ਮਲਾਰ ਮਹਲਾ ੪ ॥
Malaar, Fourth Mehl:
ਜਿਨ੍ਹ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥
ਹੇ ਭਾਈ! ਜਿਨ੍ਹਾਂ ਦੇ ਹਿਰਦੇ ਵਿਚ ਪਿਆਰਾ ਗੁਰੂ ਵੱਸਿਆ ਰਹਿੰਦਾ ਹੈ, ਉਹ ਮਨੁੱਖ ਪੂਰਨ ਤੌਰ ਤੇ ਭਲੇ ਸੰਤ ਬਣ ਜਾਂਦੇ ਹਨ ।
Those whose hearts are filled with my True Guru - those Saints are good and noble in every way.
ਤਿਨ੍ਹ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥
ਹੇ ਭਾਈ! ਉਹਨਾਂ ਦਾ ਦਰਸਨ ਕਰ ਕੇ ਮੇਰਾ ਮਨ ਖਿੜ ਪੈਂਦਾ ਹੈ, ਮੈਂ ਤਾਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੧।
Seeing them, my mind blossoms forth in bliss; I am forever a sacrifice to them. ||1||
ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥
ਹੇ ਗਿਆਨਵਾਨ ਮਨੁੱਖ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਨਾਮ ਜਪਿਆ ਕਰ ।
O spiritual teacher, chant the Name of the Lord, day and night.
ਤਿਨ੍ਹ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥
ਜਿਹੜੇ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ-ਰਸ ਖਾਂਦੇ ਹਨ, ਉਹਨਾਂ ਦੀ (ਮਾਇਆ ਵਾਲੀ) ਸਾਰੀ ਤ੍ਰਿਸ਼ਨਾ ਸਾਰੀ ਭੁੱਖ (ਸਾਰੀ ਭੁੱਖ ਤ੍ਰਿਹ) ਦੂਰ ਹੋ ਜਾਂਦੀ ਹੈ ।੧।ਰਹਾਉ।
All hunger and thirst are satisfied, for those who partake of the sublime essence of the Lord, through the Guru's Teachings. ||1||Pause||
ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥
ਹੇ ਭਾਈ! ਪਰਮਾਤਮਾ ਦੇ ਭਗਤ-ਜਨ (ਐਸੇ) ਸਾਧ-ਮਿੱਤਰ (ਹਨ), ਜਿਨ੍ਹਾਂ ਦੇ ਮਿਲਿਆਂ (ਮਨ ਦੀ) ਭਟਕਣਾ ਦੂਰ ਹੋ ਜਾਂਦੀ ਹੈ ।
The slaves of the Lord are our Holy companions. Meeting with them, doubt is taken away.
ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥
ਹੇ ਭਾਈ! ਜਿਵੇਂ ਹੰਸ ਪਾਣੀ ਤੇ ਦੱੁਧ ਨੂੰ (ਆਪਣੀ ਚੁੰਝ ਨਾਲ) ਚੁਣ ਕੇ ਵੱਖ-ਵੱਖ ਕਰ ਦੇਂਦਾ ਹੈ, ਤਿਵੇਂ ਸਾਧੂ-ਮਨੁੱਖ ਸਰੀਰ ਵਿਚੋਂ ਹਉਮੈ ਈਰਖਾ ਨੂੰ ਚੁਣ ਕੇ ਬਾਹਰ ਕੱਢ ਦੇਂਦਾ ਹੈ ।੨।
As the swan separates the milk from the water, the Holy Saint removes the fire of egotism from the body. ||2||
ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਨਹੀਂ (ਵੱਸਦਾ), ਉਹ ਮਨੁੱਖ ਪਖੰਡੀ ਬਣ ਜਾਂਦੇ ਹਨ, ਉਹ (ਮਾਇਆ ਆਦਿਕ ਦੀ ਖ਼ਾਤਰ) ਸਦਾ (ਦੂਜਿਆਂ ਨਾਲ) ਠੱਗੀ ਕਰਦੇ ਹਨ ।
Those who do not love the Lord in their hearts are deceitful; they continually practice deception.
ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥
ਉਹਨਾਂ ਨੂੰ ਹੋਰ ਕੋਈ ਮਨੁੱਖ (ਆਤਮਕ ਜੀਵਨ ਦੀ ਖ਼ੁਰਾਕ) ਨਾਹ ਦੇ ਸਕਦਾ ਹੈ ਨਾਹ ਖਵਾ ਸਕਦਾ ਹੈ, ਉਹ ਬੰਦੇ (ਠੱਗੀ ਦਾ ਬੀ) ਆਪ ਬੀਜ ਕੇ ਆਪ ਹੀ (ਉਸ ਦਾ ਫਲ ਸਦਾ) ਖਾਂਦੇ ਹਨ ।
What can anyone give them to eat? Whatever they themselves plant, they must eat. ||3||
ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥
ਹੇ ਭਾਈ! (ਉੱਚੇ ਆਤਮਕ ਜੀਵਨ ਦਾ ਜਿਹੜਾ) ਲੱਛਣ ਪਰਮਾਤਮਾ ਦਾ ਹੁੰਦਾ ਹੈ (ਸਿਮਰਨ ਦੀ ਬਰਕਤਿ ਨਾਲ) ਉਹੀ ਲੱਛਣ ਪਰਮਾਤਮਾ ਦੇ ਭਗਤ ਦਾ ਹੋ ਜਾਂਦਾ ਹੈ ।
This is the Quality of the Lord, and of the Lord's humble servants as well; the Lord places His Own Essence within them.
ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥
ਹੇ ਭਾਈ! ਸਭ ਜੀਵਾਂ ਵਿਚ ਇਕੋ ਹਰੀ ਦੀ ਜੋਤਿ ਵੇਖਣ ਵਾਲਾ ਗੁਰੂ ਨਾਨਕ (ਹਰ ਵੇਲੇ) ਸਲਾਹੁਣ-ਜੋਗ ਹੈ, ਜਿਸ ਨੇ ਆਪ ਨਿੰਦਾ ਤੇ ਖ਼ੁਸ਼ਾਮਦ (ਦੀ ਨਦੀ) ਪਾਰ ਕਰ ਲਈ ਹੈ ਅਤੇ ਹੋਰਨਾਂ ਨੂੰ ਇਸ ਵਿਚੋਂ ਪਾਰ ਲੰਘਾ ਦੇਂਦਾ ਹੈ ।੪।੫।
Blessed, blessed, is Guru Nanak, who looks impartially on all; He crosses over and transcends both slander and praise. ||4||5||