ਗਉੜੀ ਚੇਤੀ ਮਹਲਾ ੧ ॥
Gauree Chaytee, First Mehl:
ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥
ਇਹ ਸਰੀਰ ਆਪਣੇ ਆਪ ਨੂੰ ਅਮਰ ਜਾਣ ਕੇ ਸੁਖ ਮਾਣਨ ਵਿਚ ਹੀ ਲੱਗਾ ਰਹਿੰਦਾ ਹੈ, (ਇਹ ਨਹੀਂ ਸਮਝਦਾ ਕਿ) ਇਹ ਜਗਤ (ਇਕ) ਖੇਡ (ਹੀ) ਹੈ ।
With your nectar-like body, you live in comfort, but this world is just a passing drama.
ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥
ਹੇ ਮੇਰੇ ਸਰੀਰ ! ਤੂੰ ਲੱਬ ਲੋਭ ਕਰ ਰਿਹਾ ਹੈਂ ਤੂੰ ਬਹੁਤ ਕੂੜ ਕਮਾ ਰਿਹਾ ਹੈਂ (ਵਿਅਰਥ ਦੌੜ-ਭੱਜ ਹੀ ਕਰ ਰਿਹਾ ਹੈਂ), ਤੂੰ (ਆਪਣੇ ਉੱਤੇ ਲੱਬ ਲੋਭ ਕੂੜ ਆਦਿਕ ਦੇ ਅਸਰ ਹੇਠ ਕੀਤੇ ਮਾੜੇ ਕੰਮਾਂ ਦਾ) ਭਾਰ ਚੁਕਦਾ ਜਾ ਰਿਹਾ ਹੈਂ ।
You practice greed, avarice and great falsehood, and you carry such a heavy burden.
ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥
ਹੇ ਮੇਰੇ ਸਰੀਰ ! ਮੈਂ ਤੇਰੇ ਵਰਗੇ ਇਉਂ ਰੁਲਦੇ ਵੇਖੇ ਹਨ ਜਿਵੇਂ ਧਰਤੀ ਉਤੇ ਸੁਆਹ ।੧।
O body, I have seen you blowing away like dust on the earth. ||1||
ਸੁਣਿ ਸੁਣਿ ਸਿਖ ਹਮਾਰੀ ॥
ਹੇ ਮੇਰੀ ਜਿੰਦੇ ! ਮੇਰੀ ਸਿੱਖਿਆ ਧਿਆਨ ਨਾਲ ਸੁਣ ।
Listen - listen to my advice!
ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥
ਕੀਤੀ ਹੋਈ ਨੇਕ ਕਮਾਈ ਹੀ ਤੇਰੇ ਨਾਲ ਨਿਭੇਗੀ । (ਜੇ ਇਹ ਮਨੁੱਖਾ ਜਨਮ ਗਵਾ ਲਿਆ), ਤਾਂ ਮੁੜ (ਛੇਤੀ) ਵਾਰੀ ਨਹੀਂ ਮਿਲੇਗੀ ।੧।ਰਹਾਉ।
Only the good deeds which you have done shall remain with you, O my soul. This opportunity shall not come again! ||1||Pause||
ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥
ਹੇ ਮੇਰੇ ਸਰੀਰ ! ਮੈਂ ਤੈਨੂੰ ਸਮਝਾਂਦਾ ਹਾਂ, ਮੇਰੀ ਨਸੀਹਤ ਸੁਣ ।
I say to you, O my body: listen to my advice!
ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥
ਤੰੂ ਪਰਾਈ ਨਿੰਦਿਆ ਦਾ ਧਿਆਨ ਰੱਖਦਾ ਹੈਂ, ਤੰੂ (ਹੋਰਨਾਂ ਦੀ) ਝੂਠੀ ਚੁਗ਼ਲੀ ਕਰਦਾ ਰਹਿੰਦਾ ਹੈਂ ।
You slander, and then praise others; you indulge in lies and gossip.
ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥
ਹੇ ਜੀਵ ! ਤੂੰ ਪਰਾਈ ਇਸਤ੍ਰੀ ਨੂੰ (ਭੈੜੀ ਨਿਗਾਹ ਨਾਲ) ਤੱਕਦਾ ਹੈਂ, ਤੂੰ ਚੋਰੀਆਂ ਕਰਦਾ ਹੈਂ, ਹੋਰ ਬੁਰਾਈਆਂ ਕਰਦਾ ਹੈਂ ।
You gaze upon the wives of others, O my soul; you steal and commit evil deeds.
ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥
ਹੇ ਮੇਰੀ ਕਾਇਆਂ ! ਜਦੋਂ ਜੀਵਾਤਮਾ ਤੁਰ ਜਾਇਗਾ, ਤੰੂ ਇਥੇ ਹੀ ਰਹਿ ਜਾਇਂਗੀ, ਤੰੂ (ਤਦੋਂ) ਛੁੱਟੜ ਇਸਤ੍ਰੀ ਵਾਂਗ ਹੋ ਜਾਇਂਗੀ ।
But when the swan departs, you shall remain behind, like an abandoned woman. ||2||
ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥
ਹੇ ਮੇਰੇ ਸਰੀਰ ! ਤੰੂ (ਮਾਇਆ ਦੀ) ਨੀਂਦ ਵਿਚ ਹੀ ਸੁੱਤਾ ਰਿਹਾ (ਤੈਨੂੰ ਸਮਝ ਹੀ ਨ ਆਈ ਕਿ) ਤੂੰ ਕੀਹ ਕਰਤੂਤਾਂ ਕਰਦਾ ਰਿਹਾ ।
O body, you are living in a dream! What good deeds have you done?
ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥
ਚੋਰੀ ਆਦਿਕ ਕਰ ਕੇ ਜੋ ਮਾਲ-ਧਨ ਮੈਂ ਲਿਆਉਂਦਾ ਰਿਹਾ, ਤੈਨੂੰ ਉਹ ਮਨ ਵਿਚ ਪਸੰਦ ਆਉਂਦਾ ਰਿਹਾ ।
When I stole something by deception, then my mind was pleased.
ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥੩॥
(ਇਸ ਤਰ੍ਹਾਂ) ਨਾਹ ਇਸ ਲੋਕ ਵਿਚ ਸੋਭਾ ਖੱਟੀ, ਨਾਹ ਪਰਲੋਕ ਵਿਚ ਆਸਰਾ (ਮਿਲਣ ਦਾ ਪ੍ਰਬੰਧ) ਹੋਇਆ । ਕੀਮਤੀ ਮਨੁੱਖਾ ਜਨਮ ਜ਼ਾਇਆ ਕਰ ਲਿਆ ।੩।
I have no honor in this world, and I shall find no shelter in the world hereafter. My life has been lost, wasted in vain! ||3||
ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥
ਹੇ ਭਾਈ ! (ਜੀਵਾਤਮਾ ਦੇ ਤੁਰ ਜਾਣ ਤੇ ਹੁਣ) ਮੈਂ ਕਾਂਇਆਂ ਬਹੁਤ ਦੁਖੀ ਹੋਈ ਹਾਂ । ਹੇ ਨਾਨਕ ! ਮੇਰੀ ਹੁਣ ਕੋਈ ਵਾਤ ਨਹੀਂ ਪੁੱਛਦਾ ।੧।ਰਹਾਉ।
I am totally miserable! O Baba Nanak, no one cares for me at all! ||1||Pause||
ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥
ਵਧੀਆ ਘੋੜੇ, ਸੋਨਾ ਚਾਂਦੀ, ਕੱਪੜਿਆਂ ਦੇ ਲੱਦ—
Turkish horses, gold, silver and loads of gorgeous clothes
ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥
ਹੇ ਨਾਨਕ ! (ਆਖ—) ਹੇ ਮੂਰਖ ! ਕੋਈ ਭੀ ਸ਼ੈ (ਮੌਤ ਵੇਲੇ) ਕਿਸੇ ਦੇ ਨਾਲ ਨਹੀਂ ਜਾਂਦੀ । ਸਭ ਇਥੇ ਹੀ ਰਹਿ ਜਾਂਦੇ ਹਨ ।
- none of these shall go with you, O Nanak. They are lost and left behind, you fool!
ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥
ਮਿਸਰੀ ਮੇਵੇ ਆਦਿਕ ਭੀ ਮੈਂ ਸਭ ਕੁਝ ਚੱਖ ਕੇ ਵੇਖ ਲਿਆ ਹੈ । (ਇਹਨਾਂ ਵਿਚ ਭੀ ਇਤਨਾ ਸਵਾਦ ਨਹੀਂ ਜਿਤਨਾ ਹੇ ਪ੍ਰਭੂ !) ਤੇਰਾ ਨਾਮ ਮਿੱਠਾ ਹੈ ।੪।
I have tasted all the sugar candy and sweets, but Your Name alone is Ambrosial Nectar. ||4||
ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥
ਨੀਹਾਂ ਰੱਖ ਰੱਖ ਕੇ ਮਕਾਨਾਂ ਦੀਆਂ ਕੰਧਾਂ ਉਸਾਰੀਆਂ, ਪਰ (ਮੌਤ ਆਇਆਂ) ਇਹ ਸੁਆਹ ਦੇ ਮੰਦਰਾਂ ਦੀ ਢੇਰੀ ਵਾਂਗ ਹੀ ਹੋ ਗਏ ।
Digging deep foundations, the walls are constructed, but in the end, the buildings return to heaps of dust.
ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥
(ਮਾਇਆ ਦੇ) ਖ਼ਜ਼ਾਨੇ ਇਕੱਠੇ ਕੀਤੇ ਕਿਸੇ ਨੂੰ (ਹਥੋਂ) ਨਹੀਂ ਦੇਂਦਾ, ਮੂਰਖ ਸਮਝਦਾ ਹੈ ਕਿ ਇਹ ਸਭ ਕੁਝ ਮੇਰਾ ਹੈ
People gather and hoard their possessions, and give nothing to anyone else - the poor fools think that everything is theirs.
ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥
(ਪਰ ਇਹ ਨਹੀਂ ਜਾਣਦਾ ਕਿ) ਸੋਨੇ ਦੀ ਲੰਕਾ ਸੋਨੇ ਦੇ ਮਹਲ (ਰਾਵਣ ਦੇ ਭੀ ਨਾਹ ਰਹੇ, ਤੂੰ ਕਿਸ ਦਾ ਵਿਚਾਰਾ ਹੈਂ) ਇਹ ਧਨ ਕਿਸੇ ਦਾ ਭੀ ਨਹੀਂ ਬਣਿਆ ਰਹਿੰਦਾ ।੫।
Riches do not remain with anyone - not even the golden palaces of Sri Lanka. ||5||
ਸੁਣਿ ਮੂਰਖ ਮੰਨ ਅਜਾਣਾ ॥
ਹੇ ਮੂਰਖ ਅੰਞਾਣ ਮਨ ! ਸੁਣ ।
Listen, you foolish and ignorant mind
ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥
ਉਸ ਪਰਮਾਤਮਾ ਦੀ ਰਜ਼ਾ ਹੀ ਵਰਤੇਗੀ (ਲੋਬ ਲੋਭ ਆਦਿਕ ਛੱਡ ਕੇ ਉਸ ਦੀ ਰਜ਼ਾ ਵਿਚ ਤੁਰਨਾ ਸਿੱਖ) ।੧।ਰਹਾਉ।
- only His Will prevails. ||1||Pause||
ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥
ਸਾਡਾ ਮਾਲਕ-ਪ੍ਰਭੂ ਵੱਡਾ ਸਾਹੂਕਾਰ ਹੈ, ਅਸੀ ਸਾਰੇ ਜੀਵ ਉਸ ਦੇ ਭੇਜੇ ਹੋਏ ਵਣਜਾਰੇ-ਵਪਾਰੀ ਹਾਂ (ਇਥੇ ਨਾਮ-ਵਪਾਰ ਕਰਨ ਆਏ ਹੋਏ ਹਾਂ) ।
My Banker is the Great Lord and Master. I am only His petty merchant.
ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥
ਇਹ ਜਿੰਦ ਇਹ ਸਰੀਰ ਉਸੇ ਸ਼ਾਹ ਦੀ ਦਿੱਤੀ ਹੋਈ ਰਾਸ-ਪੂੰਜੀ ਹੈ । ਉਹ ਆਪ ਹੀ ਮਾਰਦਾ ਤੇ ਆਪ ਹੀ ਜਿੰਦ ਦੇਂਦਾ ਹੈ ।੬।੧।੧੩।
This soul and body all are His. He Himself kills, and brings back to life. ||6||1||13||