ਮਲਾਰ ਮਹਲਾ ੧ ॥
Malaar, First Mehl:
ਮਰਣ ਮੁਕਤਿ ਗਤਿ ਸਾਰ ਨ ਜਾਨੈ ॥
ਅੰਞਾਣ ਜਿੰਦ ਉੱਚੀ ਆਤਮਕ ਅਵਸਥਾ ਦੀ ਕਦਰ ਨਹੀਂ ਸਮਝਦੀ, ਆਤਮਕ ਮੌਤ ਤੋਂ ਬਚਣ (ਦਾ ਉਪਾਉ) ਨਹੀਂ ਜਾਣਦੀ
You do not understand the nature of death and liberation.
ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥
ਗੁਰੂ ਦੇ ਸ਼ਬਦ ਦੀ ਰਾਹੀਂ ਸਮਝਣ ਦਾ ਜਤਨ ਤਾਂ ਕਰਦੀ ਹੈ ਪਰ (ਗੁਰ-ਸ਼ਬਦ ਤੋਂ) ਲਾਂਭੇ ਹੀ ਬੈਠੀ ਹੋਈ (ਗੁਰੂ ਦੇ ਸ਼ਬਦ ਵਿਚ ਜੁੜਦੀ ਨਹੀਂ, ਲੀਨ ਨਹੀਂ ਹੁੰਦੀ) ।੧।
You are sitting on the river-bank; realize the Word of the Guru's Shabad. ||1||
ਤੂ ਕੈਸੇ ਆੜਿ ਫਾਥੀ ਜਾਲਿ ॥
ਹੇ ਆੜਿ! (ਪੰਛੀ ਆੜਿ ਵਾਂਗ ਦੂਜਿਆਂ ਉਤੇ ਵਧੀਕੀ ਕਰਨ ਵਾਲੀ ਹੇ ਜਿੰਦੇ!) ਤੂੰ (ਮਾਇਆ ਦੇ ਮੋਹ ਦੇ) ਜਾਲ ਵਿਚ ਕਿਵੇਂ ਫਸ ਗਈ?
You stork! - how were you caught in the net?
ਅਲਖੁ ਨ ਜਾਚਹਿ ਰਿਦੈ ਸਮ੍ਹਾਲਿ ॥੧॥ ਰਹਾਉ ॥
ਤੂੰ ਆਪਣੇ ਹਿਰਦੇ ਵਿਚ ਅਦ੍ਰਿਸ਼ਟ ਪ੍ਰਭੂ ਦਾ ਨਾਮ ਸੰਭਾਲ ਕੇ ਉਸ ਪਾਸੋਂ (ਆਤਮਕ ਜੀਵਨ ਦੀ ਦਾਤਿ) ਕਿਉਂ ਨਹੀਂ ਮੰਗਦੀ? ।੧।ਰਹਾਉ।
You do not remember in your heart the Unseen Lord God. ||1||Pause||
ਏਕ ਜੀਅ ਕੈ ਜੀਆ ਖਾਹੀ ॥
ਹੇ ਆੜਿ! ਤੂੰ ਆਪਣੀ ਇਕ ਜਿੰਦ ਦੀ ਖ਼ਾਤਰ (ਪਾਣੀ ਵਿਚੋਂ ਚੁਗ ਚੁਗ ਕੇ) ਅਨੇਕਾਂ ਜੀਵ ਖਾਂਦੀ ਹੈਂ (ਹੇ ਜਿੰਦੇ! ਤੂੰ ਆਪਣੇ ਸਰੀਰ ਦੀ ਪਾਲਣਾ ਵਾਸਤੇ ਅਨੇਕਾਂ ਨਾਲ ਠੱਗੀ-ਠੋਰੀ ਕਰਦੀ ਹੈਂ) ।
For your one life, you consume many lives.
ਜਲਿ ਤਰਤੀ ਬੂਡੀ ਜਲ ਮਾਹੀ ॥੨॥
ਤੂੰ (ਜਲ-ਜੰਤ ਫੜਨ ਵਾਸਤੇ) ਪਾਣੀ ਵਿਚ ਤਰਦੀ ਤਰਦੀ ਪਾਣੀ ਵਿਚ ਹੀ ਡੁੱਬ ਜਾਂਦੀ ਹੈਂ (ਹੇ ਜਿੰਦੇ! ਮਾਇਆ-ਜਾਲ ਵਿਚ ਦੌੜ-ਭੱਜ ਕਰਦੀ ਆਖ਼ਰ ਇਸੇ ਮਾਇਆ-ਜਾਲ ਵਿਚ ਹੀ ਆਤਮਕ ਮੌਤੇ ਮਰ ਜਾਂਦੀ ਹੈਂ) ।੨।
You were supposed to swim in the water, but you are drowning in it instead. ||2||
ਸਰਬ ਜੀਅ ਕੀਏ ਪ੍ਰਤਪਾਨੀ ॥
(ਆਪਣੇ ਸੁਆਰਥ ਦੀ ਖ਼ਾਤਰ) ਤੂੰ ਸਾਰੇ ਜੀਵਾਂ ਨੂੰ ਬਹੁਤ ਦੁਖੀ ਕੀਤਾ ਹੋਇਆ ਹੈ
You have tormented all beings.
ਜਬ ਪਕੜੀ ਤਬ ਹੀ ਪਛੁਤਾਨੀ ॥੩॥
ਜਦੋਂ ਤੂੰ (ਮੌਤ ਦੇ ਜਾਲ ਵਿਚ) ਫੜੀ ਜਾਂਦੀ ਹੈਂ ਤਦੋਂ ਪਛੁਤਾਂਦੀ ਹੈਂ ।੩।
When Death seizes you, then you shall regret and repent. ||3||
ਜਬ ਗਲਿ ਫਾਸ ਪੜੀ ਅਤਿ ਭਾਰੀ ॥
ਜਾਲ ਵਿਚ ਫਸ ਜਾਂਦੀ ਹੈ ਤਾਂ ਇਹ ਆਤਮਕ ਉਡਾਰੀ ਲਾਣ ਜੋਗੀ ਨਹੀਂ ਰਹਿੰਦੀ,
When the heavy noose is placed around your neck,
ਊਡਿ ਨ ਸਾਕੈ ਪੰਖ ਪਸਾਰੀ ॥੪॥
ਇਸ ਦੀ ਸੁਰਤੀ ਉੱਚੀ ਹੋ ਕੇ ਪ੍ਰਭੂ-ਚਰਨਾਂ ਵਿਚ ਪਹੁੰਚ ਨਹੀਂ ਸਕਦੀ) ।੪।
you may spread your wings, but you shall not be able to fly. ||4||
ਰਸਿ ਚੂਗਹਿ ਮਨਮੁਖਿ ਗਾਵਾਰਿ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਹੇ ਅਮੋੜ ਜਿੰਦੇ! ਤੂੰ ਬੜੀ ਮੌਜ ਨਾਲ (ਮਾਇਆ ਦਾ ਚੋਗਾ) ਚੁਗਦੀ ਹੈਂ (ਤੇ ਮਾਇਆ ਦੇ ਜਾਲ ਵਿਚ ਫਸਦੀ ਜਾਂਦੀ ਹੈਂ) ।
You enjoy the tastes and flavors, you foolish self-willed manmukh.
ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ, ਪ੍ਰਭੂ ਨਾਲ ਡੂੰਘੀ ਸਾਂਝ ਪਾ, ਤਦੋਂ ਹੀ ਤੂੰ (ਮਾਇਆ ਦੇ ਮੋਹ ਦੇ ਜਾਲ ਤੇ ਆਤਮਕ ਮੌਤ ਤੋਂ) ਬਚ ਸਕੇਂਗੀ ।੫।
You are trapped. You can only be saved by virtuous conduct, spiritual wisdom and contemplation. ||5||
ਸਤਿਗੁਰੁ ਸੇਵਿ ਤੂਟੈ ਜਮਕਾਲੁ ॥
(ਹੇ ਜਿੰਦੇ!) ਸਤਿਗੁਰ ਦੀ ਸਰਨ ਪਉ, ਤਦੋਂ ਹੀ ਆਤਮਕ ਮੌਤ ਵਾਲਾ ਜਾਲ ਟੁੱਟ ਸਕੇਗਾ ।
Serving the True Guru, you will shatter the Messenger of Death.
ਹਿਰਦੈ ਸਾਚਾ ਸਬਦੁ ਸਮ੍ਹਾਲੁ ॥੬॥
ਆਪਣੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਸੰਭਾਲ
In your heart, dwell on the True Word of the Shabad. ||6||
ਗੁਰਮਤਿ ਸਾਚੀ ਸਬਦੁ ਹੈ ਸਾਰੁ ॥
ਹੇ ਜਿੰਦੇ!) ਗੁਰੂ ਦੀ ਮਤਿ ਹੀ ਸਦਾ ਕਾਇਮ ਰਹਿਣ ਵਾਲੀ ਮਤਿ ਹੈ, ਗੁਰੂ ਦਾ ਸ਼ਬਦ ਹੀ ਸ੍ਰੇਸ਼ਟ ਪਦਾਰਥ ਹੈ
The Guru's Teachings, the True Word of the Shabad, is excellent and sublime.
ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥
(ਇਸ ਸ਼ਬਦ ਦਾ ਆਸਰਾ ਲੈ ਕੇ ਹੀ ਜੀਵ) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ਸਕਦਾ ਹੈ ।੭।
Keep the Name of the Lord enshrined in your heart. ||7||
ਸੇ ਦੁਖ ਆਗੈ ਜਿ ਭੋਗ ਬਿਲਾਸੇ ॥
ਦੁਨੀਆ ਦੇ ਪਦਾਰਥਾਂ ਦੇ ਜੇਹੜੇ ਭੋਗ-ਬਿਲਾਸ ਕਰੀਦੇ ਹਨ (ਬੜੇ ਚਾਉ ਨਾਲ ਮਾਣੀਦੇ ਹਨ) ਉਹ ਜੀਵਨ-ਸਫ਼ਰ ਵਿਚ ਦੁੱਖ ਬਣ ਬਣ ਕੇ ਆ ਵਾਪਰਦੇ ਹਨ ।
One who is obsessed with enjoying pleasures here, shall suffer in pain hereafter.
ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥
ਹੇ ਨਾਨਕ! (ਇਹਨਾਂ ਦੁੱਖਾਂ ਤੋਂ) ਪਰਮਾਤਮਾ ਦੇ ਨਾਮ ਤੋਂ ਬਿਨਾ ਖ਼ਲਾਸੀ ਨਹੀਂ ਹੋ ਸਕਦੀ ।੮।੨।੫।
O Nanak, there is no liberation without the True Name. ||8||2||5||