ਪਉੜੀ ॥
Pauree:
ਆਪੀਨ੍ਹੈ ਆਪੁ ਸਾਜਿ ਆਪੁ ਪਛਾਣਿਆ ॥
(ਪ੍ਰਭੂ ਨੇ) ਆਪ ਹੀ ਆਪਣੇ ਆਪ ਨੂੰ ਪਰਗਟ ਕਰ ਕੇ ਆਪਣਾ ਅਸਲਾ ਸਮਝਿਆ ਹੈ
He Himself created Himself; He Himself understands Himself.
ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥
ਆਕਾਸ਼ ਤੇ ਧਰਤੀ ਨੂੰ ਵਖੋ-ਵਖ ਕਰ ਕੇ (ਇਹ ਆਕਾਸ਼ ਉਸ ਨੇ ਮਾਨੋ, ਆਪਣੇ ਤਖ਼ਤ ਉਤੇ) ਚੰਦੋਆ ਤਾਣਿਆ ਹੋਇਆ ਹੈ;
Separating the sky and the earth, He has spread out His canopy.
ਵਿਣੁ ਥੰਮ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥
(ਸਾਰੇ ਜਗਤ-ਰੂਪ ਦਰਬਾਰ ਉਤੇ) ਆਕਾਸ਼ ਨੂੰ ਥੰਮ੍ਹਾਂ ਤੋਂ ਬਿਨਾ ਟਿਕਾ ਕੇ ਆਪਣੇ ਹੁਕਮ ਨੂੰ ਨਗਾਰਾ ਬਣਾਇਆ ਹੈਂ;
Without any pillars, He supports the sky, through the insignia of His Shabad.
ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥
ਆਪਣੀ) ਜੋਤਿ ਟਿਕਾਈ ਹੈ;
Creating the sun and the moon, He infused His Light into them.
ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥
(ਜੀਵਾਂ ਦੇ ਵਿਹਾਰ-ਕਾਰ ਲਈ) ਰਾਤ ਤੇ ਦਿਨ (-ਰੂਪ) ਅਚਰਜ ਤਮਾਸ਼ੇ ਬਣਾ ਦਿੱਤੇ ਹਨ ।
He created the night and the day; Wondrous are His miraculous plays.
ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
ਪੁਰਬਾਂ ਸਮੇ ਤੀਰਥਾਂ ਉਤੇ ਨ੍ਹਾਉਣ ਆਦਿਕ ਧਰਮਾਂ ਦੇ ਖ਼ਿਆਲ (ਭੀ ਪ੍ਰਭੂ ਨੇ ਆਪ ਹੀ ਜੀਵਾਂ ਦੇ ਅੰਦਰ ਪੈਦਾ ਕੀਤੇ ਹਨ) ।
He created the sacred shrines of pilgrimage, where people contemplate righteousness and Dharma, and take cleansing baths on special occasions.
ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥
(ਹੇ ਪ੍ਰਭੂ!) (ਤੇਰੀ ਇਸ ਅਸਰਜ ਖੇਡ ਦਾ) ਕੀਹ ਬਿਆਨ ਕਰੀਏ? ਤੇਰੇ ਵਰਗਾ ਹੋਰ ਕੋਈ ਨਹੀਂ ਹੈ;
There is no other equal to You; how can we speak and describe You?
ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
ਤੂੰ ਤਾਂ ਸਦਾ ਕਾਇਮ ਰਹਿਣ ਵਾਲੇ ਤਖ਼ਤ ਉਤੇ ਬੈਠਾ ਹੈਂ ਤੇ ਹੋਰ (ਸ੍ਰਿਸ਼ਟੀ) ਜੰਮਦੀ ਹੈ (ਪੈਦਾ ਹੁੰਦੀ ਹੈ ਤੇ ਨਾਸ ਹੁੰਦੀ ਹੈ) ।੧।
You are seated on the throne of Truth; all others come and go in reincarnation. ||1||