ਪਉੜੀ ॥
Pauree:
ਦੋਵੈ ਤਰਫਾ ਉਪਾਇ ਇਕੁ ਵਰਤਿਆ ॥
(‘ਗੁਰਮੁਖ’ ਤੇ ‘ਮਨਮੁਖ’) ਦੋਹਾਂ ਕਿਸਮਾਂ ਦੇ ਜੀਵ ਪੈਦਾ ਕਰ ਕੇ (ਦੋਹਾਂ ਵਿਚ) ਪ੍ਰਭੂ ਆਪ ਮੌਜੂਦ ਹੈ
The One Lord created both sides and pervades the expanse.
ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥
ਧਾਰਮਿਕ ਉਪਦੇਸ਼ (=ਬੇਦ ਬਾਣੀ) ਭੀ ਉਸ ਨੇ ਆਪ ਹੀ ਕੀਤਾ ਹੈ (ਤੇ ਇਸ ਤਰ੍ਹਾਂ ‘ਗੁਰਮੁਖ’ ਤੇ ‘ਮਨਮੁਖ’ ਦੇ ਅੰਦਰ ‘ਵਿਚਾਰ’ ਵਖੋ-ਵੱਖਰੇ ਪਾ ਕੇ, ਦੋਹਾਂ ਧਿਰਾਂ ਦੇ) ਅੰਦਰ ਝਗੜਾ ਭੀ ਆਪ ਹੀ ਪਾਇਆ ਹੈ
The words of the Vedas became pervasive, with arguments and divisions.
ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥
ਜਗਤ ਦੇ ਧੰਧਿਆਂ ਵਿਚ ਖਚਿਤ ਹੋਣਾ ਤੇ ਜਗਤ ਤੋਂ ਨਿਰਲੇਪ ਰਹਿਣਾ—ਇਹ ਦੋਵੇਂ ਪਾਸੇ ਉਸ ਨੇ ਆਪ ਹੀ ਬਣਾ ਦਿੱਤੇ ਹਨ ਤੇ ਆਪ ਹੀ ‘ਧਰਮ’ (-ਰੂਪ ਹੋ ਕੇ ਦੋਹਾਂ ਵਿਚ) ਵਿਚੋਲਾ ਬਣਿਆ ਹੋਇਆ ਹੈ
Attachment and detachment are the two sides of it; Dharma, true religion, is the guide between the two.
ਮਨਮੁਖ ਕਚੇ ਕੂੜਿਆਰ ਤਿਨ੍ਹੀ ਨਿਹਚਉ ਦਰਗਹ ਹਾਰਿਆ ॥
ਪਰ, ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਕੂੜ ਦੇ ਵਪਾਰੀ ਹਨ ਉਹ ਜ਼ਰੂਰ ਪ੍ਰਭੂ ਦੀ ਦਰਗਾਹ ਵਿਚ ਬਾਜ਼ੀ ਹਾਰ ਜਾਂਦੇ ਹਨ ।
The self-willed manmukhs are worthless and false. Without a doubt, they lose in the Court of the Lord.
ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨ੍ਹੀ ਮਾਰਿਆ ॥
ਜਿਨ੍ਹਾਂ ਨੇ ਗੁਰੂ ਦੀ ਮਤਿ ਦਾ ਆਸਰਾ ਲਿਆ ਉਹ ਗੁਰ-ਸ਼ਬਦ ਦੀ ਬਰਕਤਿ ਨਾਲ ਸੂਰਮੇ ਬਣ ਗਏ ਕਿਉਂਕਿ ਉਹਨਾਂ ਕਾਮ ਤੇ ਕੋ੍ਰਧ ਜਿੱਤ ਲਿਆ
Those who follow the Guru's Teachings are the true spiritual warriors; they have conquered sexual desire and anger.
ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥
ਉਹ ਗੁਰ-ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿੱਚ ਸੁਰਖ਼ਰੂ ਹੋ ਗਏ ।
They enter into the True Mansion of the Lord's Presence, embellished and exalted by the Word of the Shabad.
ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥
ਉਹ ਤੇਰੇ ਭਗਤ ਤੈਨੂੰ ਚੰਗੇ ਲੱਗਦੇ ਹਨ, ਕਿਉਂਕਿ ਉਹ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਪਿਆਰ ਪਾਂਦੇ ਹਨ ।
Those devotees are pleasing to Your Will, O Lord; they dearly love the True Name.
ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥੫॥
ਜੋ ਮਨੁੱਖ ਆਪਣੇ ਸਤਿਗੁਰੂ ਨੂੰ ਸੇਂਵਦੇ ਹਨ (ਭਾਵ, ਜੋ ਗੁਰੂ ਦੇ ਕਹੇ ਉਤੇ ਤੁਰਦੇ ਹਨ), ਮੈਂ ਉਹਨਾਂ ਤੋਂ ਸਦਕੇ ਹਾਂ ।੫।
I am a sacrifice to those who serve their True Guru. ||5||