ਪਉੜੀ ॥
Pauree:
ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥
(ਹੇ ਭਾਈ!) ਉਸ ਪ੍ਰਭੂ ਨੂੰ ਸਦਾ ਸਿਮਰੀਏ ਜਿਸ ਨੂੰ (ਜਗਤ) ਬਣਾਦਿਆਂ ਚਿਰ ਨਹੀਂ ਲੱਗਦਾ
Serve the Lord forever; He acts in no time at all.
ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥
ਇਹ ਤਣੇ ਹੋਏ ਆਕਾਸ਼ ਬਣਾ ਕੇ ਇਕ ਪਲਕ ਵਿਚ ਨਾਸ ਕਰ ਕੇ (ਮੁੜ) ਬਣਾਣ ਦੇ ਸਮਰੱਥ ਹੈ
He stretched the sky across the heavens; in an instant, He creates and destroys.
ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥
ਪ੍ਰਭੂ ਆਪ ਹੀ ਜਗਤ ਪੈਦਾ ਕਰ ਕੇ ਆਪ ਹੀ ਇਸ ਰਚਨਾ ਦਾ ਖ਼ਿਆਲ ਰੱਖਦਾ ਹੈ ।
He Himself created the world; He contemplates His Creative Omnipotence.
ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥
ਪਰ, ਜੋ ਮਨੁੱਖ (ਐਸੇ ਪ੍ਰਭੂ ਨੂੰ ਵਿਸਾਰ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਵਿਕਾਰਾਂ ਵਿਚ ਪ੍ਰਵਿਰਤ ਹੁੰਦਾ ਹੈ) ਉਸ ਪਾਸੋਂ ਅਗਾਂਹ ਉਸ ਦੇ ਕੀਤੇ ਕਰਮਾਂ ਦਾ ਲੇਖਾ ਮੰਗਿਆ ਜਾਂਦਾ ਹੈ (ਵਿਕਾਰਾਂ ਦੇ ਕਾਰਨ) ਉਸ ਨੂੰ ਮਾਰ ਪੈਂਦੀ ਹੈ
The self-willed manmukh will be called to account hereafter; he will be severely punished.
ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥
ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਬੰਦੇ ਦਾ ਲੇਖਾ ਇੱਜ਼ਤ ਨਾਲ ਨਿੱਬੜਦਾ ਹੈ ਕਿਉਂਕਿ ਗੁਰੂ ਉਸ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਖ਼ਜ਼ਾਨੇ ਬਖ਼ਸ਼ਦਾ ਹੈ ।
The Gurmukh's account is settled with honor; the Lord blesses him with the treasure of His Praise.
ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥
ਕੀਤੇ ਕਰਮਾਂ ਦਾ ਲੇਖਾ ਹੋਣ ਵੇਲੇ ਕਿਸੇ ਹੋਰ ਦੀ ਪੇਸ਼ ਨਹੀਂ ਜਾਂਦੀ, ਤੇ ਉਸ ਵੇਲੇ ਕਿਸੇ ਕੂਕ-ਪੁਕਾਰ ਦਾ ਭੀ ਕੋਈ ਫ਼ਾਇਦਾ ਨਹੀਂ ਹੁੰਦਾ ।
No one's hands can reach there; no one will hear anyone's cries.
ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥
ਉਸ ਵੇਲੇ ਵਾਸਤੇ ਤਾਂ ਸਤਿਗੁਰੂ ਹੀ ਮਦਦਗਾਰ ਹੁੰਦਾ ਹੈ ਕਿਉਂਕਿ ਆਖ਼ਰ ਗੁਰੂ ਹੀ ਵਿਕਾਰਾਂ ਤੋਂ ਬਾਹਰ ਕੱਢਦਾ ਹੈ ।
The True Guru will be your best friend there; at the very last instant, He will save you.
ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥
ਕਿਸੇ ਹੋਰ ਕਿਸਮ ਦੀ ਸੇਵਾ ਇਹਨਾਂ ਜੀਵਾਂ ਲਈ ਲਾਭਦਾਇਕ ਨਹੀਂ ਹੈ, ਅਕਾਲ ਪੁਰਖ ਦਾ ਭੇਜਿਆ ਹੋਇਆ ਸਤਿਗੁਰੂ ਹੀ ਜੀਵਾਂ ਦੇ ਸਿਰ ਉਤੇ ਹੱਥ ਰੱਖਦਾ ਹੈ ।੬।
These beings should serve no other than the True Guru or the Creator Lord above the heads of all. ||6||