ਪਉੜੀ ॥
Pauree:
ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥
ਹੇ ਪ੍ਰਭੂ ਜੀ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਜੋ ਤੇਰਾ ਰੂਪ ਹੋ ਜਾਂਦਾ ਹੈ ਤੂੰ ਉਸ ਨੂੰ (ਆਪਣੇ ਵਿਚ) ਮਿਲਾ ਲੈਂਦਾ ਹੈਂ ।
O Dear Lord, You are the Truest of the True. You blend those who are truthful into Your Own Being.
ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥
ਜੋ ਮਨੁੱਖ ਮਾਇਆ ਵਿਚ ਲੱਗਾ ਹੋਇਆ ਹੈ ਉਸ ਦਾ (ਸੱਚ ਦੇ ਉਲਟ) ਦੂਜਾ ਪਾਸਾ ਹੈ (ਭਾਵ; ਉਹ ਦੂਜੇ ਪਾਸੇ, ਕੂੜ ਵਲ, ਜਾਂਦਾ ਹੈ; ਤੇ) ਕੂੜ ਦੀ ਰਾਹੀਂ (ਭਾਵ, ਕੂੜ ਵਿਚ ਲੱਗਿਆਂ) ਪ੍ਰਭੂ ਨਹੀਂ ਮਿਲਦਾ, ਪ੍ਰਭੂ ਨੂੰ ਮਿਲਿਆ ਨਹੀਂ ਜਾ ਸਕਦਾ ।
Those caught in duality are on the side of duality; entrenched in falsehood, they cannot merge into the Lord.
ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥
You Yourself unite, and You Yourself separate; You display Your Creative Omnipotence.
ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥
ਕੂੜ ਵਿਚ ਲੱਗੇ ਬੰਦੇ ਨੂੰ) ਮੋਹ ਚਿੰਤਾ ਵਿਛੋੜਾ ਵਿਆਪਦਾ ਹੈ ਉਹ (ਮੁੜ) ਉਹੀ ਕੰਮ ਕਰਦਾ ਜਾਂਦਾ ਹੈ ਜੋ ਪਿਛਲੇ ਕੀਤੇ ਅਨੁਸਾਰ (ਉਸ ਦੇ ਮੱਥੇ ਉਤੇ) ਲਿਖਿਆ ਹੈ
Attachment brings the sorrow of separation; the mortal acts in accordance with pre-ordained destiny.
ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥
ਜਿਹੜੇ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜਿ ਰੱਖਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ;
I am a sacrifice to those who remain lovingly attached to the Lord's Feet.
ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥
ਪ੍ਰਭੂ ਨੇ ਅਜੇਹੀ ਬਣਤਰ ਬਣਾ ਰੱਖੀ ਹੈ (ਕਿ ਉਸ ਦੇ ਚਰਨਾਂ ਵਿਚ ਜੁੜਨ ਵਾਲੇ ਇਉਂ ਜਗਤ ਵਿਚ ਨਿਰਲੇਪ ਰਹਿੰਦੇ ਹਨ) ਜਿਵੇਂ ਪਾਣੀ ਵਿਚ ਕਉਲ ਫੁੱਲ ਅਛੋਹ ਰਹਿੰਦਾ ਹੈ ।
They are like the lotus which remains detached, floating upon the water.
ਸੇ ਸੁਖੀਏ ਸਦਾ ਸੋਹਣੇ ਜਿਨ੍ਹ ਵਿਚਹੁ ਆਪੁ ਗਵਾਇ ॥
ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਂਦੇ ਹਨ ਉਹ ਸਦਾ ਸੁਖੀ ਰਹਿੰਦੇ ਹਨ ਤੇ ਸੋਹਣੇ ਲੱਗਦੇ ਹਨ (ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ) ।
They are peaceful and beautiful forever; they eradicate self-conceit from within.
ਤਿਨ੍ਹ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥
ਜੋ ਪ੍ਰਭੂ ਦੀ ਗੋਦ ਵਿੱਚ ਟਿਕੇ ਰਹਿੰਦੇ ਹਨ ਉਹਨਾਂ ਨੂੰ ਕਦੇ ਚਿੰਤਾ ਤੇ ਵਿਛੋੜਾ ਵਿਆਪਦਾ ਨਹੀਂ ।੭।
They never suffer sorrow or separation; they are merged in the Being of the Lord. ||7||