ਮਲਾਰ ਮਹਲਾ ੫ ॥
Malaar, Fifth Mehl:
ਗੁਰ ਕੇ ਚਰਨ ਹਿਰਦੈ ਵਸਾਏ ॥
ਹੇ ਭਾਈ! (ਪ੍ਰਭੂ ਦਾ ਸੇਵਕ) ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ (ਇਹ ਭੀ ਪ੍ਰਭੂ ਦੀ ਆਪਣੀ ਹੀ ਮਿਹਰ ਹੁੰਦੀ ਹੈ)
I enshrine the Lord's Feet within my heart;
ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥
ਪ੍ਰਭੂ ਨੇ ਆਪ (ਹੀ) ਮਿਹਰ ਕਰ ਕੇ (ਉਸ ਨੂੰ ਗੁਰੂ ਚਰਨਾਂ ਵਿਚ) ਜੋੜਿਆ ਹੁੰਦਾ ਹੈ
in His Mercy, God has united me with Himself.
ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥
ਹੇ ਭਾਈ! ਪ੍ਰਭੂ ਆਪਣੇ ਸੇਵਕ ਨੂੰ (ਚਰਨਾਂ ਵਿਚ) ਜੋੜੀ ਰੱਖਦਾ ਹੈ,
God enjoins His servant to his tasks.
ਤਾ ਕੀ ਕੀਮਤਿ ਕਹੀ ਨ ਜਾਇ ॥੧॥
ਉਸ (ਮਾਲਕ ਦਾ) ਵਡੱਪਣ ਬਿਆਨ ਨਹੀਂ ਕੀਤਾ ਜਾ ਸਕਦਾ ।੧।
His worth cannot be expressed. ||1||
ਕਰਿ ਕਿਰਪਾ ਪੂਰਨ ਸੁਖਦਾਤੇ ॥
ਹੇ ਸਰਬ-ਵਿਆਪਕ! ਹੇ ਸੁਖ ਦੇਣ ਵਾਲੇ ਪ੍ਰਭੂ! ਮਿਹਰ ਕਰ (ਮੇਰੇ ਚਿੱਤ ਵਿਚ ਆ ਵੱਸ),
Please be merciful to me, O Perfect Giver of peace.
ਤੁਮ੍ਹਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥
ਤੂੰ ਆਪਣੀ ਮਿਹਰ ਨਾਲ ਹੀ (ਜੀਵਾਂ ਦੇ) ਚਿੱਤ ਵਿਚ ਆਉਂਦਾ ਹੈਂ, (ਜਿਨ੍ਹਾਂ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ, ਉਹ) ਅੱਠੇ ਪਹਰ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ।੧।ਰਹਾਉ।
By Your Grace, You come to mind; I am imbued with Your Love, twenty-four hours a day. ||1||Pause||
ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥
ਹੇ ਪ੍ਰਭੂ! ਜਦੋਂ ਤੇਰੀ ਰਜ਼ਾ ਹੁੰਦੀ ਹੈ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਗਾਈ ਜਾ ਸਕਦੀ ਹੈ ਤੇਰਾ ਨਾਮ ਸੁਣਿਆ ਜਾ ਸਕਦਾ ਹੈ
Singing and listening, it is all by Your Will.
ਹੁਕਮੁ ਬੂਝੈ ਸੋ ਸਾਚਿ ਸਮਾਣਾ ॥
। (ਜਿਹੜਾ ਮਨੁੱਖ ਤੇਰੇ) ਹੁਕਮ ਨੂੰ ਸਮਝਦਾ ਹੈ, ਉਹ (ਤੇਰੇ) ਸਦਾ-ਥਿਰ ਨਾਮ ਵਿਚ ਲੀਨ ਰਹਿੰਦਾ ਹੈ ।
One who understands the Hukam of Your Command is absorbed in Truth.
ਜਪਿ ਜਪਿ ਜੀਵਹਿ ਤੇਰਾ ਨਾਂਉ ॥
ਹੇ ਪ੍ਰਭੂ! (ਤੇਰੇ ਸੇਵਕ) ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦੇ ਹਨ,
Chanting and meditating on Your Name, I live.
ਤੁਝ ਬਿਨੁ ਦੂਜਾ ਨਾਹੀ ਥਾਉ ॥੨॥
ਉਹਨਾਂ ਨੂੰ ਤੈਥੋਂ ਬਿਨਾ ਹੋਰ ਕੋਈ ਸਹਾਰਾ ਨਹੀਂ ਹੁੰਦਾ ।੨।
Without You, there is no place at all. ||2||
ਦੁਖ ਸੁਖ ਕਰਤੇ ਹੁਕਮੁ ਰਜਾਇ ॥
ਹੇ ਭਾਈ! ਇਹ ਕਰਤਾਰ ਦਾ ਹੁਕਮ ਹੈ ਕਰਤਾਰ ਦੀ ਰਜ਼ਾ ਹੈ (ਕਦੇ) ਦੁੱਖ (ਕਦੇ) ਸੁਖ (ਦੇਂਦਾ ਹੈ) ।
Pain and pleasure come by Your Command, O Creator Lord.
ਭਾਣੈ ਬਖਸ ਭਾਣੈ ਦੇਇ ਸਜਾਇ ॥
ਆਪਣੀ ਰਜ਼ਾ ਵਿਚ (ਕਿਸੇ ਉੱਤੇ) ਬਖ਼ਸ਼ਸ਼ (ਕਰਦਾ ਹੈ, ਕਿਸੇ ਨੂੰ) ਸਜ਼ਾ ਦੇਂਦਾ ਹੈ ।
By the Pleasure of Your Will You forgive, and by the Pleasure of Your Will You award punishment.
ਦੁਹਾਂ ਸਿਰਿਆਂ ਕਾ ਕਰਤਾ ਆਪਿ ॥
(ਬਖ਼ਸ਼ਸ਼ ਅਤੇ ਸਜ਼ਾ—ਇਹਨਾਂ) ਦੋਹਾਂ ਪਾਸਿਆਂ ਦਾ ਕਰਤਾਰ ਆਪ ਹੀ ਮਾਲਕ ਹੈ ।
You are the Creator of both realms.
ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥
ਹੇ ਪ੍ਰਭੂ! ਤੇਰੇ (ਇਤਨੇ ਵੱਡੇ) ਪਰਤਾਪ ਤੋਂ ਮੈਂ ਸਦਕੇ ਜਾਂਦਾ ਹਾਂ ।੩।
I am a sacrifice to Your Glorious Grandeur. ||3||
ਤੇਰੀ ਕੀਮਤਿ ਤੂਹੈ ਜਾਣਹਿ ॥
ਹੇ ਪ੍ਰਭੂ! (ਤੂੰ ਕਿਤਨਾ ਵੱਡਾ ਹੈਂ—ਆਪਣੀ ਇਹ) ਕੀਮਤ ਤੂੰ ਆਪ ਹੀ ਜਾਣਦਾ ਹੈਂ ।
You alone know Your value.
ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥
ਤੂੰ ਆਪ ਹੀ (ਆਪਣੀ ਰਜ਼ਾ ਨੂੰ) ਸਮਝਦਾ ਹੈਂ, (ਆਪਣੇ ਹੁਕਮ ਨੂੰ) ਸੁਣ ਕੇ ਤੂੰ ਆਪ ਹੀ (ਉਸ ਦੀ) ਵਿਆਖਿਆ ਕਰਦਾ ਹੈਂ ।
You alone understand, You Yourself speak and listen.
ਸੇਈ ਭਗਤ ਜੋ ਤੁਧੁ ਭਾਣੇ ॥
ਹੇ ਪ੍ਰਭੂ! ਉਹੀ ਮਨੁੱਖ ਤੇਰੇ (ਅਸਲ) ਭਗਤ ਹਨ ਜਿਹੜੇ ਤੈਨੂੰ ਚੰਗੇ ਲੱਗਦੇ ਹਨ ।
They alone are devotees, who are pleasing to Your Will.
ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥
ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੪।੨।੨੦।
Nanak is forever a sacrifice to them. ||4||2||20||