ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ
Raag Malaar, Fourth Mehl, First House, Chau-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥
ਹੇ ਭਾਈ! ਜਿਹੜਾ ਗੁਰੂ ਦੀ ਮਤਿ ਅਨੁਸਾਰ (ਆਪਣੀ) ਮਤਿ ਨੂੰ ਬਣਾ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਿਮਰਦਾ ਹੈ, ਉਹ ਆਪਣੇ ਸਾਰੇ ਦੁੱਖ ਦੂਰ ਕਰ ਲੈਂਦਾ ਹੈ ।
Night and day, I meditate on the Lord, Har, Har, within my heart; through the Guru's Teachings, my pain is forgotten.
ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥
ਹੇ ਭਾਈ! ਜਿਸ ਮਨੁੱਖ ਉੱਤੇ ਹਰੀ-ਪ੍ਰਭੂ ਨੇ ਮਿਹਰ ਕੀਤੀ, ਉਸ ਦੀਆਂ ਸਾਰੀਆਂ ਆਸਾਂ ਅਤੇ ਮਨ ਦੇ ਫੁਰਨਿਆਂ ਦੇ ਬੰਧਨ ਟੁੱਟ ਗਏ ।੧।
The chains of all my hopes and desires have been snapped; my Lord God has showered me with His Mercy. ||1||
ਨੈਨੀ ਹਰਿ ਹਰਿ ਲਾਗੀ ਤਾਰੀ ॥
ਹੇ ਭਾਈ! ਮੇਰੀਆਂ ਅੱਖਾਂ ਦੀ ਤਾਰ ਪ੍ਰਭੂ-ਚਰਨਾਂ ਵਿਚ ਲੱਗੀ ਰਹਿੰਦੀ ਹੈ ।
My eyes gaze eternally on the Lord, Har, Har.
ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥
ਹੇ ਭਾਈ! ਗੁਰੂ ਨੂੰ ਵੇਖ ਕੇ ਮੇਰਾ ਮਨ ਖਿੜ ਪਿਆ ਹੈ, ਦਾਸ (ਨਾਨਕ ਗੁਰੂ ਦੀ ਕਿਰਪਾ ਨਾਲ ਹੀ) ਬਨਵਾਰੀ-ਪ੍ਰਭੂ ਨੂੰ ਮਿਲਿਆ ਹੈ ।੧।ਰਹਾਉ।
Gazing on the True Guru, my mind blossoms forth. I have met with the Lord, the Lord of the World. ||1||Pause||
ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥
ਹੇ ਭਾਈ! ਜਿਸ ਮਨੁੱਖ ਨੇ ਇਹੋ ਜਿਹਾ ਹਰਿ-ਨਾਮ ਵਿਸਾਰ ਦਿੱਤਾ, ਜਿਸ ਨੇ ਹਰਿ-ਪ੍ਰਭੂ ਦੀ ਯਾਦ ਭੁਲਾ ਦਿੱਤੀ, ਉਸ ਦੀ (ਸਾਰੀ) ਕੁਲ ਹੀ ਗਾਲੀ ਲੱਗਦੀ ਹੈ (ਉਸ ਦੀ ਸਾਰੀ ਕੁਲ ਹੀ ਕਲੰਕਿਤ ਹੋ ਜਾਂਦੀ ਹੈ) ।
One who forgets such a Name of the Lord, Har, Har - his family is dishonored.
ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥
ਹੇ ਹਰੀ! ਉਸ (ਨਾਮ-ਹੀਣ ਬੰਦੇ) ਦੀ ਕੁਲ ਵਿਚ (ਕਿਸੇ ਨੂੰ) ਜਨਮ ਹੀ ਨਾਹ ਦੇਵੀਂ, ਉਸ (ਨਾਮ-ਹੀਣ ਮਨੁੱਖ) ਦੀ ਮਾਂ ਨੂੰ ਹੀ ਵਿਧਵਾ ਕਰ ਦੇਵੇਂ (ਤਾਂ ਚੰਗਾ ਹੈ ਤਾਕਿ ਨਾਮ-ਹੀਣ ਘਰ ਵਿਚ ਕਿਸੇ ਦਾ ਜਨਮ ਹੀ ਨਾਹ ਹੋਵੇ) ।੨।
His family is sterile and barren, and his mother is made a widow. ||2||
ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥
ਹੇ ਹਰੀ! (ਮਿਹਰ ਕਰ, ਮੈਨੂੰ ਉਹ) ਸਾਧੂ ਗੁਰੂ ਲਿਆ ਕੇ ਮਿਲਾ ਦੇ, ਜਿਸ ਦੇ ਹਿਰਦੇ ਵਿਚ, ਹੇ ਹਰੀ! ਦਿਨ ਰਾਤ ਤੇਰਾ ਨਾਮ ਵੱਸਿਆ ਰਹਿੰਦਾ ਹੈ ।
O Lord, let me meet the Holy Guru, who night and day keep the Lord enshrined in his heart.
ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥
ਹੇ ਭਾਈ! ਜੇ ਗੁਰੂ ਦਾ ਦਰਸ਼ਨ ਹੋ ਜਾਏ, ਤਾਂ ਗੁਰੂ ਦਾ ਸਿੱਖ ਇਉਂ ਖ਼ੁਸ਼ ਹੁੰਦਾ ਹੈ ਜਿਵੇਂ ਬੱਚਾ (ਆਪਣੀ) ਮਾਂ ਨੂੰ ਵੇਖ ਕੇ ।੩।
Seeing the Guru, the GurSikh blossoms forth, like the child seeing his mother. ||3||
ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥
ਹੇ ਭਾਈ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦਾ ਇਕੋ ਹੀ (ਹਿਰਦੇ-) ਥਾਂ ਵਿਚ ਵਸੇਬਾ ਹੈ, ਪਰ (ਦੋਹਾਂ ਦੇ) ਵਿਚ (ਜੀਵ-ਇਸਤ੍ਰੀ ਦੀ) ਹਉਮੈ ਦੀ ਕਰੜੀ ਕੰਧ (ਬਣੀ ਪਈ) ਹੈ ।
The soul-bride and the Husband Lord live together as one, but the hard wall of egotism has come between them.
ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥
ਨਾਨਕ! ਪੂਰੇ ਗੁਰੂ ਨੇ ਜਿਨ੍ਹਾਂ ਸੇਵਕਾਂ (ਦੇ ਅੰਦਰੋਂ ਇਹ) ਹਉਮੈ ਦੀ ਕੰਧ ਤੋੜ ਦਿੱਤੀ, ਉਹ ਪਰਮਾਤਮਾ ਨੂੰ ਮਿਲ ਪਏ ।੪।੧।
The Perfect Guru demolishes the wall of egotism; servant Nanak has met the Lord, the Lord of the World. ||4||1||