ਮਲਾਰ ਮਹਲਾ ੩ ਘਰੁ ੨
Malaar, Third Mehl, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥
ਹੇ ਪੰਡਿਤ! (ਵੇਦ ਸ਼ਾਸਤ੍ਰ ਦੀ ਮਰਯਾਦਾ ਆਦਿਕ ਦੀ ਚਰਚਾ ਦੇ ਥਾਂ ਇਹ ਵਿਚਾਰਿਆ ਕਰ ਕਿ ਤੇਰਾ) ਇਹ ਮਨ ਘਰ ਦੇ ਜੰਜਾਲਾਂ ਵਿਚ ਫਸਿਆ ਰਹਿੰਦਾ ਹੈ ਜਾਂ ਨਿਰਲੇਪ ਰਹਿੰਦਾ ਹੈ ।
Is this mind a householder, or is this mind a detached renunciate?
ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥
ਹੇ ਪੰਡਿਤ! (ਇਹ ਸੋਚਿਆ ਕਰ ਕਿ ਤੇਰਾ) ਇਹ ਮਨ (ਬ੍ਰਾਹਮਣ ਖੱਤ੍ਰੀ ਆਦਿਕ) ਵਰਨ-ਵਿਤਕਰੇ ਤੋਂ ਉਤਾਂਹ ਹੈ ਅਤੇ ਸਦਾ ਆਤਮਕ ਮੌਤ ਤੋਂ ਬਚਿਆ ਰਹਿੰਦਾ ਹੈ ।
Is this mind beyond social class, eternal and unchanging?
ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥
ਕੀ (ਤੇਰਾ) ਇਹ ਮਨ ਮਾਇਆ ਦੀ ਦੌੜ-ਭੱਜ ਵਿਚ ਹੀ ਕਾਬੂ ਆਇਆ ਰਹਿੰਦਾ ਹੈ ਜਾਂ ਮਾਇਆ ਤੋਂ ਉਪਰਾਮ ਹੈ
Is this mind fickle, or is this mind detached?
ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥
ਹੇ ਪੰਡਿਤ! (ਇਹ ਭੀ ਵਿਚਾਰਿਆ ਕਰ ਕਿ) ਇਸ ਮਨ ਨੂੰ ਮਮਤਾ ਕਿਥੋਂ ਆ ਚੰਬੜਦੀ ਹੈ ।੧।
How has this mind been gripped by possessiveness? ||1||
ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥
ਹੇ ਪੰਡਿਤ! (ਵੇਦ ਸਾਸ਼ਤ੍ਰ ਦੀ ਮਰਯਾਦਾ ਆਦਿਕ ਤੇ ਜ਼ੋਰ ਦੇਣ ਦੇ ਥਾਂ) ਆਪਣੇ ਇਸ ਮਨ ਬਾਰੇ ਵਿਚਾਰ ਕਰਿਆ ਕਰੋ ।
O Pandit, O religious scholar, reflect on this in your mind.
ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥
(ਆਪਣੇ ਮਨ ਦੀ ਪੜਤਾਲ ਛੱਡ ਕੇ) ਹੋਰ ਬਹੁਤਾ ਜੋ ਕੁਝ ਤੂੰ ਪੜ੍ਹਦਾ ਹੈਂ, ਉਹ (ਆਪਣੇ ਸਿਰ ਉਤੇ ਹਉਮੈ ਦਾ) ਭਾਰ ਹੀ ਚੁੱਕਦਾ ਹੈਂ ।੧।ਰਹਾਉ।
Why do you read so many other things, and carry such a heavy load? ||1||Pause||
ਮਾਇਆ ਮਮਤਾ ਕਰਤੈ ਲਾਈ ॥
ਹੇ ਪੰਡਿਤ! (ਵੇਖ,) ਕਰਤਾਰ ਨੇ (ਆਪ ਹੀ ਇਸ ਮਨ ਨੂੰ) ਮਾਇਆ ਦੀ ਮਮਤਾ ਚੰਬੋੜੀ ਹੋਈ ਹੈ ।
The Creator has attached it to Maya and possessiveness.
ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥
(ਕਰਤਾਰ ਨੇ ਮਾਇਆ ਦੀ ਮਮਤਾ ਦਾ) ਇਹ ਹੁਕਮ ਦੇ ਕੇ ਹੀ ਜਗਤ ਪੈਦਾ ਕੀਤਾ ਹੋਇਆ ਹੈ ।
Enforcing His Order, He created the world.
ਗੁਰ ਪਰਸਾਦੀ ਬੂਝਹੁ ਭਾਈ ॥
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਇਸ ਗੱਲ ਨੂੰ) ਸਮਝ
By Guru's Grace, understand this, O Siblings of Destiny.
ਸਦਾ ਰਹਹੁ ਹਰਿ ਕੀ ਸਰਣਾਈ ॥੨॥
ਅਤੇ ਸਦਾ ਪਰਮਾਤਮਾ ਦੀ ਸਰਨ ਪਿਆ ਰਹੁ (ਤਾ ਕਿ ਮਾਇਆ ਦੀ ਮਮਤਾ ਤੇਰੇ ਉੱਤੇ ਆਪਣਾ ਜ਼ੋਰ ਨ ਪਾ ਸਕੇ) ।੨।
Remain forever in the Sanctuary of the Lord. ||2||
ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥
ਹੇ ਪੰਡਿਤ! ਉਹ (ਮਨੁੱਖ ਅਸਲ) ਪੰਡਿਤ ਹੈ ਜੋ (ਆਪਣੇ ਉੱਤੋਂ ਮਾਇਆ ਦੇ) ਤਿੰਨਾ ਹੀ ਗੁਣਾਂ ਦਾ ਭਾਰ ਲਾਹ ਦੇਂਦਾ ਹੈ
He alone is a Pandit, who sheds the load of the three qualities.
ਅਨਦਿਨੁ ਏਕੋ ਨਾਮੁ ਵਖਾਣੈ ॥
ਅਤੇ ਹਰ ਵੇਲੇ ਸਿਰਫ਼ ਹਰਿ-ਨਾਮ ਹੀ ਜਪਦਾ ਰਹਿੰਦਾ ਹੈ ।
Night and day, he chants the Name of the One Lord.
ਸਤਿਗੁਰ ਕੀ ਓਹੁ ਦੀਖਿਆ ਲੇਇ ॥
ਅਜਿਹਾ ਪੰਡਿਤ ਗੁਰੂ ਦੀ ਸਿੱਖਿਆ ਗ੍ਰਹਣ ਕਰਦਾ ਹੈ
He accepts the Teachings of the True Guru.
ਸਤਿਗੁਰ ਆਗੈ ਸੀਸੁ ਧਰੇਇ ॥
ਗੁਰੂ ਦੇ ਅੱਗੇ ਆਪਣਾ ਸਿਰ ਰੱਖੀ ਰੱਖਦਾ ਹੈ (ਸਦਾ ਗੁਰੂ ਦੇ ਹੁਕਮ ਵਿਚ ਤੁਰਦਾ ਹੈ)
He offers his head to the True Guru.
ਸਦਾ ਅਲਗੁ ਰਹੈ ਨਿਰਬਾਣੁ ॥
ਉਹ ਸਦਾ ਨਿਰਲੇਪ ਰਹਿੰਦਾ ਹੈ, ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ
He remains forever unattached in the state of Nirvaanaa.
ਸੋ ਪੰਡਿਤੁ ਦਰਗਹ ਪਰਵਾਣੁ ॥੩॥
ਅਜਿਹਾ ਪੰਡਿਤ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰਦਾ ਹੈ ।੩।
Such a Pandit is accepted in the Court of the Lord. ||3||
ਸਭਨਾਂ ਮਹਿ ਏਕੋ ਏਕੁ ਵਖਾਣੈ ॥
ਹੇ ਪੰਡਿਤ! (ਜਿਹੜਾ ਪੰਡਿਤ ਵੇਦ ਸ਼ਾਸਤ੍ਰ ਆਦਿਕ ਦੀ ਚਰਚਾ ਦੇ ਥਾਂ ਆਪਣੇ ਮਨ ਨੂੰ ਪੜਤਾਲਦਾ ਹੈ, ਉਹ) ਇਹ ਉਪਦੇਸ਼ ਹੀ ਕਰਦਾ ਹੈ ਕਿ ਸਭ ਜੀਵਾਂ ਵਿਚ ਇਕੋ ਪਰਮਾਤਮਾ ਵੱਸਦਾ ਹੈ ।
He preaches that the One Lord is within all beings.
ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥
ਜਦੋਂ ਉਹ ਪੰਡਿਤ (ਸਭ ਜੀਵਾਂ ਵਿਚ) ਇਕ ਪ੍ਰਭੂ ਨੂੰ ਹੀ ਵੇਖਦਾ ਹੈ, ਤਦੋਂ ਉਹ ਉਸ ਇਕ ਪ੍ਰਭੂ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ ।
As he sees the One Lord, he knows the One Lord.
ਜਾ ਕਉ ਬਖਸੇ ਮੇਲੇ ਸੋਇ ॥
ਪਰ, ਹੇ ਪੰਡਿਤ! ਜਿਸ ਮਨੁੱਖ ਉਤੇ ਕਰਤਾਰ ਬਖ਼ਸ਼ਸ਼ ਕਰਦਾ ਹੈ, ਉਸੇ ਨੂੰ ਉਹ (ਆਪਣੇ ਚਰਨਾਂ ਵਿਚ) ਜੋੜਦਾ ਹੈ,
That person, whom the Lord forgives, is united with Him.
ਐਥੈ ਓਥੈ ਸਦਾ ਸੁਖੁ ਹੋਇ ॥੪॥
, ਉਸ ਮਨੁੱਖ ਨੂੰ ਇਸ ਲੋਕ ਅਤੇ ਪਰਲੋਕ ਵਿਚ ਆਤਮਕ ਆਨੰਦ ਸਦਾ ਮਿਲਿਆ ਰਹਿੰਦਾ ਹੈ ।੪।
He finds eternal peace, here and hereafter. ||4||
ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥
ਹੇ ਪੰਡਿਤ! ਨਾਨਕ ਆਖਦੇ ਹਨ—(ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰਨ ਲਈ ਆਪਣੀ ਅਕਲ ਦੇ ਆਸਰੇ) ਕੋਈ ਭੀ ਮਨੁੱਖ ਕੋਈ ਜੁਗਤੀ ਨਹੀਂ ਵਰਤ ਸਕਦਾ ।
Says Nanak, what can anyone do?
ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥
ਜਿਸ ਮਨੁੱਖ ਉੱਤੇ ਪ੍ਰਭੂ ਮਿਹਰ ਕਰਦਾ ਹੈ ਉਹੀ ਬੰਧਨਾਂ ਤੋਂ ਖ਼ਲਾਸੀ ਪਾਂਦਾ ਹੈ ।
He alone is liberated, whom the Lord blesses with His Grace.
ਅਨਦਿਨੁ ਹਰਿ ਗੁਣ ਗਾਵੈ ਸੋਇ ॥
ਉਹ ਮਨੁੱਖ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
Night and day, he sings the Glorious Praises of the Lord.
ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥
ਉਹ ਫਿਰ (ਆਪਣੇ ਉੱਚੇ ਵਰਨ ਆਦਿਕ ਦੀ ਪਕਿਆਈ ਦੀ ਖ਼ਾਤਰ) ਵੇਦ ਸ਼ਾਸਤ੍ਰ ਆਦਿਕ ਦੀ ਮਰਯਾਦਾ ਦਾ ਹੋਕਾ ਨਹੀਂ ਦੇਂਦਾ ਫਿਰਦਾ ।੫।੧।੧੦।
Then, he no longer bothers with the proclamations of the Shaastras or the Vedas. ||5||1||10||