ਸਲੋਕ ਮਃ ੩ ॥
Shalok, Third Mehl:
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
ਹੇ ਨਾਨਕ! ਜਿਸ ਪ੍ਰਭੂ ਦੇ ਵੱਸ ਵਿਚ ਹਰੇਕ ਗੱਲ ਹੈ ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ;
O Nanak, praise the Lord; everything is in His power.
ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥
ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ; ਹੇ ਬੰਦਿਓ! ਉਸ ਪ੍ਰਭੂ ਨੂੰ ਹੀ ਸਿਮਰੋ ।
Serve Him, O mortal beings; there is none other than Him.
ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥
ਗੁਰੂ ਦੀ ਰਾਹੀਂ ਹਰੀ-ਪ੍ਰਭੂ ਮਨ ਵਿਚ ਆ ਵੱਸੇ ਤਾਂ (ਮਨ ਵਿਚ) ਸਦਾ ਹੀ ਸੁਖ ਬਣਿਆ ਰਹਿੰਦਾ ਹੈ,
The Lord God abides within the mind of the Gurmukh, and then he is at peace, forever and ever.
ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥
ਖ਼ਲਾ ਉੱਕਾ ਹੀ ਨਹੀਂ ਹੁੁੰਦਾ, ਸਾਰੀ ਚਿੰਤਾ ਮਨ ਵਿਚੋਂ ਨਿਕਲ ਜਾਂਦੀ ਹੈ,
He is never cynical; all anxiety has been taken out from within him.
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥
ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ ਉਹ ਰਜ਼ਾ ਵਿਚ ਹੋ ਰਿਹਾ ਹੀ ਦਿੱਸਦਾ ਹੈ ਉਸ ਉੱਤੇ ਕੋਈ ਇਤਰਾਜ਼ (ਮਨ ਵਿਚ) ਉੱਠਦਾ ਹੀ ਨਹੀਂ ।
Whatever happens, happens naturally; no one has any say about it.
ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥
ਜੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਆ ਵੱਸੇ ਤਾਂ ਮਨ ਵਿਚ ਚਿਤਵਿਆ ਹੋਇਆ (ਹਰੇਕ) ਫਲ ਹਾਸਲ ਹੁੰਦਾ ਹੈ
When the True Lord abides in the mind, then the mind's desires are fulfilled.
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
ਹੇ ਨਾਨਕ! ਜਿਨ੍ਹਾਂ ਨੂੰ ਪ੍ਰਭੂ ਨੇ ਆਪਣੇ ਲੇਖੇ ਵਿਚ ਲਿਖ ਲਿਆ ਹੈ (ਭਾਵ, ਜਿਨ੍ਹਾਂ ਉਤੇ ਮਿਹਰ ਦੀ ਨਜ਼ਰ ਕਰਦਾ ਹੈ) ਉਹਨਾਂ ਦੀ ਅਰਦਾਸ ਗਹੁ ਨਾਲ ਸੁਣਦਾ ਹੈ ।੧।
O Nanak, He Himself hears the words of those, whose accounts are in His Hands. ||1||