ਮਲਾਰ ਮਹਲਾ ੫ ॥
Malaar, Fifth Mehl:
ਪ੍ਰੀਤਮ ਸਾਚਾ ਨਾਮੁ ਧਿਆਇ ॥
ਹੇ ਭਾਈ! ਪਿਆਰੇ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਸਿਮਰਿਆ ਕਰ ।
Meditate on the True Name of your Beloved.
ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥
ਹੇ ਭਾਈ! ਗੁਰੂ ਦਾ ਸ਼ਬਦ (ਆਪਣੇ) ਹਿਰਦੇ ਵਿਚ ਵਸਾਈ ਰੱਖ । (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਸ ਦੇ ਵਾਸਤੇ) ਦੁੱਖਾਂ ਕਲੇਸ਼ਾਂ ਨਾਲ ਭਰਿਆ ਹੋਇਆ ਸੰਸਾਰ-ਸਮੁੰਦਰ ਮੁੱਕ ਜਾਂਦਾ ਹੈ ।੧।ਰਹਾਉ।
The pains and sorrows of the terrifying world-ocean are dispelled, by enshrining the Image of the Guru within your heart. ||1||Pause||
ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਸਰਨ ਆ ਪੈਂਦਾ ਹੈ, (ਉਸ ਨਾਲ) ਵੈਰ ਕਰਨ ਵਾਲੇ ਜਗਤ ਵਿਚ ਫਿਟਕਾਰਾਂ ਖਾਂਦੇ ਹਨ, ਉਸ ਨਾਲ ਈਰਖਾ ਕਰਨ ਵਾਲੇ (ਭੀ) ਸਾਰੇ (ਈਰਖਾ ਤੇ ਸਾੜੇ ਵਿਚ ਹੀ) ਫਸੇ ਰਹਿੰਦੇ ਹਨ (ਭਾਵ, ਦੋਖੀ ਆਪ ਹੀ ਦੁਖੀ ਹੁੰਦੇ ਹਨ, ਉਸ ਦਾ ਕੁਝ ਨਹੀਂ ਵਿਗਾੜਦੇ)
Your enemies shall be destroyed, and all the evil-doers shall perish, when you come to the Sanctuary of the Lord.
ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥
ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਸਦਾ ਉਸ ਦੀ ਰੱਖਿਆ ਕੀਤੀ ਹੁੰਦੀ ਹੈ, ਉਸ ਨੇ ਪ੍ਰਭੂ ਦਾ ਕੀਮਤੀ ਨਾਮ ਪ੍ਰਾਪਤ ਕਰ ਲਿਆ ਹੁੰਦਾ ਹੈ ।੧।
The Savior Lord has given me His Hand and saved me; I have obtained the wealth of the Naam. ||1||
ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ (ਪਰਮਾਤਮਾ ਨੇ ਆਪਣਾ) ਪਵਿੱਤਰ ਨਾਮ ਟਿਕਾ ਦਿੱਤਾ, ਮਿਹਰ ਕਰ ਕੇ ਉਸ ਦੇ ਸਾਰੇ ਪਾਪ ਉਸ ਨੇ ਕੱਟ ਦਿੱਤੇ ।
Granting His Grace, He has eradicated all my sins; He has placed the Immaculate Naam within my mind.
ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਸਾਰੇ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਆ ਵੱਸਿਆ, ਉਸ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦੇ ।੨।੪।੮।
O Nanak, the Treasure of Virtue fills my mind; I shall never again suffer in pain. ||2||4||8||