ਮਲਾਰ ਮਹਲਾ ੫ ॥
Malaar, Fifth Mehl:
 
ਗੁਰ ਸਰਣਾਈ ਸਗਲ ਨਿਧਾਨ ॥
ਹੇ ਭਾਈ! ਗੁਰੂ ਦੀ ਸਰਨ ਪਏ ਰਿਹਾਂ ਸਾਰੇ ਖ਼ਜ਼ਾਨੇ (ਮਿਲ ਜਾਂਦੇ ਹਨ);
All treasures are found in the Sanctuary of the Guru.
 
ਸਾਚੀ ਦਰਗਹਿ ਪਾਈਐ ਮਾਨੁ ॥
ਸਦਾ ਕਾਇਮ ਰਹਿਣ ਵਾਲੀ ਰੱਬੀ ਦਰਗਾਹ ਵਿਚ ਆਦਰ ਮਿਲਦਾ ਹੈ ।
Honor is obtained in the True Court of the Lord.
 
ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥
(ਜਿਹੜਾ ਮਨੁੱਖ ਗਾਂਦਾ ਹੈ, ਉਸ ਦਾ) ਭਰਮ; ਡਰ, ਹਰੇਕ ਦੁੱਖ-ਦਰਦ ਦੂਰ ਹੋ ਜਾਂਦਾ ਹੈ ।
Doubt, fear, pain and suffering are taken away,
 
ਸਾਧਸੰਗਿ ਸਦ ਹਰਿ ਗੁਣ ਗਾਇ ॥੧॥
ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ ਪਰਮਾਤਮਾ ਦੇ ਗੁਣ ਗਾਇਆ ਕਰ
forever singing the Glorious Praises of the Lord in the Saadh Sangat, the Company of the Holy. ||1||
 
ਮਨ ਮੇਰੇ ਗੁਰੁ ਪੂਰਾ ਸਾਲਾਹਿ ॥
:— ਹੇ ਮੇਰੇ ਮਨ! ਪੂਰੇ ਗੁਰੂ ਦੀ (ਸਦਾ) ਸਿਫ਼ਤਿ-ਸਾਲਾਹ ਕਰਿਆ ਕਰ ।
O my mind, praise the Perfect Guru.
 
ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥
(ਗੁਰੂ ਦੀ ਸਰਨ ਪੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਜਪਿਆ ਕਰ (ਇਹੀ ਹੈ ਸਾਰੇ ਸੁਖਾਂ ਦਾ) ਖ਼ਜ਼ਾਨਾ । (ਜਿਹੜਾ ਮਨੁੱਖ ਜਪਦਾ ਹੈ, ਉਹ) ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ ।੧।ਰਹਾਉ।
Chant the treasure of the Naam, the Name of the Lord, day and night. You shall obtain the fruits of your mind's desires. ||1||Pause||
 
ਸਤਿਗੁਰ ਜੇਵਡੁ ਅਵਰੁ ਨ ਕੋਇ ॥
ਹੇ ਭਾਈ! (ਬਖ਼ਸ਼ਸ਼ਾਂ ਕਰਨ ਵਿਚ) ਗੁਰੂ ਦੇ ਬਰਾਬਰ ਦਾ ਹੋਰ ਕੋਈ ਨਹੀਂ ।
No one else is as great as the True Guru.
 
ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥
ਉਹ ਗੁਰੂ ਪਾਰਬ੍ਰਹਮ ਹੈ, ਗੁਰੂ ਪਰਮੇਸਰ ਹੈ ।
The Guru is the Supreme Lord, the Transcendent Lord God.
 
ਜਨਮ ਮਰਣ ਦੂਖ ਤੇ ਰਾਖੈ ॥
ਗੁਰੂ ਜੰਮਣ ਮਰਨ ਦੇ ਗੇੜ ਦੇ ਦੁੱਖਾਂ ਤੋਂ ਬਚਾਂਦਾ ਹੈ ।
He saves us from the pains of death and birth,
 
ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥
(ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ) ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ ਜ਼ਹਰ ਨੂੰ ਮੁੜ ਮੁੜ ਸੁਆਦ ਲਾ ਲਾ ਕੇ ਨਹੀਂ ਚੱਖਦਾ ਰਹਿੰਦਾ ।੨।
and we will not have to taste the poison of Maya ever again. ||2||
 
ਗੁਰ ਕੀ ਮਹਿਮਾ ਕਥਨੁ ਨ ਜਾਇ ॥
ਹੇ ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
The Guru's glorious grandeur cannot be described.
 
ਗੁਰੁ ਪਰਮੇਸਰੁ ਸਾਚੈ ਨਾਇ ॥
ਗੁਰੂ ਪਰਮੇਸਰ (ਦਾ ਰੂਪ) ਹੈ, ਗੁਰੂ (ਪਰਮਾਤਮਾ ਦੇ) ਸਦਾ ਕਾਇਮ ਰਹਿਣ ਵਾਲੇ ਨਾਮ ਵਿਚ (ਲੀਨ ਰਹਿੰਦਾ ਹੈ)
The Guru is the Transcendent Lord, in the True Name.
 
ਸਚੁ ਸੰਜਮੁ ਕਰਣੀ ਸਭੁ ਸਾਚੀ ॥
ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ—ਇਹੀ ਹੈ ਗੁਰੂ ਦਾ ਸੰਜਮ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ—ਇਹੀ ਹੈ ਗੁਰੂ ਦੀ ਕਰਣੀ ।
True is His self-discipline, and True are all His actions.
 
ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥
ਜਿਹੜਾ ਮਨ ਗੁਰੂ ਦੀ ਸੰਗਤਿ ਵਿਚ ਮਸਤ ਰਹਿੰਦਾ ਹੈ ਉਹ ਮਨ ਪਵਿੱਤਰ ਹੋ ਜਾਂਦਾ ਹੈ ।੩।
Immaculate and pure is that mind, which is imbued with love for the Guru. ||3||
 
ਗੁਰੁ ਪੂਰਾ ਪਾਈਐ ਵਡ ਭਾਗਿ ॥
ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤ ਨਾਲ ਮਿਲਦਾ ਹੈ
The Perfect Guru is obtained by great good fortune.
 
ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥
ਜਿਸ ਨੂੰ ਮਿਲਦਾ ਹੈ, ਉਹ ਮਨੁੱਖ ਆਪਣੇ) ਮਨ ਵਿਚੋਂ ਕਾਮ ਕੋ੍ਰਧ ਲੋਭ (ਆਦਿਕ ਵਿਕਾਰ) ਦੂਰ ਕਰ ਕੇ (ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।
Drive out sexual desire, anger and greed from your mind.
 
ਕਰਿ ਕਿਰਪਾ ਗੁਰ ਚਰਣ ਨਿਵਾਸਿ ॥
ਮਿਹਰ ਕਰ ਕੇ (ਮੈਨੂੰ) ਗੁਰੂ ਦੇ ਚਰਨਾਂ ਵਿਚ ਟਿਕਾਈ ਰੱਖ, ਤੇ, ਆਪਣਾ ਸਦਾ-ਥਿਰ ਨਾਮ ਬਖ਼ਸ਼ ।੪।
By His Grace, the Guru's Feet are enshrined within.
 
ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥
ਹੇ ਪ੍ਰਭੂ! (ਤੇਰੇ ਸੇਵਕ) ਨਾਨਕ ਦੀ ਇਹ ਅਰਦਾਸ ਹੈ
Nanak offers his prayer to the True Lord God. ||4||4||22||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by