ਮਃ ੩ ॥
Third Mehl:
ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥
ਜਦੋਂ) ਧਰਤੀ (ਮੀਂਹ ਖੁਣੋਂ) ਵਿਆਕੁਲ ਹੁੰਦੀ ਹੈ ਤੇ ਇਕ-ਮਨ ਹੋ ਕੇ ਅਰਜ਼ੋਈ ਕਰਦੀ ਹੈ
When the people of the world are suffering in pain, they call upon the Lord in loving prayer.
ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥
ਤਾਂ ਸਦਾ-ਥਿਰ ਸੱਚਾ ਪ੍ਰਭੂ (ਇਸ ਅਰਜ਼ੋਈ ਨੂੰ) ਗਹੁ ਨਾਲ ਸੁਣਦਾ ਹੈ, ਤੇ, ਸੁਤੇ ਹੀ ਆਪਣੇ ਸਦਾ ਦੇ ਬਣੇ ਸੁਭਾਉ ਅਨੁਸਾਰ (ਧਰਤੀ ਨੂੰ) ਧੀਰਜ ਦੇਂਦਾ ਹੈ;
The True Lord naturally listens and hears and gives comfort.
ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥
ਇੰਦ੍ਰ ਨੂੰ ਹੁਕਮ ਕਰਦਾ ਹੈ, ਉਹ ਝੜੀ ਲਾ ਕੇ ਵਰਖਾ ਕਰਦਾ ਹੈ;
He commands the god of rain, and the rain pours down in torrents.
ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥
ਬੇਅੰਤ ਅਨਾਜ (-ਰੂਪ) ਧਨ ਪੈਦਾ ਹੁੰਦਾ ਹੈ । (ਪ੍ਰਭੂ ਦੀ ਇਸ ਬਖ਼ਸ਼ਸ਼ ਦਾ) ਮੁੱਲ ਨਹੀਂ ਪਾਇਆ ਜਾ ਸਕਦਾ ।
Corn and wealth are produced in great abundance and prosperity; their value cannot be estimated.
ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥
ਹੇ ਨਾਨਕ! ਜੋ ਪ੍ਰਭੂ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ ਉਸ ਦਾ ਨਾਮ ਵਡਿਆਓ;
O Nanak, praise the Naam, the Name of the Lord; He reaches out and gives sustenance to all beings.
ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥
ਇਸ ਨਾਮ-ਭੋਜਨ ਦੇ ਖਾਧਿਆਂ ਸੁਖ ਪੈਦਾ ਹੁੰਦਾ ਹੈ (ਸੁਖ ਭੀ ਐਸਾ ਕਿ) ਫਿਰ ਕਦੇ ਦੁੱਖ ਆ ਕੇ ਨਹੀਂ ਲੱਗਦਾ ।੨।
Eating this, peace is produced, and the mortal never again suffers in pain. ||2||