ਗਉੜੀ ਮਹਲਾ ੧ ॥
Gauree, First Mehl:
ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਚਿੱਤ ਜੋੜਿਆਂ ਹਿਰਦਾ-ਕਮਲ ਮਾਇਆ ਦੇ ਮੋਹ ਵਲੋਂ ਹਟ ਜਾਂਦਾ ਹੈ,
The inverted heart-lotus has been turned upright, through reflective meditation on God.
ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥
ਦਿਮਾਗ਼ ਵਿਚ ਭੀ (ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਨਾਮ-ਅੰਮ੍ਰਿਤ ਦੀ ਵਰਖਾ ਹੁੰਦੀ ਹੈ (ਤੇ ਮਾਇਆ ਵਾਲੇ ਝੰਬੇਲਿਆਂ ਦੀ ਅਸ਼ਾਂਤੀ ਮਿੱਟ ਕੇ ਠੰਢ ਪੈਂਦੀ ਹੈ) ।
From the Sky of the Tenth Gate, the Ambrosial Nectar trickles down.
ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥
(ਫਿਰ ਦਿਲ ਨੂੰ ਭੀ ਤੇ ਦਿਮਾਗ਼ ਨੂੰ ਭੀ ਇਹ ਯਕੀਨ ਹੋ ਜਾਂਦਾ ਹੈ ਕਿ) ਪ੍ਰਭੂ ਆਪ ਸਾਰੇ ਜਗਤ (ਦੇ ਜ਼ੱਰੇ ਜ਼ੱਰੇ) ਵਿਚ ਮੌਜੂਦ ਹੈ ।੧।
The Lord Himself is pervading the three worlds. ||1||
ਰੇ ਮਨ ਮੇਰੇ ਭਰਮੁ ਨ ਕੀਜੈ ॥
ਹੇ ਮੇਰੇ ਮਨ ! (ਮਾਇਆ ਦੀ ਖ਼ਾਤਰ) ਭਟਕਣ ਛੱਡ ਦੇ (ਅਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਜੁੜ) ।
O my mind, do not give in to doubt.
ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥
(ਹੇ ਭਾਈ !) ਜਦੋਂ ਮਨ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਚੰਗੀ ਲੱਗਣ ਲੱਗ ਪੈਂਦੀ ਹੈ, ਤਦੋਂ ਇਹ ਸਿਫ਼ਤਿ-ਸਾਲਾਹ ਦਾ ਸੁਆਦ ਮਾਣਨ ਲੱਗ ਪੈਂਦਾ ਹੈ ।੧।ਰਹਾਉ।
When the mind surrenders to the Name, it drinks in the essence of Ambrosial Nectar. ||1||Pause||
ਜਨਮੁ ਜੀਤਿ ਮਰਣਿ ਮਨੁ ਮਾਨਿਆ ॥
(ਸਿਫ਼ਤਿ-ਸਾਲਾਹ ਵਿਚ ਜੁੜਿਆਂ) ਜਨਮ-ਮਨੋਰਥ ਪ੍ਰਾਪਤ ਕਰ ਕੇ ਮਨ ਨੂੰ ਸੁਆਰਥ ਦਾ ਮੁੱਕ ਜਾਣਾ ਪਸੰਦ ਆ ਜਾਂਦਾ ਹੈ ।
So win the game of life; let your mind surrender and accept death.
ਆਪਿ ਮੂਆ ਮਨੁ ਮਨ ਤੇ ਜਾਨਿਆ ॥
ਇਸ ਗੱਲ ਦੀ ਸੂਝ ਮਨ ਅੰਦਰੋਂ ਹੀ ਪੈ ਜਾਂਦੀ ਹੈ ਕਿ ਆਪਾ-ਭਾਵ ਮੁੱਕ ਗਿਆ ਹੈ ।
When the self dies, the individual mind comes to know the Supreme Mind.
ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥
ਜਦੋਂ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ ਤਾਂ ਹਿਰਦੇ ਵਿਚ ਹੀ ਇਹ ਅਨੁਭਵ ਹੋ ਜਾਂਦਾ ਹੈ ਕਿ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਹੈ ।੨।
As the inner vision is awakened, one comes to know one's own home, deep within the self. ||2||
ਜਤੁ ਸਤੁ ਤੀਰਥੁ ਮਜਨੁ ਨਾਮਿ ॥
ਪਰਮਾਤਮਾ ਦੇ ਨਾਮ ਵਿਚ ਜੁੜਨਾ ਹੀ ਜਤ ਸਤ ਤੇ ਤੀਰਥ-ਇਸ਼ਨਾਨ (ਦਾ ਉੱਦਮ) ਹੈ
The Naam, the Name of the Lord, is austerity, chastity and cleansing baths at sacred shrines of pilgrimage.
ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥
ਮੈਂ (ਜਤ ਸਤ ਆਦਿਕ ਵਾਲਾ) ਬਹੁਤਾ ਖਿਲਾਰਾ ਖਿਲਾਰਾਂ ਭੀ ਕਿਉਂ ? (ਇਹ ਸਾਰੇ ਉੱਦਮ ਤਾਂ ਲੋਕ-ਵਿਖਾਵੇ ਦੇ ਹੀ ਹਨ, ਤੇ)
What good are ostentatious displays?
ਨਰ ਨਾਰਾਇਣ ਅੰਤਰਜਾਮਿ ॥੩॥
ਪਰਮਾਤਮਾ ਹਰੇਕ ਦੇ ਦਿਲ ਦੀ ਜਾਣਦਾ ਹੈ ।੩।
The All-pervading Lord is the Inner-knower, the Searcher of hearts. ||3||
ਆਨ ਮਨਉ ਤਉ ਪਰ ਘਰ ਜਾਉ ॥
(ਮਾਇਆ ਵਾਲੀ ਭਟਕਣਾ ਮੁਕਾਣ ਵਾਸਤੇ ਪ੍ਰਭੂ-ਦਰ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੋਰ ਕੋਈ ਆਸਰਾ ਨਹੀਂ, ਸੋ) ਮੈਂ ਤਦੋਂ ਹੀ ਕਿਸੇ ਹੋਰ ਥਾਂ ਜਾਵਾਂ ਜੇ ਮੈਂ (ਪ੍ਰਭੂ ਤੋਂ ਬਿਨਾ) ਕੋਈ ਹੋਰ ਥਾਂ ਮੰਨ ਹੀ ਲਵਾਂ ।
If I had faith in someone else, then I would go to that one's house.
ਕਿਸੁ ਜਾਚਉ ਨਾਹੀ ਕੋ ਥਾਉ ॥
ਕੋਈ ਹੋਰ ਥਾਂ ਹੀ ਨਹੀਂ, ਮੈਂ ਕਿਸ ਪਾਸੋਂ ਇਹ ਮੰਗ ਮੰਗਾਂ (ਕਿ ਮੇਰਾ ਮਨ ਭਟਕਣੋਂ ਹਟ ਜਾਏ) ?
But where should I go, to beg? There is no other place for me.
ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥
ਹੇ ਨਾਨਕ ! (ਮੈਨੂੰ ਯਕੀਨ ਹੈ ਕਿ ਗੁਰੂ ਦਾ ਉਪਦੇਸ਼ ਹਿਰਦੇ ਵਿਚ ਵਸਾ ਕੇ ਉਸ ਆਤਮਕ ਅਵਸਥਾ ਵਿਚ ਲੀਨ ਰਹਿ ਸਕੀਦਾ ਹੈ (ਜਿਥੇ ਮਾਇਆ ਵਾਲੀ ਭਟਕਣਾ ਦੀ ਅਣਹੋਂਦ ਹੈ) ਜਿਥੇ ਅਡੋਲਤਾ ਹੈ ।੪।੮।
O Nanak, through the Guru's Teachings, I am intuitively absorbed in the Lord. ||4||8||