ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧
Raag Malaar, Fifth Mehl, Du-Padas, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥
ਹੇ ਭਾਈ! ਜਿਹੜੇ ਮਨੁੱਖ ਮੇਰੇ ਪ੍ਰਭੂ ਦੇ ਪ੍ਰੀਤਵਾਨ ਹੁੰਦੇ ਹਨ ਉਹ ਮਾਇਆ ਦੇ ਮੋਹ ਤੋਂ ਬਚੇ ਰਹਿੰਦੇ ਹਨ ।
My God is detached and free of desire.
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥
ਹੇ ਭਾਈ! (ਉਹਨਾਂ ਦੀ ਕਿਰਪਾ ਨਾਲ) ਮੈਂ (ਭੀ) ਉਸ ਪ੍ਰਭੂ (ਦੀ ਯਾਦ) ਤੋਂ ਬਿਨਾ ਇਕ ਖਿਨ ਭਰ ਭੀ ਨਹੀਂ ਰਹਿ ਸਕਦਾ । ਮੇਰੀ (ਭੀ ਉਸ ਪ੍ਰਭੂ ਨਾਲ) ਪ੍ਰੀਤ ਲੱਗੀ ਹੋਈ ਹੈ ।੧।ਰਹਾਉ।
I cannot survive without Him, even for an instant. I am so in love with Him. ||1||Pause||
ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥
ਹੇ ਭਾਈ! (ਪ੍ਰਭੂ ਦੇ ਪ੍ਰੀਤਵਾਨ) ਉਹਨਾਂ (ਸੰਤ ਜਨਾਂ) ਦੀ ਸੰਗਤਿ ਵਿਚ (ਰਹਿ ਕੇ) ਮੇਰੇ ਚਿੱਤ ਵਿਚ ਪਰਮਾਤਮਾ ਆ ਵੱਸਦਾ ਹੈ ।
Associating with the Saints, God has come into my consciousness. By their Grace, I have been awakened.
ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥
ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਆ ਗਈ ਹੈ । (ਉਹਨਾਂ ਦਾ) ਉਪਦੇਸ਼ ਸੁਣ ਕੇ ਮਨ ਪਵਿੱੱਤਰ ਹੋ ਜਾਂਦੇ ਹਨ (ਪ੍ਰਭੂ ਦੇ ਪ੍ਰੇਮ-) ਰੰਗ ਵਿਚ ਰੰਗੀਜ ਕੇ (ਮਨੁੱਖ ਪ੍ਰਭੂ ਦੇ) ਗੁਣ ਗਾਣ ਲੱਗ ਪੈਂਦੇ ਹਨ ।੧।
Hearing the Teachings, my mind has become immaculate. Imbued with the Lord's Love, I sing His Glorious Praises. ||1||
ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ ॥
ਹੇ ਭਾਈ! (ਆਪਣਾ) ਇਹ ਮਨ ਹਵਾਲੇ ਕਰ ਕੇ ਸੰਤ ਜਨਾਂ ਨੂੰ ਮਿੱਤਰ ਬਣਾ ਸਕੀਦਾ ਹੈ, (ਸੰਤ ਜਨ) ਵੱਡੇ ਭਾਗਾਂ ਵਾਲਿਆਂ ਉੱਤੇ ਦਇਆਵਾਨ ਹੋ ਜਾਂਦੇ ਹਨ ।
Dedicating this mind, I have made friends with the Saints. They have become merciful to me; I am very fortunate.
ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥
ਹੇ ਨਾਨਕ! (ਆਖ—) ਮੈਂ ਸੰਤ ਜਨਾਂ ਦੇ ਚਰਨਾਂ ਦੀ ਧੂੜ (ਸਦਾ ਮੰਗਦਾ ਹਾਂ । ਸੰਤ ਜਨਾਂ ਦੀ ਕਿਰਪਾ ਨਾਲ) ਮੈਂ ਇਤਨਾ ਮਹਾਨ ਅਨੰਦ ਪ੍ਰਾਪਤ ਕੀਤਾ ਹੈ ਕਿ ਮੈਂ ਉਸ ਨੂੰ ਬਿਆਨ ਨਹੀਂ ਕਰ ਸਕਦਾ ।੨।੧।੫
I have found absolute peace - I cannot describe it. Nanak has obtained the dust of the feet of the humble. ||2||1||5||