ਮਲਾਰ ਮਹਲਾ ੩ ॥
Malaar, Third Mehl:
ਰਸਨਾ ਨਾਮੁ ਸਭੁ ਕੋਈ ਕਹੈ ॥
ਹੇ ਭਾਈ! (ਉਂਞ ਤਾਂ) ਹਰ ਕੋਈ ਜੀਭ ਨਾਲ ਹਰਿ-ਨਾਮ ਉਚਾਰਦਾ ਹੈ,
Everyone speaks the Name of the Lord with the tongue.
ਸਤਿਗੁਰੁ ਸੇਵੇ ਤਾ ਨਾਮੁ ਲਹੈ ॥
ਪਰ ਮਨੁੱਖ ਤਦੋਂ ਹੀ ਹਰਿ-ਨਾਮ (-ਧਨ) ਪ੍ਰਾਪਤ ਕਰਦਾ ਹੈ ਜਦੋਂ ਗੁਰੂ ਦੀ ਸਰਨ ਪੈਂਦਾ ਹੈ ।
But only by serving the True Guru does the mortal receive the Name.
ਬੰਧਨ ਤੋੜੇ ਮੁਕਤਿ ਘਰਿ ਰਹੈ ॥
(ਗੁਰੂ ਦੀ ਸਰਨ ਪੈ ਕੇ ਹੀ ਮਨੁੱਖ ਮਾਇਆ ਦੇ ਮੋਹ ਦੇ) ਬੰਧਨ ਤੋੜਦਾ ਹੈ ਅਤੇ ਉਸ ਅਵਸਥਾ ਵਿਚ ਟਿਕਦਾ ਹੈ ਜਿੱਥੇ ਵਿਕਾਰਾਂ ਤੋਂ ਖ਼ਲਾਸੀ ਹੋਈ ਰਹਿੰਦੀ ਹੈ ।
His bonds are shattered, and he stays in the house of liberation.
ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨੁੱਖ ਅਡੋਲ-ਚਿੱਤ ਹੋ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ ।੧।
Through the Word of the Guru's Shabad, he sits in the eternal, unchanging house. ||1||
ਮੇਰੇ ਮਨ ਕਾਹੇ ਰੋਸੁ ਕਰੀਜੈ ॥
ਹੇ ਮੇਰੇ ਮਨ! (ਪਰਮਾਤਮਾ ਦੇ ਨਾਮ ਵਲੋਂ) ਰੋਸਾ ਨਹੀਂ ਕਰਨਾ ਚਾਹੀਦਾ ।
O my mind, why are you angry?
ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥
ਜਗਤ ਵਿਚ ਪਰਮਾਤਮਾ ਦਾ ਨਾਮ (ਹੀ ਅਸਲ) ਖੱਟੀ ਹੈ । ਹੇ ਭਾਈ! ਗੁਰੂ ਦੀ ਮਤਿ ਲੈ ਕੇ ਹਰ ਵੇਲੇ ਹਿਰਦੇ ਵਿਚ ਹਰਿ-ਨਾਮ ਸਿਮਰਨਾ ਚਾਹੀਦਾ ਹੈ ।੧।ਰਹਾਉ।
In this Dark Age of Kali Yuga, the Lord's Name is the source of profit. Contemplate and appreciate the Guru's Teachings within your heart, night and day. ||1||Pause||
ਬਾਬੀਹਾ ਖਿਨੁ ਖਿਨੁ ਬਿਲਲਾਇ ॥
ਹੇ ਭਾਈ! (ਜਿਵੇਂ ਵਰਖਾ ਦੀ ਬੂੰਦ ਵਾਸਤੇ) ਪਪੀਹਾ ਹਰ ਖਿਨ ਤਰਲੇ ਲੈਂਦਾ ਹੈ,
Each and every instant, the rainbird cries and calls.
ਬਿਨੁ ਪਿਰ ਦੇਖੇ ਨੀਂਦ ਨ ਪਾਇ ॥
ਤਿਵੇਂ ਜੀਵ-ਇਸਤ੍ਰੀ) ਪ੍ਰਭੂ-ਪਤੀ ਦਾ ਦਰਸ਼ਨ ਕਰਨ ਤੋਂ ਬਿਨਾ ਆਤਮਕ ਸ਼ਾਂਤੀ ਹਾਸਲ ਨਹੀਂ ਕਰ ਸਕਦੀ ।
Without seeing her Beloved, she does not sleep at all.
ਇਹੁ ਵੇਛੋੜਾ ਸਹਿਆ ਨ ਜਾਇ ॥
ਉਸ ਪਾਸੋਂ) ਇਹ ਵਿਛੋੜਾ ਸਹਾਰਿਆ ਨਹੀਂ ਜਾਂਦਾ
She cannot endure this separation.
ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥
ਜਦੋਂ ਕੋਈ ਜੀਵ ਗੁਰੂ ਨੂੰ ਮਿਲ ਪੈਂਦਾ ਹੈ ਤਦੋਂ ਉਹ ਪ੍ਰੇਮ ਵਿਚ (ਲੀਨ ਹੋ ਕੇ) ਪ੍ਰਭੂ ਨੂੰ ਮਿਲ ਪੈਂਦਾ ਹੈ ।੨।
When she meets the True Guru, then she intuitively meets her Beloved. ||2||
ਨਾਮਹੀਣੁ ਬਿਨਸੈ ਦੁਖੁ ਪਾਇ ॥
ਹੇ ਭਾਈ! ਨਾਮ ਤੋਂ ਵਾਂਜਿਆ ਹੋਇਆ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ ਦੁੱਖ ਸਹਿੰਦਾ ਰਹਿੰਦਾ ਹੈ,
Lacking the Naam, the Name of the Lord, the mortal suffers and dies.
ਤ੍ਰਿਸਨਾ ਜਲਿਆ ਭੂਖ ਨ ਜਾਇ ॥
ਦੀ) ਤ੍ਰਿਸ਼ਨਾ-ਅੱਗ ਵਿਚ ਸੜਦਾ ਹੈ, ਉਸ ਦੀ (ਮਾਇਆ ਦੀ ਇਹ) ਭੁੱਖ ਦੂਰ ਨਹੀਂ ਹੁੰਦੀ ।
He is burnt in the fire of desire, and his hunger does not depart.
ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥
ਹੇ ਭਾਈ! ਉੱਚੀ ਕਿਸਮਤ ਤੋਂ ਬਿਨਾ ਪਰਮਾਤਮਾ ਦਾ ਨਾਮ ਮਿਲਦਾ ਭੀ ਨਹੀਂ ।
Without good destiny, he cannot find the Naam.
ਬਹੁ ਬਿਧਿ ਥਾਕਾ ਕਰਮ ਕਮਾਇ ॥੩॥
(ਤੀਰਥ-ਜਾਤ੍ਰਾ ਆਦਿਕ ਮਿੱਥੇ ਹੋਏ ਧਾਰਮਿਕ) ਕਰਮ ਕਈ ਤਰੀਕਿਆਂ ਨਾਲ ਕਮਾ ਕਮਾ ਕੇ ਥੱਕ ਜਾਂਦਾ ਹੈ ।੩।
He performs all sorts of rituals until he is exhausted. ||3||
ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥
ਹੇ ਭਾਈ! (ਜਿਹੜੇ ਪੰਡਿਤ ਆਦਿਕ ਲੋਕ ਮਾਇਆ ਦੇ) ਤਿੰਨਾਂ ਗੁਣਾਂ ਵਿਚ ਰੱਖਣ ਵਾਲੀ ਹੀ ਵੇਦ ਆਦਿਕ ਧਰਮ-ਪੁਸਤਕਾਂ ਦੀ ਵਿਚਾਰ ਕਰਦੇ ਰਹਿੰਦੇ ਹਨ (ਉਹਨਾਂ ਦੇ ਮਨ ਨੂੰ) ਮਾਇਆ (ਦੇ ਮੋਹ) ਦੀ ਮੈਲ (ਸਦਾ ਚੰਬੜੀ ਰਹਿੰਦੀ ਹੈ) ।
The mortal thinks about the Vedic teachings of the three gunas, the three dispositions.
ਬਿਖਿਆ ਮੈਲੁ ਬਿਖਿਆ ਵਾਪਾਰੁ ॥
ਉਹਨਾਂ ਨੇ ਇਸ ਵਿਚਾਰ ਨੂੰ) ਮਾਇਆ ਕਮਾਣ ਦਾ ਹੀ ਵਪਾਰ ਬਣਾਇਆ ਹੁੰਦਾ ਹੈ ।
He deals in corruption, filth and vice.
ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥
(ਅਜਿਹੇ ਮਨੁੱਖ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਅਤੇ ਖ਼ੁਆਰ ਹੁੰਦੇ ਰਹਿੰਦੇ ਹਨ ।
He dies, only to be reborn; he is ruined over and over again.
ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਹਿਰਦੇ ਵਿਚ ਹਰਿ-ਨਾਮ ਦਾ ਸਹਾਰਾ ਹੁੰਦਾ ਹੈ, ਉਹ ਉਸ ਗੁਣ ਉਸ ਅਵਸਥਾ ਨੂੰ ਹਾਸਲ ਕਰ ਲੈਂਦਾ ਹੈ ਜਿਹੜੀ ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ ਹੈ ।੪।
The Gurmukh enshrines the glory of the supreme state of celestial peace. ||4||
ਗੁਰੁ ਮਾਨੈ ਮਾਨੈ ਸਭੁ ਕੋਇ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਇੱਜ਼ਤ ਬਖ਼ਸ਼ਦਾ ਹੈ, ਉਸ ਦਾ ਆਦਰ ਹਰ ਕੋਈ ਕਰਦਾ ਹੈ ।
One who has faith in the Guru - everyone has faith in him.
ਗੁਰ ਬਚਨੀ ਮਨੁ ਸੀਤਲੁ ਹੋਇ ॥
ਗੁਰੂ ਦੇ ਬਚਨਾਂ ਦੀ ਬਰਕਤਿ ਨਾਲ ਉਸ ਦਾ ਮਨ ਸ਼ਾਂਤ ਰਹਿੰਦਾ ਹੈ,
Through the Guru's Word, the mind is cooled and soothed.
ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥
ਉਸ ਨੂੰ ਚਹੁੰਆਂ ਜੁਗਾਂ ਵਿਚ ਟਿਕੀ ਰਹਿਣ ਵਾਲੀ ਬੇ-ਦਾਗ਼ ਸੋਭਾ ਪ੍ਰਾਪਤ ਹੁੰਦੀ ਹੈ,
Throughout the four ages, that humble being is known to be pure.
ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥
ਪਰ, ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਅਜਿਹਾ ਕੋਈ ਵਿਰਲਾ ਮਨੁੱਖ ਹੁੰਦਾ ਹੈ ।੫।੪।੧੩।੯।੨੨।
O Nanak, that Gurmukh is so rare. ||5||4||13||9||13||22||