ਮਲਾਰ ਮਃ ੫ ॥
Malaar, Fifth Mehl:
ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥
ਹੇ ਭਾਈ! (ਪਰਮਾਤਮਾ) ਭਗਤੀ ਨਾਲ ਪਿਆਰ ਕਰਨ ਵਾਲਾ (ਹੈ—ਇਹ) ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ
It is God's Nature to love His devotees.
ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥
(ਭਗਤੀ ਕਰਨ ਵਾਲਿਆਂ ਦੀ) ਨਿੰਦਾ ਕਰਨ ਵਾਲਿਆਂ ਨੂੰ ਆਤਮਕ ਤੌਰ ਤੇ ਨੀਵਾਂ ਰੱਖ ਕੇ (ਉਹਨਾਂ ਦੇ) ਪੈਰਾਂ ਹੇਠ ਰੱਖਦਾ ਹੈ (ਇਸ ਤਰ੍ਹਾਂ ਪਰਮਾਤਮਾ ਜਗਤ ਵਿਚ) ਆਪਣੀ ਸੋਭਾ ਖਿਲਾਰਦਾ ਹੈ ।੧।ਰਹਾਉ।
He destroys the slanderers, crushing them beneath His Feet. His Glory is manifest everywhere. ||1||Pause||
ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥
ਹੇ ਭਾਈ! ਸਾਰੇ ਜਗਤ ਵਿਚ (ਪਰਮਾਤਮਾ ਆਪਣੇ ਦਾਸਾਂ ਦੀ) ਸੋਭਾ ਬਣਾਂਦਾ ਹੈ, (ਸਭ) ਜੀਵਾਂ ਦੇ ਦਿਲ ਵਿਚ (ਆਪਣੇ ਸੇਵਕਾਂ ਵਾਸਤੇ) ਆਦਰ-ਸਤਕਾਰ ਪੈਦਾ ਕਰਦਾ ਹੈ ।
His Victory is celebrated all throughout the world. He blesses all creatures with compassion.
ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥
ਪ੍ਰਭੂ ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ, ਉਸ ਨੂੰ ਤੱਤੀ ਵਾ ਨਹੀਂ ਲੱਗਣ ਦੇਂਦਾ (ਰਤਾ ਭੀ ਔਖਿਆਈ ਨਹੀਂ ਹੋਣ ਦੇਂਦਾ) ।੧।
Hugging him close in His Embrace, the Lord saves and protects His slave. The hot winds cannot even touch him. ||1||
ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥
ਹੇ ਭਾਈ! ਮੇਰੇ ਮਾਲਕ ਪ੍ਰਭੂ ਨੇ (ਆਪਣੇ ਸੇਵਕ ਦੀ ਸਦਾ) ਸਹਾਇਤਾ ਕੀਤੀ ਹੈ (ਸੇਵਕ ਦੇ ਅੰਦਰੋਂ) ਭਟਕਣਾ ਤੇ ਡਰ ਮਿਟਾ ਕੇ (ਉਸ ਨੂੰ) ਆਤਮਕ ਆਨੰਦ ਬਖ਼ਸ਼ਦਾ ਹੈ ।
My Lord and Master has made me His Own; dispelling my doubts and fears, He has made me happy.
ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥
ਹੇ ਨਾਨਕ! (ਆਖ—) ਹੇ ਪ੍ਰਭੂ ਦੇ ਸੇਵਕ! ਤੇਰੇ ਮਨ ਵਿਚ (ਪ੍ਰਭੂ ਵਾਸਤੇ) ਸਰਧਾ ਬਣ ਚੁਕੀ ਹੈ, ਤੂੰ ਬੇਸ਼ੱਕ ਆਤਮਕ ਆਨੰਦ ਮਾਣਦਾ ਰਹੁ (ਭਾਵ, ਜਿਸ ਦੇ ਅੰਦਰ ਪਰਮਾਤਮਾ ਵਾਸਤੇ ਸਰਧਾ-ਪਿਆਰ ਹੈ, ਉਹ ਜ਼ਰੂਰ ਆਨੰਦ ਮਾਣਦਾ ਹੈ) ।੨।੧੪।੧੮।
The Lord's slaves enjoy ultimate ecstasy; O Nanak, faith has welled up in my mind. ||2||14||18||