ਮਲਾਰ ਮਹਲਾ ੪ ਪੜਤਾਲ ਘਰੁ ੩
Malaar, Fourth Mehl, Partaal, Third House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥
ਹੇ ਹਰੀ! ਤੇਰੇ ਭਗਤ ਤੇਰੀ ਸਾਧ ਸੰਗਤਿ ਵਿਚ ਮਿਲ ਕੇ ਤੇਰਾ ਨਾਮ ਜਪਦੇ ਹਨ ।੧।ਰਹਾਉ।
The humble servant of the Lord chants the Name of the Supreme Lord; he joins the Saadh Sangat, the Company of the Lord's Holy. ||1||Pause||
ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥
ਹੇ ਭਾਈ! (ਤੁਸੀਂ ਭੀ ਸਾਧ ਸੰਗਤਿ ਵਿਚ) ਪਰਮਾਤਮਾ ਦਾ ਨਾਮ-ਧਨ ਵਣਜੋ, ਪ੍ਰਭੂ ਦਾ ਨਾਮ-ਧਨ ਇਕੱਠਾ ਕਰੋ, (ਇਹ ਧਨ ਐਸਾ ਹੈ) ਕਿ ਇਸ ਨੂੰ ਚੋਰ ਚੁਰਾ ਨਹੀਂ ਸਕਦੇ ।੧।
Deal only in the wealth of the Lord, and gather only the wealth of the Lord. No thief can ever steal it. ||1||
ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥
ਹੇ ਭਾਈ! (ਜਿਵੇਂ) ਪਪੀਹੇ ਤੇ ਮੋਰ ਬੱਦਲਾਂ ਦੀ ਗੜਗੱਜ ਸੁਣ ਕੇ ਦਿਨ ਰਾਤ ਬੋਲਦੇ ਹਨ, (ਤਿਵੇਂ ਤੁਸੀ ਭੀ ਸਾਧ ਸੰਗਤਿ ਵਿਚ ਮਿਲ ਕੇ ਹਰੀ ਦਾ ਨਾਮ ਜਪਿਆ ਕਰੋ) ।੨
The rainbirds and the peacocks sing day and night, hearing the thunder in the clouds. ||2||
ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥
ਹੇ ਭਾਈ! (ਉਹ ਪਰਮਾਤਮਾ ਐਸਾ ਹੈ ਕਿ) ਪਸ਼ੂ ਪੰਛੀ ਮੱਛੀਆਂ ਆਦਿਕ (ਧਰਤੀ ਉਤੇ ਤੁਰਨ ਫਿਰਨ ਵਾਲੇ, ਪਾਣੀ ਵਿਚ ਰਹਿਣ ਵਾਲੇ, ਆਕਾਸ਼ ਵਿਚ ਉੱਡਣ ਵਾਲੇ ਸਾਰੇ ਹੀ) ਜੋ ਬੋਲਦੇ ਹਨ, ਪਰਮਾਤਮਾ (ਦੀ ਦਿੱਤੀ ਸੱਤਿਆ) ਤੋਂ ਬਿਨਾ (ਕਿਸੇ) ਹੋਰ (ਦੀ ਸੱਤਿਆ ਨਾਲ) ਨਹੀਂ ਬੋਲਦੇ ।੩।
Whatever the deer, the fish and the birds sing, they chant to the Lord, and no other. ||3||
ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥
ਹੇ ਨਾਨਕ! ਜਿਨ੍ਹਾਂ ਭੀ ਹਰਿ-ਸੇਵਕਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ, (ਉਹਨਾਂ ਵਾਸਤੇ) ਜਮਦੂਤਾਂ ਦਾ ਸਾਰਾ ਰੌਲਾ ਮੁੱਕ ਗਿਆ (ਉਹਨਾਂ ਨੂੰ ਜਮਦੂਤਾਂ ਦਾ ਕੋਈ ਡਰ ਨਾਹ ਰਹਿ ਗਿਆ) ।੪।੧।੮।
Servant Nanak sings the Kirtan of the Lord's Praises; the sound and fury of Death has totally gone away. ||4||1||8||