹਰ ਦੀ ਨਿਗਾਹ ਹੁੰਦੀ ਹੈ, ਤਦੋਂ ਗੁਰੂ-ਪੀਰ ਦਾ ਪੱਲਾ ਫੜ ਕੇ ਮਾਲਕ-ਪ੍ਰਭੂ ਨੂੰ ਸਿਮਰਿਆ ਜਾ ਸਕਦਾ ਹੈ,
O Nanak, if it is in the mortal's karma, then he meditates on the Lord, with the Guru as his Spiritual Teacher.
 
ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥
ਤਦੋਂ ਇਹ ਸਰੀਰ ਉਸ ਸਦਾ-ਥਿਰ ਮਾਲਕ ਵਿਚ ਲੀਨ ਰਹਿੰਦਾ ਹੈ (ਤਦੋਂ ਇਹ ਸੋਹਣੇ ਗਿਆਨ-ਇੰਦ੍ਰੇ ਭਟਕਣੋਂ ਹਟ ਕੇ ਪ੍ਰਭੂ ਵਿਚ ਟਿਕੇ ਰਹਿੰਦੇ ਹਨ) ।੪।੪।੯।
This body is absorbed in the Truth. ||4||4||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by