ਮਲਾਰ ਮਹਲਾ ੫ ॥
Malaar, Fifth Mehl:
ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥
ਹੇ ਭਾਈ! (ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹਿਰਦੇ ਨੂੰ) ਚੰਗੀ ਲੱਗਦੀ ਹੈ,
The glory of my Beloved is noble and sublime.
ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥
ਮਾਨੋ) ਹਾਹਾ ਹੂਹੂ ਗੰਧਰਬ ਅਤੇ ਸੁਰਗ ਦੀਆਂ ਮੋਹਣੀਆਂ ਇਸਤ੍ਰੀਆਂ (ਮਿਲ ਕੇ) ਆਨੰਦ ਦੇਣ ਵਾਲੇ, ਖ਼ੁਸ਼ੀ ਪੈਦਾ ਕਰਨ ਵਾਲੇ, ਰਸ-ਭਰੇ ਸੋਹਣੇ ਗੀਤ ਗਾ ਰਹੇ ਹਨ ।੧।ਰਹਾਉ।
The celestial singers and angels sing His Sublime Praises in ecstasy, happiness and joy. ||1||Pause||
ਧੁਨਿਤ ਲਲਿਤ ਗੁਨਗ੍ਯ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥
ਹੇ ਭਾਈ! (ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹਿਰਦੇ ਨੂੰ) ਚੰਗੀ ਲੱਗਦੀ ਹੈ, (ਮਾਨੋ, ਸੰਗੀਤ ਦੇ) ਗੁਣੀ-ਗਿਆਨੀ ਅਨੇਕਾਂ ਤਰੀਕਿਆਂ ਨਾਲ ਮਿੱਠੀਆਂ ਸੁਰਾਂ (ਗਾ ਰਹੇ ਹਨ, ਅਤੇ) ਕਈ ਕਿਸਮਾਂ ਦੇ ਸੋਹਣੇ (ਨਾਟਕੀ) ਰੂਪ ਵਿਖਾ ਰਹੇ ਹਨ ।੧।
The most worthy beings sing God's Praises in beautiful harmonies, in all sorts of ways, in myriads of sublime forms. ||1||
ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥
ਭਾਈ! (ਉਹ ਪਿਆਰਾ ਪ੍ਰਭੂ) ਪਹਾੜ, ਰੁੱਖ, ਧਰਤੀ, ਪਾਣੀ, ਚੌਦਾਂ ਭਵਨ (ਸਭਨਾਂ ਵਿਚ) ਨਕਾ-ਨਕ ਮੌਜੂਦ ਹੈ । ਹਰੇਕ ਸਰੀਰ ਵਿਚ ਉਸ ਸੋਹਣੇ ਲਾਲ ਦਾ ਸੋਹਣਾ ਡੇਰਾ ਪਿਆ ਹੋਇਆ ਹੈ ।
Throughout the mountains, trees, deserts, oceans and galaxies, permeating each and every heart, the sublime grandeur of my Love is totally pervading.
ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥
ਪਰ, ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਚੰਗੀ ਸਰਧਾ ਉਪਜਦੀ ਹੈ, ਉਹ ਸਾਧ ਸੰਗਤਿ ਵਿਚ (ਟਿੱਕ ਕੇ) ਸੋਹਣੇ ਰਾਮ (ਦੇ ਮਿਲਾਪ) ਦਾ ਆਨੰਦ ਪ੍ਰਾਪਤ ਕਰਦਾ ਹੈ ।੨।੩।੨੫।
In the Saadh Sangat, the Company of the Holy, the Love of the Lord is found; O Nanak, sublime is that faith. ||2||3||25||