ਮਲਾਰ ਮਹਲਾ ੫ ॥
Malaar, Fifth Mehl:
ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥
ਹੇ ਭਾਈ! ਜਦੋਂ (ਕੋਈ) ਬੱਚਾ ਦੁੱਧ ਦੇ ਆਸਰੇ ਹੀ ਹੁੰਦਾ ਹੈ (ਤਦੋਂ ਉਹ) ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ ।
When the baby's only food is milk, it cannot survive without its milk.
ਸਾਰਿ ਸਮ੍ਹਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥
ਜਦੋਂ ਉਸ ਦੀ) ਮਾਂ (ਉਸ ਦੀ) ਸਾਰ ਲੈ ਕੇ (ਉਸ ਦੀ) ਸੰਭਾਲ ਕਰ ਕੇ (ਉਸ ਦੇ) ਮੂੰਹ ਵਿਚ ਆਪਣਾ ਥਣ ਪਾਂਦੀ ਹੈ, ਤਦੋਂ ਉਹ (ਦੁੱਧ ਨਾਲ) ਚੰਗੀ ਤਰ੍ਹਾਂ ਰੱਜ ਜਾਂਦਾ ਹੈ ।੧।
The mother takes care of it, and pours milk into its mouth; then, it is satisfied and fulfilled. ||1||
ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥
ਹੇ ਭਾਈ! ਦਾਤਾਰ ਪ੍ਰਭੂ (ਸਾਡਾ) ਪਿਤਾ ਹੈ, ਅਸੀ (ਜੀਵ ਉਸ ਦੇ) ਬੱਚੇ ਹਾਂ ।
I am just a baby; God, the Great Giver, is my Father.
ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥
ੱਚੇ ਅਨੇਕਾਂ ਵਾਰੀ ਲੱਖਾਂ ਵਾਰੀ ਭੁੱਲਾਂ ਕਰਦੇ ਹਨ (ਪਿਤਾ-ਪ੍ਰਭੂ ਤੋਂ ਬਿਨਾ ਉਹਨਾਂ ਦਾ ਕੋਈ) ਹੋਰ ਥਾਂ ਨਹੀਂ, ਜਿਥੇ ਉਹ ਜਾ ਸਕਣ ।੧।ਰਹਾਉ।
The child is so foolish; it makes so many mistakes. But it has nowhere else to go. ||1||Pause||
ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥
ਹੇ ਭਾਈ! ਵਿਚਾਰੇ ਬੱਚੇ ਦੀ ਅਕਲ ਹੋਛੀ ਹੁੰਦੀ ਹੈ, ਉਹ (ਜਦੋਂ ਮਾਂ ਪਿਉ ਤੋਂ ਪਰੇ ਹੁੰਦਾ ਹੈ ਤਦੋਂ) ਸੱਪ ਨੂੰ ਹੱਥ ਪਾਂਦਾ ਹੈ, ਅੱਗ ਨੂੰ ਹੱਥ ਪਾਂਦਾ ਹੈ (ਤੇ, ਦੁਖੀ ਹੁੰਦਾ ਹੈ) ।
The mind of the poor child is fickle; he touches even snakes and fire.
ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥
ਪਰ ਜਦੋਂ ਉਸ ਨੂੰ) ਮਾਂ ਗਲ ਨਾਲ ਲਾ ਕੇ ਰੱਖਦੀ ਹੈ ਪਿਉ ਗਲ ਨਾਲ ਲਾ ਕੇ ਰੱਖਦਾ ਹੈ (ਭਾਵ, ਜਦੋਂ ਉਸ ਦੇ ਮਾਪੇ ਉਸ ਦਾ ਧਿਆਨ ਰੱਖਦੇ ਹਨ) ਤਦੋਂ ਉਹ ਅਨੰਦ ਨਾਲ ਬੇ-ਫ਼ਿਕਰੀ ਨਾਲ ਖੇਡਦਾ ਹੈ ।੨।
His mother and father hug him close in their embrace, and so he plays in joy and bliss. ||2||
ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥
ਹੇ ਮੇਰੇ ਮਾਲਕ-ਪ੍ਰਭੂ! ਜਿਸ (ਬੱਚੇ) ਦਾ ਤੂੰ ਪਿਤਾ (ਵਾਂਗ ਰਾਖਾ) ਹੈਂ, ਉਸ ਬੱਚੇ ਨੂੰ ਕੋਈ (ਮਾਇਕ) ਭੁੱਖ ਨਹੀਂ ਰਹਿ ਜਾਂਦੀ ।
What hunger can the child ever have, O my Lord and Master, when You are his Father?
ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥
। ਤੇਰੇ ਘਰ ਵਿਚ ਤੇਰਾ ਨਾਮ-ਖ਼ਜ਼ਾਨਾ ਹੈ (ਇਹੀ ਹੈ) ਨੌ ਖ਼ਜ਼ਾਨੇ । ਉਹ ਜੋ ਕੁਝ ਆਪਣੇ ਮਨ ਵਿਚ (ਤੈਥੋਂ) ਮੰਗਦਾ ਹੈ, ਉਹ ਕੁਝ ਹਾਸਲ ਕਰ ਲੈਂਦਾ ਹੈ ।੩।
The treasure of the Naam and the nine treasures are in Your celestial household. You fulfill the desires of the mind. ||3||
ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥
ਹੇ ਭਾਈ! ਕਿਰਪਾਲ ਪਿਤਾ-ਪ੍ਰਭੂ ਨੇ ਇਹ ਹੁਕਮ ਦੇ ਰੱਖਿਆ ਹੈ, ਕਿ ਬਾਲਕ ਜੋ ਕੁਝ ਮੰਗਦਾ ਹੈ ਉਹ ਉਸ ਨੂੰ ਦੇ ਦੇਣਾ ਹੈ ।
My Merciful Father has issued this Command: whatever the child asks for, is put into his mouth.
ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥
ਹੇ ਪ੍ਰਭੂ! ਤੇਰਾ ਬੱਚਾ ਨਾਨਕ ਤੇਰਾ ਦਰਸਨ ਚਾਹੁੰਦਾ ਹੈ (ਤੇ, ਆਖਦੇ ਹਨ—ਹੇ ਪ੍ਰਭੂ!) ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਰਹਿਣ ।੪।
Nanak, the child, longs for the Blessed Vision of God's Darshan. May His Feet always dwell within my heart. ||4||2||