ਪਉੜੀ ॥
Pauree:
ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥
(ਪਰਮਾਤਮਾ ਨੇ ਆਪ ਹੀ) ਬ੍ਰਹਮਾ ਵਿਸ਼ਨੂ ਤੇ ਸ਼ਿਵ—(ਇਹ ਤਿੰਨ) ਦੇਵਤੇ ਪੈਦਾ ਕੀਤੇ
Brahma, Vishnu, Shiva and the deities were created.
ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥
ਬ੍ਰਹਮਾ ਨੂੰ ਉਸ ਨੇ ਵੇਦ ਦੇ ਦਿੱਤੇ (ਭਾਵ ਵੇਦਾਂ ਦਾ ਕਰਤਾ ਬਣਾਇਆ ਤੇ ਲੋਕਾਂ ਪਾਸੋਂ ਇਹਨਾਂ ਦੀ ਦੱਸੀ) ਪੂਜਾ ਕਰਾਣ ਵਿਚ ਇਸ ਨੂੰ ਰੁੰਨ੍ਹ ਦਿੱਤਾ ।
Brahma was given the Vedas, and enjoined to worship God.
ਦਸ ਅਵਤਾਰੀ ਰਾਮੁ ਰਾਜਾ ਆਇਆ ॥
ਵਿਸ਼ਨੂ) ਦਸ ਅਵਤਾਰਾਂ ਵਿਚ ਰਾਜਾ ਰਾਮ (ਆਦਿਕ) ਰੂਪ ਧਾਰਦਾ ਰਿਹਾ
The ten incarnations, and Rama the king, came into being.
ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥
ਤੇ ਹੱਲੇ ਕਰ ਕਰ ਦੈਤਾਂ ਨੂੰ ਮਾਰਦਾ ਰਿਹਾ (ਪਰ ਇਹ) ਸਾਰੇ (ਅਵਤਾਰ ਪ੍ਰਭੂ ਦੇ ਹੀ) ਹੁਕਮ ਵਿਚ ਹੋਏ
According to His Will, they quickly killed all the demons.
ਈਸ ਮਹੇਸੁਰੁ ਸੇਵ ਤਿਨ੍ਹੀ ਅੰਤੁ ਨ ਪਾਇਆ ॥
ਸ਼ਿਵ (ਦੇ ੧੧ ਰੁੱਦ੍ਰ) ਅਵਤਾਰਾਂ ਨੇ ਸੇਵਾ ਕੀਤੀ (ਭਾਵ, ਤਪ ਸਾਧੇ, ਪਰ ਉਹਨਾਂ ਭੀ ਪ੍ਰਭੂ ਦਾ) ਅੰਤ ਨ ਪਾਇਆ ।
Shiva serves Him, but cannot find His limits.
ਸਚੀ ਕੀਮਤਿ ਪਾਇ ਤਖਤੁ ਰਚਾਇਆ ॥
(ਪ੍ਰਭੂ ਨੇ) ਸਦਾ ਅਟੱਲ ਰਹਿਣ ਵਾਲੇ ਮੁੱਲ ਵਾਲੀ (ਆਪਣੀ ਸੱਤਿਆ) ਪਾ ਕੇ (ਇਹ ਜਗਤ, ਮਾਨੋ, ਆਪਣਾ) ਤਖ਼ਤ ਬਣਾਇਆ ਹੈ,
He established His throne on the principles of Truth.
ਦੁਨੀਆ ਧੰਧੈ ਲਾਇ ਆਪੁ ਛਪਾਇਆ ॥
ਇਸ ਵਿਚ ਦੁਨੀਆ (ਦੇ ਜੀਵਾਂ) ਨੂੰ ਧੰਧੇ ਵਿਚ ਰੁੰਨ੍ਹ ਕੇ (ਪ੍ਰਭੂ ਨੇ) ਆਪਣੇ ਆਪ ਨੂੰ ਲੁਕਾ ਰੱਖਿਆ ਹੈ ।
He enjoined all the world to its tasks, while He keeps Himself hidden from view.
ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥
(ਇਹ ਭੀ) ਧੁਰੋਂ (ਪ੍ਰਭੂ ਦਾ ਹੀ) ਫ਼ੁਰਮਾਨ ਹੈ ਕਿ ਧਰਮ ਰਾਜ (ਜੀਵਾਂ ਤੋਂ ਚੰਗੇ ਮੰਦੇ) ਕੰਮ ਕਰਾ ਰਿਹਾ ਹੈ ।੩।
The Primal Lord has ordained that mortals must practice righteousness. ||3||