ਮਲਾਰ ਮਹਲਾ ੫ ॥
Malaar, Fifth Mehl:
 
ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥
ਹੇ ਭਾਈ! ਰਾਜਿਆਂ ਤੋਂ ਲੈ ਕੇ ਕੀੜਿਆਂ ਤਕ, ਕੀੜਿਆਂ ਤੋਂ ਲੈ ਕੇ ਇੰਦ੍ਰ ਦੇਵਤੇ ਤਕ (ਕੋਈ ਭੀ ਹੋਵੇ) ਪਾਪ ਕਰ ਕੇ (ਸਾਰੇ) ਗਰਭ-ਜੂਨ ਵਿਚ ਪੈਂਦੇ ਹਨ (ਕਿਸੇ ਦਾ ਲਿਹਾਜ਼ ਨਹੀਂ ਹੋ ਸਕਦਾ) ।
From a king to a worm, and from a worm to the lord of gods, they engage in evil to fill their bellies.
 
ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥
ਹੇ ਭਾਈ! ਜਿਹੜੇ ਭੀ ਪ੍ਰਾਣੀ ਦਇਆ-ਦੇ-ਸਮੁੰਦਰ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਨੂੰ ਪੂਜਦੇ ਹਨ, ਉਹ ਰੱਬ ਦੇ ਚੋਰ ਹਨ ਉਹ ਆਪਣੇ ਆਤਮਾ ਦਾ ਘਾਤ ਕਰਦੇ ਹਨ ।੧।
They renounce the Lord, the Ocean of Mercy, and worship some other; they are thieves and killers of the soul. ||1||
 
ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨੂੰ ਭੁਲਾਂਦੇ ਹਨ ਉਹ ਦੁਖੀ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।
Forgetting the Lord, they suffer in sorrow and die.
 
ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥
ਉਹ ਮਨੁੱਖ ਅਨੇਕਾਂ ਵਾਰੀ ਕਈ ਜੂਨਾਂ ਵਿਚ ਭਟਕਦੇ ਫਿਰਦੇ ਹਨ, (ਇਸ ਗੇੜ ਵਿਚੋਂ ਬਚਣ ਲਈ) ਉਹ ਕਿਸੇ ਦਾ ਭੀ ਆਸਰਾ ਪ੍ਰਾਪਤ ਨਹੀਂ ਕਰ ਸਕਦੇ ।੧।ਰਹਾਉ।
They wander lost in reincarnation through all sorts of species; they do not find shelter anywhere. ||1||Pause||
 
ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥
ਹੇ ਭਾਈ! ਮਾਲਕ ਪ੍ਰਭੂ ਨੂੰ ਛੱਡ ਕੇ ਜਿਹੜੇ ਕਿਸੇ ਹੋਰ ਨੂੰ ਮਨ ਵਿਚ ਵਸਾਂਦੇ ਹਨ ਉਹ ਮੂਰਖ ਹਨ ਉਹ ਖੋਤੇ ਹਨ ।
Those who abandon their Lord and Master and think of some other, are foolish, stupid, idiotic donkeys.
 
ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥
ਪ੍ਰਭੂ ਤੋਂ ਬਿਨਾ ਹੋਰ ਹੋਰ ਦੀ ਪੂਜਾ ਕਾਗ਼ਜ਼ ਦੀ ਬੇੜੀ ਵਿਚ ਚੜ੍ਹ ਕੇ ਸਮੁੰਦਰੋਂ ਪਾਰ ਲੰਘਣ ਦੇ ਜਤਨ ਸਮਾਨ ਹਨ) ਕਾਗ਼ਜ਼ ਦੀ ਬੇੜੀ ਤੇ (ਚੜ੍ਹ ਕੇ) ਕਿਵੇਂ ਸਮੁੰਦਰ ਤੋਂ ਪਾਰ ਲੰਘ ਸਕਦੇ ਹਨ? ਉਹ ਵਿਅਰਥ ਹੀ ਆਖਦੇ ਹਨ ਕਿ ਅਸੀ ਪਾਰ ਲੰਘ ਰਹੇ ਹਾਂ ।੨।
How can they cross over the ocean in a paper boat? Their eogtistical boasts that they will cross over are meaningless. ||2||
 
ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥
ਹੇ ਨਾਨਕ! ਸ਼ਿਵ, ਬ੍ਰਹਮਾ, ਦੈਂਤ, ਦੇਵਤੇ—ਇਹ ਜਿਤਨੇ ਭੀ ਹਨ (ਪਰਮਾਤਮਾ ਦਾ ਨਾਮ ਭੁਲਾ ਕੇ ਸਭ) ਆਤਮਕ ਮੌਤ ਦੀ ਅੱਗ ਵਿਚ ਸੜਦੇ ਹਨ (ਕਿਸੇ ਦਾ ਭੀ ਲਿਹਾਜ਼ ਨਹੀਂ ਹੁੰਦਾ) ।
Shiva, Brahma, angels and demons, all burn in the fire of death.
 
ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥
ਹੇ ਭਾਈ! ਪ੍ਰਭੂ-ਦਰ ਤੇ ਅਰਦਾਸ ਕਰਦੇ ਰਹੋ—ਹੇ ਪ੍ਰਭੂ! ਆਪਣੇ ਕੌਲ ਫੁੱਲ ਵਰਗੇ ਸੋਹਣੇ ਚਰਨਾਂ ਦੀ ਸਰਨ ਤੋਂ (ਸਾਨੂੰ) ਪਰੇ ਨਾਹ ਹਟਾਵੋ ।੩।੪।
Nanak seeks the Sanctuary of the Lord's Lotus Feet; O God, Creator, please do not send me into exile. ||3||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by