ਪਉੜੀ ॥
Pauree:
ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥
(ਹੇ ਪ੍ਰਭੂ!) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਐਸੀ ਹਸਤੀ ਦਾ ਮਾਲਕ (ਸਚਿਆਰੁ) ਹੈਂ ਕਿ ਜਿਸ ਨੇ (ਆਪਣੀ ਇਹ) ਹਸਤੀ (ਹਰ ਥਾਂ) ਵਰਤਾਈ ਹੋਈ ਹੈ
You are True, O True Lord; You dispense True Justice.
ਬੈਠਾ ਤਾੜੀ ਲਾਇ ਕਵਲੁ ਛਪਾਇਆ ॥
ਅਜੇ ਸ੍ਰਿਸ਼ਟੀ ਦੀ ਉਤਪੱਤੀ ਨਹੀਂ ਸੀ ਹੋਈ ਜਦੋਂ ਤੂੰ (ਆਪਣੇ ਆਪ ਵਿਚ) ਸਮਾਧੀ ਲਾਈ ਬੈਠਾ ਸੈਂ
Like a lotus, You sit in the primal celestial trance; You are hidden from view.
ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥
ਬ੍ਰਹਮਾ ਨੇ (ਭੀ ਜੋ ਜਗਤ ਦਾ ਰਚਣ ਵਾਲਾ ਮੰਨਿਆ ਜਾਂਦਾ ਹੈ ਇਹ ਭੇਤ ਨਾਹ ਸਮਝਿਆ ਉਸ ਨੂੰ ਤੇਰੀ ਸਾਰ ਨਾਹ ਆਈ
Brahma is called great, but even he does not know Your limits.
ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥
ਉਸ (ਪ੍ਰਭੂ) ਦਾ ਨਾ ਕੋਈ ਪਿਉ ਹੈ ਨਾ ਮਾਂ ਕਿਸ ਨੇ ਤੈਨੂੰ ਪੈਦਾ ਕੀਤਾ ਹੈ?
You have no father or mother; who gave birth to You?
ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥
ਨਾਹ ਉਸ ਦਾ ਕੋਈ (ਖ਼ਾਸ) ਸਰੂਪ ਹੈ ਨਾਹ ਨਿਸ਼ਾਨ; ਸਾਰੇ ਰੂਪ ਰੰਗ ਉਸ ਦੇ ਹਨ;
You have no form or feature; You transcend all social classes.
ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥
ਉਸ ਨੂੰ ਕੋਈ ਭੁੱਖ ਤੇ੍ਰਹ ਭੀ ਨਹੀਂ ਹੈ, ਰੱਜਿਆ ਪੁੱਜਿਆ ਹੋਇਆ ਹੈ ।
You have no hunger or thirst; You are satisfied and satiated.
ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥
(ਹੇ ਭਾਈ!) ਪ੍ਰਭੂ ਆਪਣੇ ਆਪ ਨੂੰ ਗੁਰੂ ਵਿਚ ਲੀਨ ਕਰ ਕੇ (ਆਪਣਾ) ਸ਼ਬਦ (ਭਾਵ, ਸਨੇਹਾ) (ਸਾਰੇ ਜਗਤ ਵਿਚ) ਵੰਡ ਰਿਹਾ ਹੈ
You have merged Yourself into the Guru; You are pervading through the Word of Your Shabad.
ਸਚੇ ਹੀ ਪਤੀਆਇ ਸਚਿ ਸਮਾਇਆ ॥੨॥
ੇ ਗੁਰੂ ਇਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਤੀਜ ਕੇ ਸਦਾ-ਥਿਰ ਪ੍ਰਭੂ ਵਿਚ ਹੀ ਜੁੜਿਆ ਰਹਿੰਦਾ ਹੈ ।੨।
When he is pleasing to the True Lord, the mortal merges in Truth. ||2||