ਮਃ ੩ ॥
Third Mehl:
ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥
ਹੇ ਵਿਚਾਰੇ ਬੰਦਿਓ! ਇਸ ਬੱਦਲ ਨੂੰ ਉੱਠ ਉੱਠ ਕੇ ਕੀਹ ਵੇਖਦੇ ਹਉ, ਇਸ ਦੇ ਆਪਣੇ ਵੱਸ ਕੁਝ ਨਹੀਂ
Why are you standing up, standing up to look? You poor wretch, this cloud has nothing in its hands.
ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥
ਜਿਸ ਮਾਲਕ ਨੇ ਇਹ ਬੱਦਲ ਘੱਲਿਆ ਹੈ ਉਸ ਨੂੰ ਆਪਣੇ ਮਨ ਵਿਚ ਚੇਤੇ ਕਰੋ ।
The One who sent this cloud - cherish Him in your mind.
ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥
ਜਿਸ ਜੀਵ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਦੇ ਮਨ ਵਿਚ (ਆਪਣਾ ਆਪ) ਵਸਾਂਦਾ ਹੈ
He alone enshrines the Lord in his mind, upon whom the Lord bestows His Glance of Grace.
ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥
ਹੇ ਨਾਨਕ! ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਬਿਨਾ ਸਾਰੀ ਸ੍ਰਿਸ਼ਟੀ ਤਰਲੈ ਲੈ ਰਹੀ ਹੈ ।੨।
O Nanak, all those who lack this Grace, cry and weep and wail. ||2||