ਮਲਾਰ ਮਹਲਾ ੩ ॥
Malaar, Third Mehl:
ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਰਜ਼ਾ ਨੂੰ ਮਿੱਠਾ ਕਰ ਕੇ ਮੰਨਿਆ ਹੈ, ਪ੍ਰਭੂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਉਹਨਾਂ ਦੇ ਅੰਦਰੋਂ) ਹਉਮੈ ਸਾੜ ਕੇ ਉਹਨਾਂ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਹੈ
Those who realize the Hukam of the Lord's Command are united with Him; through the Word of His Shabad, their egotism is burnt away.
ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥
ਉਹ ਮਨੁੱਖ ਦਿਨ ਰਾਤ ਸਦਾ-ਥਿਰ ਪ੍ਰਭੂ ਦੀ ਭਗਤੀ ਕਰਦੇ ਹਨ, ਉਹ ਲਿਵ ਲਾ ਕੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ ।
They perform true devotional worship day and night; they remain lovingly attuned to the True Lord.
ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਪੇ੍ਰਮ ਵਿਚ (ਟਿਕ ਕੇ) ਸਦਾ-ਥਿਰ ਹਰੀ ਨੂੰ ਹਰ ਥਾਂ ਵੱਸਦਾ ਵੇਖਦੇ ਹਨ ।੧।
They gaze on their True Lord forever, through the Word of the Guru's Shabad, with loving ease. ||1||
ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥
ਹੇ ਮਨ! (ਪਰਮਾਤਮਾ ਦੀ) ਰਜ਼ਾ ਵਿਚ ਤੁਰਿਆ ਕਰ, (ਇਸ ਤਰ੍ਹਾਂ) ਆਤਮਕ ਆਨੰਦ ਬਣਿਆ ਰਹਿੰਦਾ ਹੈ ।
O mortal, accept His Will and find peace.
ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥
ਹੇ ਮਨ! ਪ੍ਰਭੂ ਨੂੰ ਆਪਣੇ ਮਰਜ਼ੀ ਪਿਆਰੀ ਲੱਗਦੀ ਹੈ । ਜਿਸ ਮਨੁੱਖ ਉਤੇ ਮਿਹਰ ਕਰਦਾ ਹੈ (ਉਹ ਉਸ ਦੀ ਰਜ਼ਾ ਵਿਚ ਤੁਰਦਾ ਹੈ), ਉਸ ਦੇ ਜੀਵਨ-ਰਾਹ ਵਿਚ ਕੋਈ ਰੁਕਾਵਟ ਨਹੀਂ ਪੈਂਦੀ ।੧।ਰਹਾਉ।
God is pleased by the Pleasure of His Own Will. Whomever He forgives, meets no obstacles on the way. ||1||Pause||
ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥
ਹੇ ਭਾਈ! ਤ੍ਰਿਗੁਣੀ (ਮਾਇਆ ਵਿਚ ਸਦਾ ਜੁੜੇ ਰਹਿਣਾ) ਨਿਰੀ ਭਟਕਣਾ ਹੀ ਹੈ (ਇਸ ਵਿਚ ਫਸੇ ਰਿਹਾਂ) ਨਾਹ ਪ੍ਰਭੂ ਦੀ ਭਗਤੀ ਹੋ ਸਕਦੀ ਹੈ, ਨਾਹ ਉਸ ਦੇ ਪਿਆਰ ਵਿਚ ਲੀਨ ਹੋ ਸਕੀਦਾ ਹੈ
Under the influence of the three gunas, the three dispositions, the mind wanders everywhere, without love or devotion to the Lord.
ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥
(ਤ੍ਰਿਗੁਣੀ ਮਾਇਆ ਦੇ ਮੋਹ ਦੇ ਕਾਰਨ) ਉੱਚੀ ਆਤਮਕ ਅਵਸਥਾ ਨਹੀਂ ਹੋ ਸਕਦੀ, ਵਿਕਾਰਾਂ ਤੋਂ ਖ਼ਲਾਸੀ ਕਦੇ ਨਹੀਂ ਹੋ ਸਕਦੀ ।
No one is ever saved or liberated, by doing deeds in ego.
ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥
ਮਨੁੱਖ ਹਉਮੈ (ਵਧਾਣ ਵਾਲੇ) ਕੰਮ (ਹੀ) ਕਰਦੇ ਰਹਿੰਦੇ ਹਨ । (ਪਰ ਜੀਵਾਂ ਦੇ ਕੀਹ ਵੱਸ?) ਜੋ ਕੁਝ ਮਾਲਕ-ਹਰੀ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਜੀਵ ਭਟਕਦੇ ਫਿਰਦੇ ਹਨ ।੨।
Whatever our Lord and Master wills, comes to pass. People wander according to their past actions. ||2||
ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥
ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਦਾ ਮਨ (ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ
Meeting with the True Guru, the mind is overpowered; the Lord's Name comes to abide in the mind.
ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
(ਫਿਰ ਉਸ ਦਾ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ, ਉਸ ਦਾ ਬਿਆਨ ਨਹੀਂ ਹੋ ਸਕਦਾ
The value of such a person cannot be estimated; nothing at all can be said about him.
ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥
ਉਹ ਮਨੁੱਖ ਉਸ ਅਵਸਥਾ ਵਿਚ ਟਿੱਕ ਜਾਂਦਾ ਹੈ ਜਿੱਥੇ ਮਾਇਆ ਦੇ ਤਿੰਨ ਗੁਣਾਂ ਦਾ ਜ਼ੋਰ ਨਹੀਂ ਪੈ ਸਕਦਾ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੩।
He comes to dwell in the fourth state; he remains merged in the True Lord. ||3||
ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥
ਹੇ ਭਾਈ! ਮੇਰਾ ਹਰੀ ਪ੍ਰਭੂ ਅਪਹੁੰਚ ਹੈ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੋਂ ਨਹੀਂ ਮਿਲ ਸਕਦਾ
My Lord God is Inaccessible and Unfathomable. His value cannot be expressed.
ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥
ਗੁਰੂ ਦੀ ਮਿਹਰ ਨਾਲ ਹੀ ਉਸ ਦੀ ਜਾਣ-ਪਛਾਣ ਹੁੰਦੀ ਹੈ (ਜਿਸ ਨੂੰ ਜਾਣ-ਪਛਾਣ ਹੋ ਜਾਂਦੀ ਹੈ, ਉਹ ਮਨੁੱਖ) ਗੁਰੂ ਦੇ ਸ਼ਬਦ ਅਨੁਸਾਰ (ਹਰੇਕ) ਕਾਰ ਕਰਦਾ ਹੈ
By Guru's Grace, he comes to understand, and live the Shabad.
ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥
ਹੇ ਨਾਨਕ! ਤੂੰ ਸਦਾ ਹਰਿ-ਨਾਮ ਸਿਮਰਦਾ ਰਹੁ । (ਜਿਹੜਾ ਸਿਮਰਦਾ ਹੈ) ਉਹ ਪ੍ਰਭੂ ਦੇ ਦਰ ਤੇ ਸੋਭਾ ਪਾਂਦਾ ਹੈ ।੪।੨।
O Nanak, praise the Naam, the Name of the Lord, Har, Har; you shall be honored in the Court of the Lord. ||4||2||