ਮਲਾਰ ਮਹਲਾ ੩ ॥
Malaar, Third Mehl:
ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥
ਹੇ ਭਾਈ! ਮੈਂ ਤਾਂ ਸਦਾ (ਆਪਣੇ) ਗੁਰੂ ਨੂੰ ਹੀ ਸਲਾਹੁੰਦਾ ਹਾਂ, ਉਹ ਸਾਰੇ ਸੁਖ ਦੇਣ ਵਾਲਾ ਹੈ (ਮੇਰੇ ਵਾਸਤੇ) ਉਹ ਨਾਰਾਇਣ ਪ੍ਰਭੂ ਹੈ ।
I praise the Guru, the Giver of peace, forever. He truly is the Lord God.
ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥
(ਜਿਸ ਮਨੁੱਖ ਨੇ) ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਉਸ ਦੀ (ਲੋਕ ਪਰਲੋਕ ਵਿੱਚ) ਬੜੀ ਇੱਜ਼ਤ ਬਣ ਗਈ,
By Guru's Grace, I have obtained the supreme status. His glorious greatness is glorious!
ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਸਦਾ ਗੁਣ ਗਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੧।
One who sings the Glorious Praises of the True Lord, merges in the True Lord. ||1||
ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥
ਹੇ (ਮੇਰੇ) ਮਨ! ਗੁਰੂ ਦੀ ਸਰਨ ਪੈ ਕੇ ਹਿਰਦੇ ਵਿਚ (ਪਰਮਾਤਮਾ ਦੇ ਗੁਣਾਂ ਨੂੰ) ਵਿਚਾਰਿਆ ਕਰ
O mortal, contemplate the Guru's Word in your heart.
ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹਾਲਿ ॥੧॥ ਰਹਾਉ ॥
। ਹੇ ਭਾਈ! ਝੂਠ ਛੱਡ, ਕੁਟੰਬ (ਦਾ ਮੋਹ) ਛੱਡ, ਹਉਮੈ ਤਿਆਗ, ਆਤਮਕ ਮੌਤ ਲਿਆਉਣ ਵਾਲੀ ਤ੍ਰਿਸ਼ਨਾ ਛੱਡ । ਹਿਰਦੇ ਵਿਚ ਸਦਾ ਯਾਦ ਰੱਖ (ਕਿ ਇਥੋਂ) ਕੂਚ ਕਰਨਾ (ਹੈ) ।੧।ਰਹਾਉ।
Abandon your false family, poisonous egotism and desire; remember in your heart, that you will have to leave. ||1||Pause||
ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥
ਹੇ ਭਾਈ! ਪਰਮਾਤਮਾ ਦੇ ਨਾਮ ਦੀ ਦਾਤਿ ਦੇਣ ਵਾਲਾ (ਸਿਰਫ਼) ਗੁਰੂ (ਹੀ) ਹੈ, (ਨਾਮ ਦੀ ਦਾਤਿ) ਦੇਣ ਵਾਲਾ (ਗੁਰੂ ਤੋਂ ਬਿਨਾ) ਹੋਰ ਕੋਈ ਨਹੀਂ ।
The True Guru is the Giver of the Lord's Name. There is no other giver at all.
ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਆਤਮਕ ਜੀਵਨ ਦੀ ਦਾਤਿ ਦੇਂਦਾ ਹੈ, ਉਹ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜ ਜਾਂਦੇ ਹਨ, ਉਹ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦੇ ਹਨ,
Bestowing the gift of the soul, He satisfies the mortal beings, and merges them in the True Name.
ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ (ਦਾ ਨਾਮ) ਹਰ ਵੇਲੇ ਵੱਸਿਆ ਰਹਿੰਦਾ ਹੈ, ਉਹ ਆਤਮਕ ਅਡੋਲਤਾ ਵਿਚ ਸਦਾ ਟਿਕੇ ਰਹਿੰਦੇ ਹਨ ।੨।
Night and day, they ravish and enjoy the Lord within the heart; they are intuitively absorbed in Samaadhi. ||2||
ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥
। ਜਿਸ ਮਨੁੱਖ ਦਾ ਇਹ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਟਿਕੀ ਰਹਿੰਦੀ ਹੈ
The Shabad, the Word of the True Guru, has pierced my mind. The True Word of His Bani permeates my heart.
ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥
ਭਾਈ! ਮੇਰਾ ਪ੍ਰਭੂ ਅਲੱਖ ਹੈ ਉਸ ਦਾ ਸਹੀ ਸਰੂਪ ਸਮਝਿਆ ਨਹੀਂ ਜਾ ਸਕਦਾ । ਗੁਰੂ ਦੀ ਸਰਨ ਪੈ ਕੇ ਉਸ ਅਕੱਥ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।
My God is Unseen; He cannot be seen. The Gurmukh speaks the Unspoken.
ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥
। ਹੇ ਭਾਈ! ਸਾਰੇ ਸੁਖ ਦੇਣ ਵਾਲਾ ਧਨੁਖ-ਧਾਰੀ ਪ੍ਰਭੂ ਆਪ ਹੀ ਜਦੋਂ ਮਿਹਰ ਕਰਦਾ ਹੈ, ਤਾਂ ਉਸ ਦਾ ਨਾਮ ਜਪਿਆ ਜਾ ਸਕਦਾ ਹੈ ।੩।
When the Giver of peace grants His Grace, the mortal being meditates on the Lord, the Life of the Universe. ||3||
ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥
ਹੇ ਭਾਈ! ਗੁਰੂ ਦੇ ਸਨਮੁਖ ਹੋ ਕੇ ਜਿਸ ਮਨੁੱਖ ਨੇ ਆਤਮਕ ਅਡੋਲਤਾ ਵਿਚ (ਟਿੱਕ ਕੇ) ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਹੁੰਦਾ ।
He does not come and go in renicarnation any longer; the Gurmukh meditates intuitively.
ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥
ਉਸ ਨੂੰ ਆਪਣੇ ਅੰਦਰੋਂ ਹੀ ਆਪੇ ਦੀ ਸੂਝ ਹੋ ਜਾਂਦੀ ਹੈ, ਉਸ ਨੂੰ ਮਾਲਕ-ਪ੍ਰਭੂ ਮਿਲ ਪੈਂਦਾ ਹੈ, ਉਸ ਦਾ ਮਨ (ਫਿਰ) ਅੰਦਰ ਹੀ ਲੀਨ ਹੋ ਜਾਂਦਾ ਹੈ ।
From the mind, the mind merges into our Lord and Master; the mind is absorbed into the Mind.
ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥
ਸਦਾ-ਥਿਰ ਹਰੀ ਨੂੰ (ਹਿਰਦੇ ਵਿਚ ਵਸਾ ਕੇ) ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਹੀ ਗਿੱਝਾ ਰਹਿੰਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ ।੪।
In truth, the True Lord is pleased with truth; eradicate egotism from within yourself. ||4||
ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਪਰਮਾਤਮਾ ਪਾਸੋਂ ਹੀ ਮਿਲਦਾ ਹੈ । (ਮਿਲਦਾ ਉਹਨਾਂ ਨੂੰ ਹੈ) ਜਿਨ੍ਹਾਂ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਹੀ (ਨਾਮ ਦੀ ਪ੍ਰਾਪਤੀ ਦਾ ਲੇਖ) ਲਿਖਿਆ ਹੁੰਦਾ ਹੈ । ਉਹਨਾਂ ਦੇ ਮਨ ਵਿਚ ਸਦਾ ਮਾਲਕ-ਪ੍ਰਭੂ ਹੀ ਵੱਸਿਆ ਰਹਿੰਦਾ ਹੈ, ਹੋਰ ਕੋਈ ਦੂਜਾ ਨਹੀਂ ਵੱਸਦਾ
Our One and Only Lord and Master dwells within the mind; there is no other at all.
ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥
ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਸਿਰਫ਼ ਹਰਿ-ਨਾਮ ਹੀ ਮਿੱਠਾ ਲੱਗਦਾ ਹੈ ।
The One Name is Sweet Ambrosial Nectar; it is Immaculate Truth in the world.
ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥
ਜਗਤ ਵਿਚ (ਹਰ ਥਾਂ ਉਹਨਾਂ ਨੂੰ) ਉਹੀ ਦਿੱਸਦਾ ਹੈ ਜੋ ਪਵਿੱਤਰ ਹੈ ਅਤੇ ਸਦਾ ਕਾਇਮ ਰਹਿਣ ਵਾਲਾ ਹੈ ।੫।੪।
O Nanak, the Name of God is obtained, by those who are so predestined. ||5||4||