ਰਾਗੁ ਮਲਾਰ ਛੰਤ ਮਹਲਾ ੫ ॥
Raag Malaar, Chhant, Fifth Mehl:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥
ਹੇ ਭਾਈ! ਪ੍ਰੀਤਮ ਪ੍ਰਭੂ ਜੀ (ਆਪਣੇ ਭਗਤਾਂ ਨੂੰ) ਪਿਆਰ ਦੀ ਦਾਤਿ ਦੇਣ ਵਾਲੇ ਹਨ
My Beloved Lord is the Giver of loving devotional worship.
 
ਅਪਨੇ ਜਨ ਸੰਗਿ ਰਾਤੇ ॥
ਭਗਤੀ ਦੀ ਦਾਤਿ ਦੇਣ ਵਾਲੇ ਹਨ
His humble servants are imbued with His Love.
 
ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥
ਪ੍ਰਭੂ ਜੀ ਆਪਣੇ ਸੇਵਕਾਂ ਨਾਲ ਰੱਤੇ ਰਹਿੰਦੇ ਹਨ, ਦਿਨ ਰਾਤ ਆਪਣੇ ਸੇਵਕਾਂ ਨਾਲ ਰੱਤੇ ਰਹਿੰਦੇ ਹਨ ।
He is imbued with His servants, day and night; He does not forget them from His Mind, even for an instant.
 
ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥
ਜਗਤ ਦਾ ਪਾਲਣਹਾਰ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਸਦਾ (ਸਭ ਜੀਵਾਂ ਦੇ) ਨਾਲ ਹੈ, ਜਗਤ ਦੇ ਮਾਲਕ ਪ੍ਰਭੂ ਵਿਚ ਸਾਰੇ ਹੀ ਗੁਣ ਹਨ ।
He is the Lord of the World, the Treasure of virtue; He is always with me. All glorious virtues belong to the Lord of the Universe.
 
ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥
ਹੇ ਭਾਈ! ਪ੍ਰਭੂ (ਆਪਣੇ ਸੇਵਕਾਂ ਦੇ) ਮਨ ਤੋਂ ਅੱਖ ਝਮਕਣ ਜਿਤਨੇ ਸਮੇਂ ਲਈ ਭੀ ਨਹੀਂ ਭੁੱਲਦਾ ਉਸ ਦੇ) ਸੇਵਕ (ਉਸ ਦੇ ਨਾਮ ਦੇ ਸੁਆਦ ਵਿਚ ਮਗਨ ਰਹਿੰਦੇ ਹਨ
With His Feet, He has fascinated my mind; as His humble servant, I am intoxicated with love for His Name.
 
ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥
ਹੇ ਨਾਨਕ! ਪ੍ਰੀਤਮ ਪ੍ਰਭੂ ਸਦਾ ਹੀ ਦਇਆ ਦਾ ਘਰ ਹੈ । ਕੋ੍ਰੜਾਂ ਵਿਚੋਂ ਕਿਸੇ ਵਿਰਲੇ ਨੇ (ਉਸ ਨਾਲ) ਡੂੰਘੀ ਸਾਂਝ ਬਣਾਈ ਹੈ ।੧।
O Nanak, my Beloved is forever Merciful; out of millions, hardly anyone realizes Him. ||1||
 
ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥
ਹੇ ਪ੍ਰੀਤਮ ਪ੍ਰਭੂ! ਤੇਰੀ ਉੱਚੀ ਆਤਮਕ ਅਵਸਥਾ ਅਪਹੁੰਚ ਹੈ ਬੇਅੰਤ ਹੈ ।
O Beloved, Your state is inaccessible and infinite.
 
ਮਹਾ ਪਤਿਤ ਤੁਮ੍ਹ ਤਾਰੇ ॥
ਵੱਡੇ ਵੱਡੇ ਪਾਪੀਆਂ ਨੂੰ ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਆ ਰਿਹਾ ਹੈਂ ।
You save even the worst sinners.
 
ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥
ਹੇ ਪਾਪੀਆਂ ਨੂੰ ਪਵਿੱਤਰ ਕਰਨ ਵਾਲੇ! ਹੇ ਭਗਤੀ ਨਾਲ ਪਿਆਰ ਕਰਨ ਵਾਲੇ ਸੁਆਮੀ! ਤੂੰ ਦਇਆ ਦਾ ਸਮੁੰਦਰ ਹੈਂ ।
He is the Purifier of sinners, the Lover of His devotees, the Ocean of mercy, our Lord and Master.
 
ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥
(ਹੇ ਮਨ!) ਸਾਧ ਸੰਗਤਿ ਵਿਚ (ਟਿੱਕ ਕੇ) ਝਾਕਾ ਲਾਹ ਕੇ, ਉਸ ਅੰਤਰਜਾਮੀ ਪ੍ਰਭੂ ਦਾ ਸਦਾ ਭਜਨ ਕਰਿਆ ਕਰ, ਸਿਮਰਨ ਕਰਿਆ ਕਰ
In the Society of the Saints, vibrate and meditate on Him with commitment forever; He is the Inner-knower, the Searcher of hearts.
 
ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥
ਹੇ ਭਾਈ! ਜਿਹੜੇ ਜੀਵ ਕੋ੍ਰੜਾਂ ਜਨਮਾਂ ਜੂਨਾਂ ਵਿਚ ਭਟਕਦੇ ਫਿਰਦੇ ਸਨ, ਉਹ ਪ੍ਰਭੂ ਦਾ ਨਾਮ ਸਿਮਰਦਿਆਂ (ਜੂਨਾਂ ਦੇ ਗੇੜ ਵਿਚੋਂ) ਪਾਰ ਲੰਘਾ ਲਏ ਗਏ ।
Those who wander in reincarnation through millions of births, are saved and carried across, by meditating in remembrance on the Naam.
 
ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਹਾਰੇ ॥੨॥
ਹੇ ਨਾਨਕ! (ਆਖ—) ਹੇ ਪ੍ਰਭੂ ਜੀ! (ਮੈਨੂੰ) ਤੇਰੇ ਦਰਸਨ ਦੀ ਤਾਂਘ ਹੈ, ਮੈਨੂੰ ਆਪਣਾ ਬਣਾ ਲਵੋ ।੨।
Nanak is thirsty for the Blessed Vision of Your Darshan, O Dear Lord; please take care of him. ||2||
 
ਹਰਿ ਚਰਨ ਕਮਲ ਮਨੁ ਲੀਨਾ ॥
ਹੇ ਹਰੀ! (ਮਿਹਰ ਕਰ, ਮੇਰਾ) ਮਨ ਤੇਰੇ ਸੋਹਣੇ ਚਰਨਾਂ ਵਿਚ ਲੀਨ ਰਹੇ ।
My mind is absorbed in the Lotus Feet of the Lord.
 
ਪ੍ਰਭ ਜਲ ਜਨ ਤੇਰੇ ਮੀਨਾ ॥
ਹੇ ਪ੍ਰਭੂ! ਤੂੰ ਪਾਣੀ ਹੈਂ, ਤੇਰੇ ਸੇਵਕ (ਪਾਣੀ ਦੀਆਂ) ਮੱਛੀਆਂ ਹਨ (ਤੈਥੋਂ ਵਿਛੁੜ ਕੇ ਜੀਉ ਨਹੀਂ ਸਕਦੇ) ।
O God, You are the water; Your humble servants are fish.
 
ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥
ਹੇ ਪ੍ਰਭੂ ਜੀ! ਪਾਣੀ ਤੇ ਮੱਛੀਆਂ ਤੂੰ ਆਪ ਹੀ ਆਪ ਹੈਂ, (ਤੈਥੋਂ) ਵਖਰਾ ਕੋਈ ਹੋਰ ਨਹੀਂ ਜਾਣਿਆ ਜਾ ਸਕਦਾ ।
O Dear God, You alone are the water and the fish. I know that there is no difference between the two.
 
ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥
ਹੇ ਪ੍ਰਭੂ! (ਮੇਰੀ) ਬਾਂਹ ਫੜ ਲੈ (ਮੈਨੂੰ ਆਪਣਾ) ਨਾਮ ਦੇਹ । ਤੇਰੀ ਮਿਹਰ ਨਾਲ ਹੀ (ਤੇਰੇ ਦਰ ਤੇ) ਆਦਰ ਪਾ ਸਕੀਦਾ ਹੈ
Please take hold of my arm and bless me with Your Name. I am honored only by Your Grace.
 
ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥
ਹੇ ਭਾਈ! ਸਾਧ ਸੰਗਤਿ ਵਿਚ (ਟਿਕ ਕੇ) ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ (ਉਸਦਾ) ਭਜਨ ਕਰਿਆ ਕਰ ।
In the Saadh Sangat, the Company of the Holy, vibrate and meditate with love on the One Lord of the Universe, who is Merciful to the meek.
 
ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥
ਹੇ ਨਾਨਕ! ਸਰਨ ਆਏ ਨਿਖਸਮਿਆਂ ਤੇ ਨੀਚਾਂ ਨੂੰ ਭੀ ਮਿਹਰ ਕਰ ਕੇ ਪ੍ਰਭੂ ਆਪਣਾ ਬਣਾ ਲੈਂਦਾ ਹੈ ।੩।
Nanak, the lowly and helpless, seeks the Sanctuary of the Lord, who in His Kindness has made him His Own. ||3||
 
ਆਪਸ ਕਉ ਆਪੁ ਮਿਲਾਇਆ ॥
ਹੇ ਭਾਈ! ਪ੍ਰਭੂ ਪਾਤਿਸ਼ਾਹ (ਜੀਵਾਂ ਦੀ) ਭਟਕਣਾ ਦੂਰ ਕਰਨ ਵਾਲਾ ਹੈ (ਤੇ ਜੀਵਾਂ ਨੂੰ ਆਪਣੇ ਨਾਲ ਮਿਲਾਣ ਵਾਲਾ ਹੈ ।
He unites us with Himself.
 
ਭ੍ਰਮ ਭੰਜਨ ਹਰਿ ਰਾਇਆ ॥
ਪਰ ਜੀਵਾਂ ਵਿਚ ਭੀ ਉਹ ਆਪ ਹੀ ਹੈ । ਸੋ, ਜੀਵਾਂ ਨੂੰ ਆਪਣੇ ਨਾਲ ਮਿਲਾ ਕੇ ਉਹ) ਆਪਣੇ ਆਪ ਨੂੰ ਆਪਣਾ ਆਪ (ਹੀ) ਮਿਲਾਂਦਾ ਹੈ ।
Our Sovereign Lord King is the Destroyer of fear.
 
ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥
ਹੇ ਭਾਈ! ਮਾਲਕ-ਪ੍ਰਭੂ ਅਸਚਰਜ-ਰੂਪ ਹੈ ਸਭ ਦੇ ਦਿਲ ਦੀ ਜਾਣਨ ਵਾਲਾ ਹੈ । ਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਜਿਨ੍ਹਾਂ ਆਪਣੇ ਪਿਆਰਿਆਂ ਨੂੰ ਮਿਲ ਪੈਂਦਾ ਹੈ,
My Wondrous Lord and Master is the Inner-knower, the Searcher of hearts. My Beloved, the Treasure of virtue, has met me.
 
ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥
ਉਹ ਸਦਾ ਉਸ ਗੋਬਿੰਦ ਦੇ ਗੁਣ ਆਪਣੇ ਹਿਰਦੇ ਵਿਚ ਵਸਾਂਦੇ ਹਨ, ਉਹਨਾਂ ਦੇ ਅੰਦਰ ਮਹਾਨ ਖ਼ੁਸ਼ੀਆਂ ਮਹਾਨ ਸੁਖ ਪੈਦਾ ਹੋ ਜਾਂਦੇ ਹਨ ।
Supreme happiness and peace well up, as I cherish the Glorious Virtues of the Lord of the Universe.
 
ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥
ਪਰ, ਹੇ ਭਾਈ! ਪੂਰਬਲੇ ਜਨਮ ਵਿਚ (ਪ੍ਰਾਪਤੀ ਦਾ ਲੇਖ) ਲਿਖਿਆ (ਜਿਨ੍ਹਾਂ ਦੇ ਮੱਥੇ ਉੱਤੇ) ਉੱਘੜ ਪਿਆ, ਉਹ ਪ੍ਰਭੂ ਨਾਲ ਮਿਲ ਕੇ ਸੋਹਣੇ ਜੀਵਨ ਵਾਲੇ ਬਣ ਗਏ, ਉਹ ਉਸ ਦਾ ਦਰਸਨ ਕਰ ਕੇ ਉਸ ਵਿਚ ਮਗਨ ਹੋ ਗਏ ।
Meeting with Him, I am embellished and exalted; gazing on Him, I am fascinated, and I realize my pre-ordained destiny.
 
ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨ੍ਹੀ ਹਰਿ ਹਰਿ ਧਿਆਇਆ ॥੪॥੧॥
ਨਾਨਕ ਬੇਨਤੀ ਕਰਦਾ ਹੈ—ਜਿਨ੍ਹਾਂ ਨੇ ਸਦਾ ਪਰਮਾਤਮਾ ਦਾ ਧਿਆਨ ਧਰਿਆ ਹੈ, ਮੈਂ ਉਹਨਾਂ ਦੀ ਸਰਨ ਪੈਂਦਾ ਹਾਂ ।੪।੧।
Prays Nanak, I seek the Sanctuary of those who meditate on the Lord, Har, Har. ||4||1||
 
ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
Vaar Of Malaar, First Mehl, Sung To The Tune Of Rana Kailaash And Malda:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸਲੋਕ ਮਹਲਾ ੩ ॥
Shalok, Third Mehl:
 
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥
ਜੇ ਗੁਰੂ ਮਿਲ ਪਏ ਤਾਂ ਮਨ ਖਿੜ ਪੈਂਦਾ ਹੈ ਜਿਵੇਂ ਮੀਂਹ ਪਿਆਂ ਧਰਤੀ ਦੀ ਸਜਾਵਟ ਬਣ ਜਾਂਦੀ ਹੈ
Meeting with the Guru, the mind is delighted, like the earth embellished by the rain.
 
ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥
ਸਾਰੀ (ਧਰਤੀ) ਹਰੀ ਹੀ ਹਰੀ ਦਿੱਸਦੀ ਹੈ ਸਰੋਵਰ ਤੇ ਤਲਾਬ ਨਕਾ ਨਕ ਪਾਣੀ ਨਾਲ ਭਰ ਜਾਂਦੇ ਹਨ (
Everything becomes green and lush; the pools and ponds are filled to overflowing.
 
ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥
ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਵਿਚ ਰਚ ਜਾਂਦਾ ਹੈ ਤੇ ਮਜੀਠ ਵਾਂਗ ਰੱਤਾ
The inner self is imbued with the deep crimson color of love for the True Lord.
 
ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥
ਉਸ ਦਾ ਹਿਰਦਾ-ਕਉਲ ਖਿੜ ਪੈਂਦਾ ਹੈ, ਸੱਚਾ ਪ੍ਰਭੂ (ਉਸ ਦੇ) ਮਨ ਵਿਚ (ਆ ਵੱਸਦਾ ਹੈ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਸਦਾ ਪ੍ਰਸੰਨ ਰਹਿੰਦਾ ਹੈ ।
The heart-lotus blossoms forth and the mind becomes true; through the Word of the Guru's Shabad, it is ecstatic and exalted.
 
ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
ਪਰ, ਗਹੁ ਨਾਲ ਤੱਕ ਕੇ ਵੇਖੋ, ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਦੂਜਾ ਪਾਸਾ ਹੁੰਦਾ ਹੈ
The self-willed manmukh is on the wrong side. You can see this with your own eyes.
 
ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
ਫਾਹੀ ਵਿਚ ਫਸੇ ਹਰਨ ਵਾਂਗ ਜਮਕਾਲ (ਭਾਵ, ਮੌਤ ਦਾ ਡਰ) ਸਦਾ ਉਸ ਦੇ ਸਿਰ ਉੱਤੇ (ਖੜਾ) ਦਿੱਸਦਾ ਹੈ;
He is caught in the trap like the deer; the Messenger of Death hovers over his head.
 
ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
ਮਾਇਆ ਦੀ) ਚੰਦਰੀ ਭੁੱਖ ਤੇ੍ਰਹ ਤੇ ਨਿੰਦਿਆ, ਕਾਮ ਤੇ ਡਰਾਉਣਾ ਕੋ੍ਰਧ (ਉਸ ਨੂੰ ਸਦਾ ਸਤਾਂਦੇ ਹਨ,
Hunger, thirst and slander are evil; sexual desire and anger are horrible.
 
ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
ਪਰ ਇਹ ਹਾਲਤ ਉਸ ਨੂੰ) ਇਹਨਾਂ ਅੱਖਾਂ ਨਾਲ (ਤਦ ਤਕ) ਨਹੀਂ ਦਿੱਸਦੀ ਜਦ ਤਕ ਉਹ ਗੁਰ-ਸ਼ਬਦ ਵਿਚ ਵਿਚਾਰ ਨਹੀਂ ਕਰਦਾ ।
These cannot be seen with your eyes, until you contemplate the Word of the Shabad.
 
ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
(ਹੇ ਪ੍ਰਭੂ!) ਜਦੋਂ ਤੈਨੂੰ ਭਾਵੇ ਤਾਂ (ਇਹ ਅੱਖਾਂ) ਸੰਤੋਖ ਵਿਚ ਆਉਂਦੀਆਂ ਹਨ (ਭਾਵ, ਖੁਧਿਆ ਤ੍ਰਿਸਨਾ ਮਿਟਦੀ ਹੈ) ਤੇ ਘਰ ਦਾ ਜੰਜਾਲ ਮੁੱਕਦਾ ਹੈ ।
Whoever is pleasing to You is content; all his entanglements are gone.
 
ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
ਗੁਰੂ ਨੂੰ ਸੇਵਿਆਂ (ਭਾਵ, ਗੁਰੂ ਦੇ ਹੁਕਮ ਵਿਚ ਤੁਰਿਆਂ) ਜੀਵ ਦੀ ਨਾਮ-ਰੂਪ ਰਾਚਿ ਬਚੀ ਰਹਿੰਦੀ ਹੈ ਗੁਰੂ ਦੀ ਪਉੜੀ (ਭਾਵ, ਸਿਮਰਨ) ਦੀ ਰਾਹੀਂ (ਨਾਮ-ਰੂਪੀ) ਜਹਾਜ਼ ਪ੍ਰਾਪਤ ਹੋ ਜਾਂਦਾ ਹੈ
Serving the Guru, his capital is preserved. The Guru is the ladder and the boat.
 
ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
ਹੇ ਨਾਨਕ! ਜੋ ਜੀਵ-ਇਸਤ੍ਰੀ (ਇਸ ਸਿਮਰਨ-ਰੂਪ ਗੁਰ-ਪਉੜੀ ਨੂੰ) ਸੰਭਾਲਦੀ ਹੈ ਉਹ ਅਸਲੀਅਤ ਲੱਭ ਲੈਂਦੀ ਹੈ ।
O Nanak, whoever is attached to the Lord receives the essence; O True Lord, You are found when the mind is true. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by