ਗਉੜੀ ਮਹਲਾ ੧ ॥
Gauree, First Mehl:
 
ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥
(ਮੇਰੇ ਅੰਦਰ) ਕਾਮ (ਪ੍ਰਬਲ) ਹੈ ਕ੍ਰੋਧ (ਪ੍ਰਬਲ) ਹੈ, ਮੇਰਾ ਚਿੱਤ ਮਾਇਆ ਵਿਚ (ਮਗਨ ਰਹਿੰਦਾ) ਹੈ ।
The conscious mind is engrossed in sexual desire, anger and Maya.
 
ਝੂਠ ਵਿਕਾਰਿ ਜਾਗੈ ਹਿਤ ਚੀਤੁ ॥
ਝੂਠ ਬੋਲਣ ਦੇ ਭੈੜ ਵਿਚ ਮੇਰਾ ਹਿਤ ਜਾਗਦਾ ਹੈ ਮੇਰਾ ਚਿੱਤ ਤਤਪਰ ਹੁੰਦਾ ਹੈ ।
The conscious mind is awake only to falsehood, corruption and attachment.
 
ਪੂੰਜੀ ਪਾਪ ਲੋਭ ਕੀ ਕੀਤੁ ॥
ਮੈਂ ਪਾਪ ਤੇ ਲੋਭ ਦੀ ਰਾਸਿ-ਪੂੰਜੀ ਇਕੱਠੀ ਕੀਤੀ ਹੋਈ ਹੈ ।
It gathers in the assets of sin and greed.
 
ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥
(ਤੇਰੀ ਮਿਹਰ ਨਾਲ ਜੇ ਮੇਰੇ) ਮਨ ਵਿਚ ਤੇਰਾ ਪਵਿਤ੍ਰ ਕਰਨ ਵਾਲਾ ਨਾਮ (ਵੱਸ ਪਏ ਤਾਂ ਇਹ ਮੇਰੇ ਲਈ) ਤੁਲਹਾ ਹੈ ਬੇੜੀ ਹੈ ।੧।
So swim across the river of life, O my mind, with the Sacred Naam, the Name of the Lord. ||1||
 
ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥
ਹੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ! ਤੂੰ ਅਚਰਜ ਹੈਂ ਤੂੰ ਅਚਰਜ ਹੈਂ । (ਤੇਰੇ ਵਰਗਾ ਹੋਰ ਕੋਈ ਨਹੀਂ); (ਕਾਮ ਆਦਿਕ ਵਿਕਾਰਾਂ ਤੋਂ ਬਚਣ ਲਈ) ਮੈਨੂੰ ਸਿਰਫ਼ ਤੇਰਾ ਹੀ ਆਸਰਾ ਹੈ ।
Waaho! Waaho! - Great! Great is my True Lord! I seek Your All-powerful Support.
 
ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥
ਮੈਂ ਪਾਪੀ ਹਾਂ, ਸਿਰਫ਼ ਤੂੰ ਹੀ ਪਵਿਤ੍ਰ ਕਰਨ ਦੇ ਸਮਰੱਥ ਹੈਂ ।੧।ਰਹਾਉ।
I am a sinner - You alone are pure. ||1||Pause||
 
ਅਗਨਿ ਪਾਣੀ ਬੋਲੈ ਭੜਵਾਉ ॥
(ਜੀਵ ਦੇ ਅੰਦਰ ਕਦੇ) ਅੱਗ (ਦਾ ਜ਼ੋਰ ਪੈ ਜਾਂਦਾ) ਹੈ (ਕਦੇ) ਪਾਣੀ (ਪ੍ਰਬਲ ਹੋ ਜਾਂਦਾ) ਹੈ (ਇਸ ਵਾਸਤੇ ਇਹ) ਤੱਤਾ-ਠੰਢਾ ਬੋਲ ਬੋਲਦਾ ਰਹਿੰਦਾ ਹੈ ।
Fire and water join together, and the breath roars in its fury!
 
ਜਿਹਵਾ ਇੰਦ੍ਰੀ ਏਕੁ ਸੁਆਉ ॥
ਜੀਭ ਆਦਿਕ ਹਰੇਕ ਇੰਦ੍ਰੀ ਨੂੰ ਆਪੋ ਆਪਣਾ ਚਸਕਾ (ਲੱਗਾ ਹੋਇਆ) ਹੈ,
The tongue and the sex organs each seek to taste.
 
ਦਿਸਟਿ ਵਿਕਾਰੀ ਨਾਹੀ ਭਉ ਭਾਉ ॥
ਨਿਗਾਹ ਵਿਕਾਰਾਂ ਵਲ ਰਹਿੰਦੀ ਹੈ, (ਮਨ ਵਿਚ) ਨਾਹ ਡਰ ਹੈ ਨਾਹ ਪ੍ਰੇਮ ਹੈ (ਅਜੇਹੀ ਹਾਲਤ ਵਿਚ ਪ੍ਰਭੂ ਦਾ ਨਾਮ ਕਿਵੇਂ ਮਿਲੇ ?) ।
The eyes which look upon corruption do not know the Love and the Fear of God.
 
ਆਪੁ ਮਾਰੇ ਤਾ ਪਾਏ ਨਾਉ ॥੨॥
ਜੀਵ ਆਪਾ-ਭਾਵ ਨੂੰ ਖ਼ਤਮ ਕਰੇ, ਤਾਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਸਕਦਾ ਹੈ ।੨।
Conquering self-conceit, one obtains the Name. ||2||
 
ਸਬਦਿ ਮਰੈ ਫਿਰਿ ਮਰਣੁ ਨ ਹੋਇ ॥
ਜਦੋਂ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦਾ ਹੈ, ਤਾਂ ਇਸ ਨੂੰ ਆਤਮਕ ਮੌਤ ਨਹੀਂ ਹੁੰਦੀ ।
One who dies in the Word of the Shabad, shall never again have to die.
 
ਬਿਨੁ ਮੂਏ ਕਿਉ ਪੂਰਾ ਹੋਇ ॥
ਆਪਾ-ਭਾਵ ਦੇ ਖ਼ਤਮ ਹੋਣ ਤੋਂ ਬਿਨਾ ਮਨੁੱਖ ਪੂਰਨ ਨਹੀਂ ਹੋ ਸਕਦਾ (ਉਕਾਈਆਂ ਤੋਂ ਬਚ ਨਹੀਂ ਸਕਦਾ, ਸਗੋਂ)
Without such a death, how can one attain perfection?
 
ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥
ਮਨ ਮਾਇਆ ਦੇ ਛਲ ਵਿਚ ਦੈ੍ਵਤ ਵਿਚ ਫਸਿਆ ਰਹਿੰਦਾ ਹ
The mind is engrossed in deception, treachery and duality.
 
ਥਿਰੁ ਨਾਰਾਇਣੁ ਕਰੇ ਸੁ ਹੋਇ ॥੩॥
(ਜੀਵ ਦੇ ਭੀ ਕੀਹ ਵੱਸ ?) ਜਿਸ ਨੂੰ ਪਰਮਾਤਮਾ ਆਪ ਅਡੋਲ-ਚਿੱਤ ਕਰਦਾ ਹੈ ਉਹੀ ਹੁੰਦਾ ਹੈ ।੩।
Whatever the Immortal Lord does, comes to pass. ||3||
 
ਬੋਹਿਥਿ ਚੜਉ ਜਾ ਆਵੈ ਵਾਰੁ ॥
ਮੈਂ (ਪ੍ਰਭੂ ਦੇ ਨਾਮ) ਜਹਾਜ਼ ਵਿਚ (ਤਦੋਂ ਹੀ) ਚੜ੍ਹ ਸਕਦਾ ਹਾਂ, ਜਦੋਂ (ਉਸ ਦੀ ਮਿਹਰ ਨਾਲ) ਮੈਨੂੰ ਵਾਰੀ ਮਿਲੇ ।
So get aboard that boat when your turn comes.
 
ਠਾਕੇ ਬੋਹਿਥ ਦਰਗਹ ਮਾਰ ॥
ਜੇਹੜੇ ਬੰਦਿਆਂ ਨੂੰ ਨਾਮ-ਜਹਾਜ਼ ਤੇ ਚੜ੍ਹਨਾ ਨਹੀਂ ਮਿਲਦਾ, ਉਹਨਾਂ ਨੂੰ ਪ੍ਰਭੂ ਦੀ ਦਰਗਾਹ ਵਿਚ ਖ਼ੁਆਰੀ ਮਿਲਦੀ ਹੈ (ਧੱਕੇ ਪੈਂਦੇ ਹਨ, ਪ੍ਰਭੂ ਦਾ ਦੀਦਾਰ ਨਸੀਬ ਨਹੀਂ ਹੁੰਦਾ) ।
Those who fail to embark upon that boat shall be beaten in the Court of the Lord.
 
ਸਚੁ ਸਾਲਾਹੀ ਧੰਨੁ ਗੁਰਦੁਆਰੁ ॥
(ਅਸਲ ਗੱਲ ਇਹ ਹੈ ਕਿ) ਗੁਰੂ ਦਾ ਦਰ ਸਭ ਤੋਂ ਸ੍ਰੇਸ਼ਟ ਹੈ (ਗੁਰੂ ਦੇ ਦਰ ਤੇ ਰਹਿ ਕੇ ਹੀ) ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ।
Blessed is that Gurdwara, the Guru's Gate, where the Praises of the True Lord are sung.
 
ਨਾਨਕ ਦਰਿ ਘਰਿ ਏਕੰਕਾਰੁ ॥੪॥੭॥
ਹੇ ਨਾਨਕ ! (ਗੁਰੂ ਦੇ) ਦਰ ਤੇ ਰਿਹਾਂ ਹੀ ਹਿਰਦੇ ਵਿਚ ਪਰਮਾਤਮਾ ਦਾ ਦਰਸਨ ਹੁੰਦਾ ਹੈ ।੪।੭।
O Nanak, the One Creator Lord is pervading hearth and home. ||4||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by