ਮਲਾਰ ਮਹਲਾ ੧ ਅਸਟਪਦੀਆ ਘਰੁ ੧
Malaar, First Mehl, Ashtapadees, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥
ਚਕਵੀ (ਰਾਤ ਨੂੰ) ਆਪਣੇ ਪਿਆਰੇ (ਚਕਵੇ) ਤੋਂ ਬਿਨਾ ਸੌ ਨਹੀਂ ਸਕਦੀ, ਉਹ ਆਪਣੀਆਂ ਅੱਖਾਂ ਵਿਚ ਨੀਂਦ ਦਾ ਆਉਣਾ ਪਸੰਦ ਨਹੀਂ ਕਰਦੀ
The chakvi bird does not long for sleepy eyes; without her beloved, she does not sleep.
ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥
ਜਦੋਂ ਸੂਰਜ ਚੜ੍ਹਦਾ ਹੈ, ਚਕਵੀ ਆਪਣੇ ਪਿਆਰੇ (ਚਕਵੇ) ਨੂੰ ਅੱਖੀਂ ਵੇਖਦੀ ਹੈ, ਲਿਫ ਲਿਫ ਕੇ ਉਸ ਦੇ ਪੈਰੀਂ ਲੱਗਦੀ ਹੈ ।੧।
When the sun rises, she sees her beloved with her eyes; she bows and touches his feet. ||1||
ਪਿਰ ਭਾਵੈ ਪ੍ਰੇਮੁ ਸਖਾਈ ॥
ਮੈਨੂੰ ਸਦਾ-ਸਹਾਈ ਪ੍ਰੀਤਮ-ਪ੍ਰਭੂ ਦਾ ਪੇ੍ਰਮ ਪਿਆਰਾ ਲੱਗਦਾ ਹੈ ।
The Love of my Beloved is pleasing; it is my Companion and Support.
ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥
ਮੇਰੇ ਅੰਦਰ ਉਸਦੇ ਮਿਲਾਪ ਦੀ ਇਤਨੀ ਤੀਬਰ ਤਾਂਘ ਹੈ ਕਿ ਮੈਂ ਜਗਤ ਵਿਚ ਉਸ ਤੋਂ ਬਿਨਾ ਇਕ ਘੜੀ ਭੀ ਜੀਊ ਨਹੀਂ ਸਕਦੀ ।੧।ਰਹਾਉ।
Without Him, I cannot live in this world even for an instant; such is my hunger and thirst. ||1||Pause||
ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥
ਕੌਲ (ਫੁੱਲ) ਸਰੋਵਰ ਵਿਚ ਹੁੰਦਾ ਹੈ, (ਸੂਰਜ ਦੀ) ਕਿਰਨ ਆਕਾਸ਼ਾਂ ਵਿਚ ਹੁੰਦੀ ਹੈ, (ਫਿਰ ਭੀ ਉਸ ਕਿਰਨ ਨੂੰ ਤੱਕ ਕੇ ਕੌਲ ਫੁੱਲ) ਸੁਤੇ ਹੀ ਖਿੜ ਪੈਂਦਾ ਹੈ
The lotus in the pool blossoms forth intuitively and naturally, with the rays of the sun in the sky.
ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥
। (ਪੇ੍ਰਮੀ ਦੇ) ਹਿਰਦੇ ਵਿਚ ਆਪਣੇ ਪ੍ਰੀਤਮ ਦੀ ਅਜੇਹੀ ਪ੍ਰੀਤਿ ਬਣਦੀ ਹੈ ਕਿ ਉਸ ਦੀ ਆਤਮਾ ਪ੍ਰੀਤਮ ਦੀ ਆਤਮਾ ਵਿਚ ਮਿਲ ਜਾਂਦੀ ਹੈ ।੨।
Such is the love for my Beloved which imbues me; my light has merged into the Light. ||2||
ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥
(ਸ੍ਵਾਂਤੀ ਨਛੱਤ੍ਰ ਦੀ ਵਰਖਾ ਦੇ) ਜਲ ਤੋਂ ਬਿਨਾ ਪਪੀਹਾ ‘ਪ੍ਰਿਉ, ਪ੍ਰਿਉ’ ਕੂਕਦਾ ਹੈ, ਮਾਨੋ, ਵਿਰਲਾਪ ਕਰਦਾ ਹੈ, ਤਰਲੇ ਲੈਂਦਾ ਹੈ ।
Without water, the rainbird cries out, "Pri-o! Pri-o! - Beloved! Beloved!" It cries and wails and laments.
ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥
ਬੱਦਲ ਗੱਜ ਕੇ ਦਸੀਂ ਪਾਸੀਂ ਵਰ੍ਹਦਾ ਹੈ, ਪਰ ਪਪੀਹੇ ਦੀ ਪਿਆਸ ਸ੍ਵਾਂਤੀ ਬੂੰਦ ਤੋਂ ਬਿਨਾ ਦੂਰ ਨਹੀਂ ਹੁੰਦੀ ।੩।
The thundering clouds rain down in the ten directions; its thirst is not quenched until it catches the rain-drop in its mouth. ||3||
ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥
ਮੱਛੀ ਪਾਣੀ ਵਿਚ ਪੈਦਾ ਹੁੰਦੀ ਹੈ, ਪਾਣੀ ਵਿਚ ਵੱਸਦੀ ਹੈ, ਪੂਰਬਲੀ ਕਮਾਈ ਅਨੁਸਾਰ ਉਹ ਪਾਣੀ ਵਿਚ ਹੀ ਸੁਖ ਦੁਖ ਸਹਾਰਦੀ ਹੈ,
The fish lives in water, from which it was born. It finds peace and pleasure according to its past actions.
ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥
ਪਾਣੀ ਤੋਂ ਬਿਨਾ ਉਹ ਇਕ ਖਿਨ ਭਰ ਤਿਲ ਭਰ ਪਲ ਭਰ ਭੀ ਜੀਊ ਨਹੀਂ ਸਕਦੀ । ਉਸ ਦਾ ਮਰਨ ਜੀਊਣ (ਉਸ ਦੀ ਸਾਰੀ ਉਮਰ ਦਾ ਵਸੇਬਾ) ਉਸ ਪਾਣੀ ਨਾਲ ਹੀ (ਸੰਭਵ) ਹੈ ।੪।
It cannot survive without water for a moment, even for an instant. Life and death depend on it. ||4||
ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ ॥
ਪਤੀ-ਪ੍ਰਭੂ (ਜੀਵ-ਇਸਤ੍ਰੀ ਦੇ ਹਿਰਦੇ-) ਘਰ ਵਿਚ ਹੀ ਵੱਸਦਾ ਹੈ, ਉਸ ਤੋਂ ਵਿਛੁੜੀ ਹੋਈ ਜੀਵ-ਇਸਤ੍ਰੀ ਜਦੋਂ ਸੱਚੇ ਗੁਰੂ ਦੀ ਰਾਹੀਂ (ਗੁਰੂ ਦੀ ਬਾਣੀ ਦੀ ਰਾਹੀਂ) ਸਨੇਹਾ ਭੇਜਦੀ ਹੈ,
The soul-bride is separated from her Husband Lord, who lives in His Own Country. He sends the Shabad, His Word, through the True Guru.
ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥
ਤੇ ਆਤਮਕ ਗੁਣ ਇਕੱਠੇ ਕਰਦੀ ਹੈ, ਤਦੋਂ ਹਿਰਦੇ ਵਿਚ ਹੀ ਵੱਸਦਾ ਪ੍ਰਭੂ-ਪਤੀ ਉਸ ਦੇ ਅੰਦਰ ਪਰਗਟ ਹੋ ਜਾਂਦਾ ਹੈ, ਜੀਵ-ਇਸਤ੍ਰੀ ਉਸ ਦੀ ਭਗਤੀ ਦੇ ਰੰਗ ਵਿਚ ਰੰਗੀਜ ਕੇ ਪ੍ਰਸੰਨ ਹੁੰਦੀ ਹੈ ।੫।
She gathers virtues, and enshrines God within her heart. Imbued with devotion, she is happy. ||5||
ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ ॥
ਜਿਹੜੀ ਭੀ ਲੁਕਾਈ ਹੈ ਸਾਰੀ ਹੀ ਪਤੀ-ਪ੍ਰਭੂ ਦਾ ਨਾਮ ਲੈਂਦੀ ਹੈ, ਪਰ ਜਿਹੜੀ ਜੀਵ-ਇਸਤ੍ਰੀ ਗੁਰੂ ਨੂੰ ਚੰਗੀ ਲੱਗਦੀ ਹੈ ਉਹ ਪਤੀ-ਪ੍ਰਭੂ ਨੂੰ ਮਿਲ ਪੈਂਦੀ ਹੈ
Everyone cries out, "Beloved! Beloved!" But she alone finds her Beloved, who is pleasing to the Guru.
ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥
ਪਤੀ-ਪ੍ਰਭੂ ਤਾਂ ਸਦਾ ਹੀ ਹਰੇਕ ਜੀਵ-ਇਸਤ੍ਰੀ ਦੇ ਨਾਲ ਹੈ ਅੰਗ-ਸੰਗ ਹੈ, ਜੇਹੜੀ ਉਸ ਸਦਾ-ਥਿਰ ਵਿਚ ਜੁੜਦੀ ਹੈ ਗੁਰੂ ਮਿਹਰ ਦੀ ਨਜ਼ਰ ਕਰ ਕੇ ਉਸ ਨੂੰ ਆਪਣੇ ਸ਼ਬਦ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ।੬।
Our Beloved is always with us; through the Truth, He blesses us with His Grace, and unites us in His Union. ||6||
ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥
ਹਰੇਕ ਜੀਵ ਵਿਚ ਪ੍ਰਭੂ ਦੀ ਦਿੱਤੀ ਜਿੰਦ ਰੁਮਕ ਰਹੀ ਹੈ, ਉਹ ਪ੍ਰਭੂ ਆਪ ਹੀ ਹਰੇਕ ਦੀ ਜਿੰਦ (ਆਸਰਾ) ਹੈ । ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ ।
He is the life of the soul in each and every soul; He permeates and pervades each and every heart.
ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥
ਗੁਰੂ ਦੀ ਕਿਰਪਾ ਨਾਲ ਜਿਸ ਜੀਵ ਦੇ ਹਿਰਦੇ ਵਿਚ ਹੀ ਪਰਗਟ ਹੋ ਪੈਂਦਾ ਹੈ ਉਹ ਜੀਵ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੭।
By Guru's Grace, He is revealed within the home of my heart; I am intuitively, naturally, absorbed into Him. ||7||
ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ ॥
ਹੇ ਧਰਤੀ ਦੇ ਖਸਮ! ਹੇ ਜੀਵਾਂ ਨੂੰ ਸੁਖ ਦੇਣ ਵਾਲੇ ਪ੍ਰਭੂ! (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਨਾ ਤੇਰਾ ਆਪਣਾ ਹੀ ਕੰਮ ਹੈ, ਇਸ) ਆਪਣੇ ਕੰਮ ਨੂੰ ਤੂੰ ਆਪ ਹੀ ਸਿਰੇ ਚਾੜ੍ਹਦਾ ਹੈਂ ।
He Himself shall resolve all your affairs, when you meet with the Giver of peace, the Lord of the World.
ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
ਹੇ ਨਾਨਕ! (ਆਖ—) ਗੁਰੂ ਦੀ ਕਿਰਪਾ ਨਾਲ ਜਿਸ ਦੇ ਹਿਰਦੇ-ਘਰ ਵਿਚ ਹੀ ਪ੍ਰਭੂ-ਪਤੀ ਪਰਗਟ ਹੋ ਪੈਂਦਾ ਹੈ ਉਸ ਦੀ ਮਾਇਆ ਦੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ ।੮।੧।
By Guru's Grace, you shall find your Husband Lord within your own home; then, O Nanak, the fire within you shall be quenched. ||8||1||