ਮਃ ੩ ॥
Third Mehl:
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
ਅੰਮ੍ਰਿਤ’ ਦੀ ਵਰਖਾ ਸਦਾ ਹੋ ਰਹੀ ਹੈ (ਪਰ ਇਸ ਭੇਤ ਨੂੰ) ਉਹੀ ਸਮਝਦੇ ਹਨ ਜੋ ਸਮਝਣ-ਜੋਗੇ ਹਨ;
The Ambrosial Nectar rains down continually; realize this through realization.
ਗੁਰਮੁਖਿ ਜਿਨ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥
ਜਿਨ੍ਹਾਂ ਨੇ ਗੁਰੂ ਦੀ ਰਾਹੀਂ (ਇਹ ਭੇਤ) ਸਮਝ ਲਿਆ ਹੈ ਉਹ ‘ਅੰਮ੍ਰਿਤ’ ਹਿਰਦੇ ਵਿਚ ਸਾਂਭ ਰੱਖਦੇ ਹਨ;
Those who, as Gurmukh, realize this, keep the Lord's Ambrosial Nectar enshrined within their hearts.
ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥
ਉਹ ਮਨੁੱਖ ਹਉਮੈ ਤੇ (ਮਾਇਆ ਦੀ) ਤ੍ਰਿਸ਼ਨਾ ਮਿਟਾ ਕੇ, ਪ੍ਰਭੂ ਦੇ ਪਿਆਰ ਵਿਚ ਰੰਗੇ ਹੋਏ ਸਦਾ ‘ਅੰਮ੍ਰਿਤ’ ਪੀਂਦੇ ਹਨ ।
They drink in the Lord's Ambrosial Nectar, and remain forever imbued with the Lord; they conquer egotism and thirsty desires.
ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥
(ਉਹ ਅੰਮ੍ਰਿਤ ਕੀਹ ਹੈ?) ‘ਅੰਮ੍ਰਿਤ’ ਪ੍ਰਭੂ ਦਾ ‘ਨਾਮ’ ਹੈ ਤੇ ਇਸ ਦੀ ਵਰਖਾ ਹੁੰਦੀ ਹੈ ਪ੍ਰਭੂ ਦੀ ਕਿਰਪਾ ਨਾਲ
The Name of the Lord is Ambrosial Nectar; the Lord showers His Grace, and it rains down.
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥
ਹੇ ਨਾਨਕ! ਸਭ ਵਿਚ ਵਿਆਪਕ ਮੁਰਾਰੀ ਪਰਮਾਤਮਾ ਸਤਿਗੁਰੂ ਦੀ ਰਾਹੀਂ ਨਜ਼ਰੀਂ ਆਉਂਦਾ ਹੈ ।੨।
O Nanak, the Gurmukh comes to behold the Lord, the Supreme Soul. ||2||