ਸਲੋਕ ਮਃ ੩ ॥
Shalok, Third Mehl:
ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥
ਹੇ ਬਿਰਹੀ ਜੀਵ! ਜਿਸ ਪ੍ਰਭੂ ਨੂੰ ਮਿਲਣ ਲਈ ਤੂੰ ਤਰਲੇ ਲੈ ਰਿਹਾ ਹੈਂ, ਉਸ ਨੂੰ ਮਿਲਣ ਲਈ ਹਰੇਕ ਜੀਵ ਲੋਚਦਾ ਹੈ
O rainbird, the One unto whom you call - everyone longs for that Lord.
ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥
ਜਦੋਂ ਉਹ ਪ੍ਰਭੂ ਆਪ ਮਿਹਰ ਕਰ ਕੇ (‘ਨਾਮ’ ਦੀ) ਵਰਖਾ ਕਰੇਗਾ ਤਾਂ ਸਾਰੀ ਸ੍ਰਿਸ਼ਟੀ (ਸਾਰੀ ਬਨਸਪਤੀ) ਹਰੀ ਹੋ ਜਾਇਗੀ ।
When He grants His Grace, it rains, and the forests and fields blossom forth in their greenery.
ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥
ਕੋਈ ਵਿਰਲਾ ਬੰਦਾ ਸਮਝਦਾ ਹੈ ਕਿ (‘ਨਾਮ-ਅੰਮ੍ਰਿਤੁ’) ਗੁਰੂ ਦੀ ਕਿਰਪਾ ਨਾਲ ਮਿਲਦਾ ਹੈ
By Guru's Grace, He is found; only a rare few understand this.
ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥
ਜੇ ਬੈਠਦੇ ਉੱਠਦੇ ਹਰ ਵੇਲੇ ਪ੍ਰਭੂ ਨੂੰ ਸਿਮਰੀਏ ਤਾਂ ਸਦਾ ਹੀ ਸੁਖ ਪ੍ਰਾਪਤ ਹੁੰਦਾ ਹੈ ।
Sitting down and standing up, meditate continually on Him, and be at peace forever and ever.
ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥
ਹੇ ਨਾਨਕ! ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਤਾਂ ਸਦਾ ਹੀ ਹੋ ਰਹੀ ਹੈ, ਪਰ ਉਹ ਪ੍ਰਭੂ ਇਹ ਦਾਤਿ ਉਸ ਮਨੁੱਖ ਨੂੰ ਦੇਂਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ।੧।
O Nanak, the Ambrosial Nectar rains down forever; the Lord gives it to the Gurmukh. ||1||