ਗਉੜੀ ਮਹਲਾ ੧ ॥
Gauree, First Mehl:
ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਉਹ ਮੌਤ ਵਿਖਾ ਦੇਂਦਾ ਹੈ (ਵਿਕਾਰਾਂ ਵਲੋਂ ਉਹ ਮੌਤ ਉਸ ਦੇ ਜੀਵਨ-ਤਜਰਬੇ ਵਿਚ ਲਿਆ ਦੇਂਦਾ ਹੈ)
Meeting the True Guru, we are shown the way to die.
ਮਰਣ ਰਹਣ ਰਸੁ ਅੰਤਰਿ ਭਾਏ ॥
ਜਿਸ ਮੌਤ ਦਾ ਆਨੰਦ (ਤੇ ਉਸ ਤੋਂ ਪੈਦਾ ਹੋਏ) ਸਦੀਵੀ ਆਤਮਕ ਜੀਵਨ ਦਾ ਆਨੰਦ ਉਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਪਿਆਰਾ ਲੱਗਣ ਪੈਂਦਾ ਹੈ ।
Remaining alive in this death brings joy deep within.
ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥
ਉਹ ਮਨੁੱਖ (ਸਰੀਰ ਆਦਿਕ ਦਾ) ਅਹੰਕਾਰ ਦੂਰ ਕਰ ਕੇ ਉਹ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿੱਥੇ ਸੁਰਤਿ ਉੱਚੀਆਂ ਉਡਾਰੀਆਂ ਲਾਂਦੀ ਰਹੇ ।੧।
Overcoming egotistical pride, the Tenth Gate is found. ||1||
ਮਰਣੁ ਲਿਖਾਇ ਆਏ ਨਹੀ ਰਹਣਾ ॥
(ਹੇ ਭਾਈ ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ ।
Death is pre-ordained - no one who comes can remain here.
ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥
(ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ ।੧।ਰਹਾਉ।
So chant and meditate on the Lord, and remain in the Sanctuary of the Lord. ||1||Pause||
ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥
ਜੇ ਸਤਿਗੁਰੂ ਮਿਲ ਪਏ, ਤਾਂ ਮਨੁੱਖ ਦੀ ਦੁਬਿਧਾ ਦੂਰ ਹੋ ਜਾਂਦੀ ਹੈ,
Meeting the True Guru, duality is dispelled.
ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥
ਹਿਰਦੇ ਦਾ ਕੌਲ-ਫੁੱਲ ਖਿੜ ਕੇ ਉਸ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੀ ਮਾਇਆ ਦੇ ਮੋਹ ਤੋਂ ਉੱਚਾ ਰਹਿੰਦਾ ਹੈ,
The heart-lotus blossoms forth, and the mind is attached to the Lord God.
ਜੀਵਤੁ ਮਰੈ ਮਹਾ ਰਸੁ ਆਗੈ ॥੨॥
ਉਸ ਨੂੰ ਪਰਤੱਖ ਤੌਰ ਤੇ ਪਰਮਾਤਮਾ ਦੇ ਸਿਮਰਨ ਦਾ ਮਹਾ ਆਨੰਦ ਅਨੁਭਵ ਹੁੰਦਾ ਹੈ ।੨।
One who remains dead while yet alive obtains the greatest happiness hereafter. ||2||
ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥
ਜੇ ਗੁਰੂ ਮਿਲ ਪਏ, ਤਾਂ ਮਨੁੱਖ ਸਿਮਰਨ ਦੀ ਜੁਗਤਿ ਵਿਚ ਰਹਿ ਕੇ ਪਵਿਤ੍ਰ-ਆਤਮਾ ਹੋ ਜਾਂਦਾ ਹੈ ।
Meeting the True Guru, one becomes truthful, chaste and pure.
ਗੁਰ ਕੀ ਪਉੜੀ ਊਚੋ ਊਚਾ ॥
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਪੌੜੀ ਦਾ ਆਸਰਾ ਲੈ ਕੇ (ਆਤਮਕ ਜੀਵਨ ਵਿਚ) ਉੱਚਾ ਹੀ ਉੱਚਾ ਹੁੰਦਾ ਜਾਂਦਾ ਹੈ ।
Climbing up the steps of the Guru's Path, one becomes the highest of the high.
ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥
(ਪਰ ਇਹ ਸਿਮਰਨ ਪ੍ਰਭੂ ਦੀ) ਮਿਹਰ ਨਾਲ ਮਿਲਦਾ ਹੈ, (ਜਿਸ ਨੂੰ ਮਿਲਦਾ ਹੈ ਉਸ ਦਾ) ਮੌਤ ਦਾ ਡਰ ਲਹਿ ਜਾਂਦਾ ਹੈ ।੩।
When the Lord grants His Mercy, the fear of death is conquered. ||3||
ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥
ਜੇ ਗੁਰੂ ਮਿਲ ਪਏ ਤਾਂ ਮਨੁੱਖ ਪ੍ਰਭੂ ਦੀ ਯਾਦ ਵਿਚ ਜੁੜ ਕੇ ਪ੍ਰਭੂ ਦੇ ਚਰਨਾਂ ਵਿਚ ਲੀਨ ਹੋਇਆ ਰਹਿੰਦਾ ਹੈ ।
Uniting in Guru's Union, we are absorbed in His Loving Embrace.
ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥
ਗੁਰੂ ਮਿਹਰ ਕਰ ਕੇ ਉਸ ਨੂੰ ਉਹ ਆਤਮਕ ਅਵਸਥਾ ਵਿਖਾ ਦੇਂਦਾ ਹੈ ਜਿੱਥੇ ਪ੍ਰਭੂ ਦਾ ਮਿਲਾਪ ਹੋਇਆ ਰਹੇ ।
Granting His Grace, He reveals the Mansion of His Presence, within the home of the self.
ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥
ਹੇ ਨਾਨਕ ! ਉਸ ਮਨੁੱਖ ਦੀ ਹਉਮੈ ਦੂਰ ਕਰ ਕੇ ਗੁਰੂ ਉਸ ਨੂੰ ਪ੍ਰਭੂ ਨਾਲ ਇਕ-ਮਿਕ ਕਰ ਦੇਂਦਾ ਹੈ ।੪।੯।
O Nanak, conquering egotism, we are absorbed into the Lord. ||4||9||