ਪਉੜੀ ॥
Pauree:
ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥
ਪਰਮਾਤਮਾ ਅਤੁੱਲ ਹੈ, ਉਸ ਦੇ ਸਾਰੇ ਗੁਣ ਜਾਚੇ ਨਹੀਂ ਜਾ ਸਕਦੇ; ਪਰ ਉਸ ਦੇ ਗੁਣਾਂ ਦੀ ਵਿਚਾਰ ਕਰਨ ਤੋਂ ਬਿਨਾ ਉਸ ਦੀ ਪ੍ਰਾਪਤੀ ਭੀ ਨਹੀਂ ਹੁੰਦੀ ।
How can the unweighable be weighed? Without weighing Him, He cannot be obtained.
ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥
ਪ੍ਰਭੂ ਦੇ ਗੁਣਾਂ ਦੀ ਵਿਚਾਰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹੋ ਸਕਦੀ ਹੈ (ਜੋ ਮਨੁੱਖ ਵਿਚਾਰ ਕਰਦਾ ਹੈ ਉਹ) ਉਸ ਦੇ ਗੁਣਾਂ ਵਿਚ ਮਗਨ ਰਹਿੰਦਾ ਹੈ ।
Reflect on the Word of the Guru's Shabad, and immerse yourself in His Glorious Virtues.
ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥
ਆਪਣੇ ਆਪ ਨੂੰ ਪ੍ਰਭੂ ਆਪ ਹੀ ਤੋਲ ਸਕਦਾ ਹੈ (ਭਾਵ, ਪ੍ਰਭੂ ਕਿਤਨਾ ਵੱਡਾ ਹੈ ਇਹ ਗੱਲ ਉਹ ਆਪ ਹੀ ਜਾਣਦਾ ਹੈ) ਉਹ ਆਪ ਹੀ (ਆਪਣੇ ਸੇਵਕਾਂ ਨੂੰ ਗੁਰੂ ਦਾ) ਮਿਲਾਇਆ ਮਿਲਦਾ ਹੈ
He Himself weighs Himself; He unites in Union with Himself.
ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ; (ਉਹ ਕੇਡਾ ਵੱਡਾ ਹੈ ਇਸ ਬਾਰੇ) ਕੋਈ ਗੱਲ ਆਖੀ ਨਹੀਂ ਜਾ ਸਕਦੀ
His value cannot be estimated; nothing can be said about this.
ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥
। ਮੈਂ ਕੁਰਬਾਨ ਹਾਂ ਆਪਣੇ ਗੁਰੂ ਤੋਂ ਜਿਸ ਨੇ (ਮੈਨੂੰ ਸੱਚੀ ਸੂਝ ਦੇ ਦਿੱਤੀ ਹੈ) ।
I am a sacrifice to my Guru; He has made me realize this true realization.
ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥
ਗੁਰੂ ਦੀ ਮਤਿ ਤੋਂ ਬਿਨਾ) ਜਗਤ ਠੱਗਿਆ ਜਾ ਰਿਹਾ ਹੈ, ਅੰਮ੍ਰਿਤ ਲੁਟਿਆ ਜਾ ਰਿਹਾ ਹੈ, ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਹ ਸਮਝ ਨਹੀਂ ਪੈਂਦੀ ।
The world has been deceived, and the Ambrosial Nectar is being plundered. The self-willed manmukh does not realize this.
ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥
ਪ੍ਰਭੂ ਦੇ ਨਾਮ ਤੋਂ ਬਿਨਾ (ਕੋਈ ਹੋਰ ਸ਼ੈ ਮਨੁੱਖ ਦੇ) ਨਾਲ ਨਹੀਂ ਜਾਇਗੀ (ਸੋ, ‘ਨਾਮ’ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਜਨਮ ਅਜਾਈਂ ਗਵਾ ਕੇ ਜਾਇਗਾ ।
Without the Name, nothing will go along with him; he wastes his life, and departs.
ਗੁਰਮਤੀ ਜਾਗੇ ਤਿਨ੍ਹੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥
ਜਿਹੜੇ ਮਨੁੱਖ ਗੁਰੂ ਦੀ ਮਤਿ ਲੈ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦੇ ਹਨ ਉਹ ਆਪਣਾ ਘਰ (ਭਾਵ, ਆਪਣਾ ਸਰੀਰ, ਵਿਕਾਰਾਂ ਤੋਂ) ਬਚਾ ਰੱਖਦੇ ਹਨ, ਇਹਨਾਂ ਦੂਤਾਂ (ਵਿਕਾਰਾਂ) ਦਾ ਉਹਨਾਂ ਉਤੇ ਕੋਈ ਜ਼ੋਰ ਨਹੀਂ ਚਲਦਾ ।੮।
Those who follow the Guru's Teachings and remain awake and aware, preserve and protect the home of their heart; demons have no power against them. ||8||