ਮਲਾਰ ਮਹਲਾ ੫ ॥
Malaar, Fifth Mehl:
ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥
ਹੇ ਮੇਰੇ ਪ੍ਰਭੂ! ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਤੋਂ ਪਿਆਰੇ!
My Beloved God is the Lover of my breath of life.
ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥
ਹੇ ਦਇਆ ਦੇ ਸੋਮੇ ਪ੍ਰਭੂ! (ਮੇਰੇ ਉਤੇ) ਮਿਹਰ ਕਰ । ਮੈਨੂੰ ਆਪਣਾ ਪਿਆਰ ਬਖ਼ਸ਼, ਮੈਨੂੰ ਆਪਣੀ ਭਗਤੀ ਦੇਹ, ਮੈਨੂੰ ਆਪਣਾ ਨਾਮ ਦੇਹ ।੧।ਰਹਾਉ।
Please bless me with the loving devotional worship of the Naam, O Kind and Compassionate Lord. ||1||Pause||
ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥
ਹੇ ਪ੍ਰੀਤਮ! ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ, ਮੇਰੇ ਹਿਰਦੇ ਵਿਚ ਤੇਰੀ ਆਸ ਟਿਕੀ ਰਹੀ ।
I meditate in remembrance on Your Feet, O my Beloved; my heart is filled with hope.
ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥
ਮੈਂ ਸੰਤ ਜਨਾਂ ਪਾਸ ਬੇਨਤੀ ਕਰਦਾ ਰਹਿੰਦਾ ਹਾਂ (ਕਿ ਮੈਨੂੰ ਤੇਰਾ ਦਰਸਨ ਕਰਾ ਦੇਣ, ਮੇਰੇ) ਮਨ ਵਿਚ (ਤੇਰੇ) ਦਰਸਨ ਦੀ ਬੜੀ ਤਾਂਘ ਹੈ ।੧।
I offer my prayer to the humble Saints; my mind thirsts for the Blssed Vision of the Lord's Darshan. ||1||
ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥
ਹੇ ਪ੍ਰੀਤਮ ਪ੍ਰਭੂ! ਤੈਥੋਂ ਵਿਛੁੜਿਆਂ ਆਤਮਕ ਮੌਤ ਹੋ ਜਾਂਦੀ ਹੈ, ਤੈਨੂੰ ਮਿਲਿਆਂ ਆਤਮਕ ਜੀਵਨ ਮਿਲਦਾ ਹੈ । ਹੇ ਪ੍ਰਭੂ! ਆਪਣੇ ਸੇਵਕ ਨੂੰ ਦਰਸਨ ਦੇਹ ।
Separation is death, and Union with the Lord is life. Please bless Your humble servant with Your Darshan.
ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥
ਹੇ ਨਾਨਕ! (ਆਖ—) ਹੇ ਮੇਰੇ ਪ੍ਰਭੂ! ਮਿਹਰ ਕਰ, ਤੇਰੇ ਨਾਮ ਦਾ ਆਸਰਾ (ਮੈਨੂੰ ਮਿਲਿਆ ਰਹੇ, ਇਹੀ ਹੈ ਮੇਰੀ) ਜ਼ਿੰਦਗੀ ਦਾ ਸਰਮਾਇਆ ।੨।੫।੯।
O my God, please be Merciful, and bless Nanak with the support, the life and wealth of the Naam. ||2||5||9||