ਗਉੜੀ ਮਹਲਾ ੧ ॥
Gauree, First Mehl:
 
ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥
(ਜੋ ਮਨੁੱਖ ਪ੍ਰਭੂ-ਭਗਤੀ ਤੋਂ ਸੱਖਣਾ ਹੈ ਤੇ) ਉਸੇ ਤ੍ਰੈਗੁਣੀ ਸੰਸਾਰ ਨਾਲ ਹੀ ਹਿਤ ਕਰਦਾ ਹੈ ਉਹ ਜੰਮਦਾ ਮਰਦਾ ਰਹਿੰਦਾ ਹੈ (ਉਹ ਜਨਮ ਮਰਨ ਦੀ ਘੁੰਮਣਘੇਰੀ ਵਿਚ ਪਿਆ ਰਹਿੰਦਾ ਹੈ) ।
One who loves the three qualities is subject to birth and death.
 
ਚਾਰੇ ਬੇਦ ਕਥਹਿ ਆਕਾਰੁ ॥
ਚਾਰੇ ਵੇਦ ਤਿਸ ਤੈ੍ਰਗੁਣੀ ਸੰਸਾਰ ਦਾ ਜ਼ਿਕਰ ਕਰਦੇ ਹਨ
The four Vedas speak only of the visible forms.
 
ਤੀਨਿ ਅਵਸਥਾ ਕਹਹਿ ਵਖਿਆਨੁ ॥
(ਅਜਿਹੇ ਮਨੁੱਖ) ਜੋ ਭੀ ਵਿਆਖਿਆ ਕਰਦੇ ਹਨ ਮਨ ਦੀਆਂ ਤਿੰਨਾਂ ਅਵਸਥਾ ਦਾ ਹੀ ਜ਼ਿਕਰ ਕਰਦੇ ਹਨ । (ਜਿਸ ਅਵਸਥਾ ਵਿਚ ਜੀਵਾਤਮਾ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ ਉਹ ਬਿਆਨ ਨਹੀਂ ਕੀਤੀ ਜਾ ਸਕਦੀ)
They describe and explain the three states of mind,
 
ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਪਾ ਲਵੋ—ਇਹ ਹੈ ਤੁਰੀਆ ਅਵਸਥਾ ।੧।
but the fourth state, union with the Lord, is known only through the True Guru. ||1||
 
ਰਾਮ ਭਗਤਿ ਗੁਰ ਸੇਵਾ ਤਰਣਾ ॥
(ਜਨਮ ਮਰਨ ਦਾ ਗੇੜ, ਮਾਨੋ, ਇਕ ਘੁੰਮਣਘੇਰੀ ਹੈ, ਇਸ ਵਿਚੋਂ) ਪਰਮਾਤਮਾ ਦੀ ਭਗਤੀ ਅਤੇ ਗੁਰੂ ਦੀ ਦੱਸੀ ਹੋਈ ਕਾਰ ਕਰ ਕੇ ਪਾਰ ਲੰਘ ਜਾਈਦਾ ਹੈ,
Through devotional worship of the Lord, and service to the Guru, one swims across.
 
ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥
(ਜੇਹੜਾ ਲੰਘ ਜਾਂਦਾ ਹੈ ਉਸ ਨੂੰ) ਮੁੜ ਨਾਹ ਜਨਮ ਹੁੰਦਾ ਹੈ ਨਾਹ ਮੌਤ । (ਉਸ ਅਵਸਥਾ ਨੂੰ ਤੁਰੀਆ ਅਵਸਥਾ ਕਹਿ ਲਵੋ) ।੧।ਰਹਾਉ।
Then, one is not born again, and is not subject to death. ||1||Pause||
 
ਚਾਰਿ ਪਦਾਰਥ ਕਹੈ ਸਭੁ ਕੋਈ ॥
ਹਰੇਕ ਜੀਵ ਧਰਮ ਅਰਥ ਕਾਮ ਮੋਖ (=ਮੁਕਤੀ) ਇਹਨਾਂ ਚਾਰ ਪਦਾਰਥਾਂ ਦਾ ਜ਼ਿਕਰ ਤਾਂ ਕਰਦਾ ਹੈ,
Everyone speaks of the four great blessings;
 
ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥
ਸਿੰਮ੍ਰਿਤੀਆਂ ਸ਼ਾਸਤ੍ਰਾਂ ਦੇ ਪੰਡਿਤਾਂ ਦੇ ਮੂੰਹੋਂ ਭੀ ਇਹੀ ਸੁਣੀਦਾ ਹੈ,
the Simritees, the Shaastras and the Pandits speak of them as well.
 
ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥
ਪਰ ਮੁਕਤਿ ਪਦਾਰਥ ਕੀਹ ਹੈ (ਉਹ ਅਵਸਥਾ ਕਿਹੋ ਜੇਹੀ ਹੈ ਜਿਥੇ ਜੀਵ ਤਿੰਨਾਂ ਗੁਣਾਂ ਦੇ ਪ੍ਰਭਾਵ ਤੋਂ ਨਿਰਲੇਪ ਹੋ ਜਾਂਦਾ ਹੈ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਸ ਦਾ ਅਨੁਭਵ ਨਹੀਂ ਹੋ ਸਕਦਾ,
But without the Guru, they do not understand their true significance.
 
ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥
ਇਹ ਪਦਾਰਥ ਪਰਮਾਤਮਾ ਦੀ ਭਗਤੀ ਕੀਤਿਆਂ ਮਿਲਦਾ ਹੈ ।੨।
The treasure of liberation is obtained through devotional worship of the Lord. ||2||
 
ਜਾ ਕੈ ਹਿਰਦੈ ਵਸਿਆ ਹਰਿ ਸੋਈ ॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ
Those, within whose hearts the Lord dwells,
 
ਗੁਰਮੁਖਿ ਭਗਤਿ ਪਰਾਪਤਿ ਹੋਈ ॥
ਉਸ ਨੂੰ ਭਗਤੀ ਦੀ ਪ੍ਰਾਪਤੀ ਹੋ ਗਈ, ਤੇ ਇਹ ਭਗਤੀ ਗੁਰੂ ਦੀ ਰਾਹੀਂ ਹੀ ਮਿਲਦੀ ਹੈ ।
become Gurmukh; they receive the blessings of devotional worship.
 
ਹਰਿ ਕੀ ਭਗਤਿ ਮੁਕਤਿ ਆਨੰਦੁ ॥
ਪਰਮਾਤਮਾ ਦੀ ਭਗਤੀ ਦੀ ਰਾਹੀਂ ਹੀ ਮੁਕਤੀ ਪਦਾਰਥ ਦਾ ਆਨੰਦ ਮਾਣੀਦਾ ਹੈ,
Through devotional worship of the Lord, liberation and bliss are obtained.
 
ਗੁਰਮਤਿ ਪਾਏ ਪਰਮਾਨੰਦੁ ॥੩॥
ਇਹ ਉੱਚੇ ਤੋਂ ਉੱਚਾ ਆਨੰਦ ਗੁਰੂ ਦੀ ਸਿੱਖਿਆ ਤੇ ਤੁਰਿਆਂ ਮਿਲਦਾ ਹੈ ।੩।
Through the Guru's Teachings, supreme ecstasy is obtained. ||3||
 
ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥
ਜਿਸ ਮਨੁੱਖ ਨੇ ਮੁਕਤੀ ਦਾ ਆਨੰਦ ਹਾਸਲ ਕਰ ਲਿਆ, ਗੁਰੂ ਨੇ ਪ੍ਰਭੂ ਆਪ ਵੇਖ ਕੇ ਜਿਸ ਮਨੁੱਖ ਨੂੰ ਵਿਖਾ ਦਿੱਤਾ,
One who meets the Guru, beholds Him, and inspires others to behold Him as well.
 
ਆਸਾ ਮਾਹਿ ਨਿਰਾਸੁ ਬੁਝਾਇਆ ॥
ਉਸ ਨੂੰ ਦੁਨੀਆ ਦੀਆਂ ਆਸਾਂ ਦੇ ਅੰਦਰ ਰਹਿੰਦੀਆਂ ਹੀ ਆਸਾਂ ਤੋਂ ਉਪਰਾਮ ਰਹਿਣ ਦੀ ਜਾਚ ਗੁਰੂ ਸਿਖਾ ਦੇਂਦਾ ਹੈ ।
In the midst of hope, the Guru teaches us to live above hope and desire.
 
ਦੀਨਾ ਨਾਥੁ ਸਰਬ ਸੁਖਦਾਤਾ ॥
ਉਹ ਮਸਕੀਨਾਂ ਦਾ ਮਾਲਕ ਅਤੇ ਸਾਰਿਆਂ ਨੂੰ ਆਰਾਮ ਦੇਣ ਵਾਲਾ ਹੈ
He is the Master of the meek, the Giver of peace to all.
 
ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥
ਹੇ ਨਾਨਕ ! ਉਸ ਮਨੁੱਖ ਦਾ ਮਨ ਪ੍ਰਭੂ-ਚਰਨਾਂ (ਦੇ ਪਿਆਰ) ਵਿਚ ਰੰਗਿਆ ਰਹਿੰਦਾ ਹੈ ।੪।੧੨।
Nanak's mind is imbued with the Lotus Feet of the Lord. ||4||12||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by