ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨
Raag Malaar, Fifth Mehl, Chau-Padas, Second House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥
ਹੇ ਭਾਈ! ਗੁਰੂ ਦੀ ਸਰਨ ਪਿਆਂ (ਇਹ ਸਾਰਾ ਜਗਤ) ਪਰਮਾਤਮਾ ਦਾ ਖਿਲਾਰਾ ਦਿੱਸਦਾ ਹੈ
The Gurmukh sees God pervading everywhere.
 
ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥
ਗੁਰੂ ਦੀ ਸਰਨ ਪਿਆਂ (ਇਹ ਭੀ ਦਿੱਸ ਪੈਂਦਾ ਹੈ ਕਿ ਇਹ) ਮਾਇਆ ਦੇ ਤਿੰਨਾਂ ਗੁਣਾਂ ਦਾ ਖਿਲਾਰਾ ਹੈ
The Gurmukh knows that the universe is the extension of the three gunas, the three dispositions.
 
ਗੁਰਮੁਖਿ ਨਾਦ ਬੇਦ ਬੀਚਾਰੁ ॥
ਹੇ ਭਾਈ! ਗੁਰੂ ਦੀ ਸਰਨ ਪੈਣਾ ਹੀ (ਜੋਗੀਆਂ ਦੇ) ਨਾਦ ਦਾ (ਅਤੇ ਪੰਡਿਤਾਂ ਦੇ) ਵੇਦ ਦਾ ਵਿਚਾਰ ਹੈ ।
The Gurmukh reflects on the Sound-current of the Naad, and the wisdom of the Vedas.
 
ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥
ਪੂਰੇ ਗੁਰੂ ਦੀ ਸਰਨ ਤੋਂ ਬਿਨਾ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ ।੧।
Without the Perfect Guru, there is only pitch-black darkness. ||1||
 
ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥
ਹੇ ਮੇਰੇ ਮਨ! ਗੁਰੂ ਨੂੰ ਹਰ ਵੇਲੇ ਯਾਦ ਕਰਦਿਆਂ ਸਦਾ ਆਤਮਕ ਆਨੰਦ ਮਾਣ ਸਕੀਦਾ ਹੈ ।
O my mind, calling on the Guru, eternal peace is found.
 
ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥
ਗੁਰੂ ਦੇ ਉਪਦੇਸ ਨਾਲ ਪਰਮਾਤਮਾ ਹਿਰਦੇ ਵਿਚ ਆ ਵੱਸਦਾ ਹੈ । ਹੇ ਮਨ! (ਗੁਰੂ ਦੀ ਸਰਨ ਪੈ ਕੇ) ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ ਆਪਣੇ ਮਾਲਕ-ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ ।੧।ਰਹਾਉ।
Following the Guru's Teachings, the Lord comes to dwell within the heart; I meditate on my Lord and Master with every breath and morsel of food. ||1||Pause||
 
ਗੁਰ ਕੇ ਚਰਣ ਵਿਟਹੁ ਬਲਿ ਜਾਉ ॥
ਹੇ ਭਾਈ! ਮੈਂ ਗੁਰੂ ਦੇ ਚਰਨਾਂ ਤੋਂ ਕੁਰਬਾਨ ਜਾਂਦਾ ਹਾਂ
I am a sacrifice to the Guru's Feet.
 
ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥
ਮੈਂ ਹਰ ਵੇਲੇ ਸਦਾ ਗੁਰੂ ਦੇ ਗੁਣ ਗਾਂਦਾ ਹਾਂ
Night and day, I continually sing the Glorious Praises of the Guru.
 
ਗੁਰ ਕੀ ਧੂੜਿ ਕਰਉ ਇਸਨਾਨੁ ॥
ਮੈਂ ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਦਾ ਹਾਂ ।
I take my cleansing bath in the dust of the Guru's Feet.
 
ਸਾਚੀ ਦਰਗਹ ਪਾਈਐ ਮਾਨੁ ॥੨॥
ਹੇ ਭਾਈ! (ਗੁਰੂ ਦੀ ਮਿਹਰ ਨਾਲ ਹੀ) ਸਦਾ ਕਾਇਮ ਰਹਿਣ ਵਾਲੀ ਦਰਗਾਹ ਵਿਚ ਆਦਰ ਹਾਸਲ ਕਰੀਦਾ ਹੈ ।੨।
I am honored in the True Court of the Lord. ||2||
 
ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥
ਹੇ ਭਾਈ! ਗੁਰੂ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕਣ ਵਾਲਾ ਜਹਾਜ਼ ਹੈ ।
The Guru is the boat, to carry me across the terrifying world-ocean.
 
ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥
ਜੇ ਗੁਰੂ ਮਿਲ ਪਏ ਤਾਂ ਫਿਰ ਜੂਨਾਂ ਵਿਚ ਜਨਮ ਨਹੀਂ ਹੁੰਦਾ ।
Meeting with the Guru, I shall not be reincarnated ever again.
 
ਗੁਰ ਕੀ ਸੇਵਾ ਸੋ ਜਨੁ ਪਾਏ ॥
ਪਰ ਉਹ ਮਨੁੱਖ (ਹੀ) ਗੁਰੂ ਦੀ ਸੇਵਾ (ਦਾ ਅਵਸਰ) ਪ੍ਰਾਪਤ ਕਰਦਾ ਹੈ,
That humble being serves the Guru,
 
ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥
ਜਿਸ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ (ਪ੍ਰਭੂ ਦੀ) ਮਿਹਰ ਨਾਲ (ਇਹ ਲੇਖ) ਲਿਖਿਆ ਹੁੰਦਾ ਹੈ ।੩।
who has such karma inscribed on his forehead by the Primal Lord. ||3||
 
ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥
ਹੇ ਭਾਈ! ਗੁਰੂ (ਹੀ) ਮੇਰੀ ਜ਼ਿੰਦਗੀ ਹੈ, ਗੁਰੂ ਮੇਰਾ ਆਸਰਾ ਹੈ,
The Guru is my life; the Guru is my support.
 
ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥
ਗੁਰੂ ਹੀ ਮੇਰਾ ਹਰ ਵੇਲੇ ਦਾ ਸਹਾਰਾ ਹੈ, ਗੁਰੂ ਹੀ (ਮੇਰੇ ਮਨ ਨੂੰ ਢਾਰਸ ਦੇਣ ਵਾਲਾ) ਮੇਰਾ ਪਰਵਾਰ ਹੈ,
The Guru is my way of life; the Guru is my family.
 
ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥
ਗੁਰੂ ਮੇਰਾ ਰਾਖਾ ਹੈ, ਮੈਂ ਸਦਾ ਗੁਰੂ ਦੀ ਸਰਨ ਪਿਆ ਰਹਿੰਦਾ ਹਾਂ
The Guru is my Lord and Master; I seek the Sanctuary of the True Guru.
 
ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਪਰਮਾਤਮਾ (ਦਾ ਰੂਪ) ਹੈ, ਜਿਸ ਦਾ ਮੁੱਲ ਨਹੀਂ ਪੈ ਸਕਦਾ ।੪।੧।੧੯।
O Nanak, the Guru is the Supreme Lord God; His value cannot be estimated. ||4||1||19||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by