ਗਉੜੀ ਚੇਤੀ ਮਹਲਾ ੧ ॥
Gauree Chaytee, First Mehl:
ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥
ਹੇ ਮੇਰੇ ਮਨ ! ਮੇਰੇ ਵੈਰੀ (ਕਾਮਾਦਿਕ) ਪੰਜ ਹਨ, ਮੈਂ ਇਕੱਲਾ ਹਾਂ, ਮੈਂ (ਇਹਨਾਂ ਤੋਂ) ਸਾਰਾ ਘਰ (ਭਾਵ, ਭਲੇ ਗੁਣ) ਕਿਵੇਂ ਬਚਾਵਾਂ ?
There are five of them, but I am all alone. How can I protect my hearth and home, O my mind?
ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥
ਹੇ ਭਾਈ ! ਇਹ ਪੰਜੇ ਮੈਨੂੰ ਨਿੱਤ ਮਾਰਦੇ ਤੇ ਲੁੱਟਦੇ ਰਹਿੰਦੇ ਹਨ, ਮੈਂ ਕਿਸ ਦੇ ਪਾਸ ਸ਼ਿਕਾਇਤ ਕਰਾਂ ? ।੧।
They are beating and plundering me over and over again; unto whom can I complain? ||1||
ਸ੍ਰੀ ਰਾਮ ਨਾਮਾ ਉਚਰੁ ਮਨਾ ॥
ਹੇ ਮਨ ! ਪਰਮਾਤਮਾ ਦਾ ਨਾਮ ਸਿਮਰ,
Chant the Name of the Supreme Lord, O my mind.
ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥
ਸਾਹਮਣੇ ਜਮਰਾਜ ਦੀ ਭਾਰੀ ਤਕੜੀ ਫ਼ੌਜ ਦਿੱਸ ਰਹੀ ਹੈ (ਭਾਵ, ਮੌਤ ਆਉਣ ਵਾਲੀ ਹੈ) ।੧।ਰਹਾਉ।
Otherwise, in the world hereafter, you will have to face the awesome and cruel army of Death. ||1||Pause||
ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥
ਪਰਮਾਤਮਾ ਨੇ ਇਹ ਸਰੀਰ ਬਣਾ ਕੇ (ਇਸ ਦੇ ਕੰਨ ਨੱਕ ਆਦਿਕ) ਦਸ ਦਰਵਾਜ਼ੇ ਬਣਾ ਦਿੱਤੇ । (ਉਸ ਦੇ ਹੁਕਮ ਅਨੁਸਾਰ) ਇਸ ਸਰੀਰ ਵਿਚ ਜਿੰਦ-ਇਸਤ੍ਰੀ ਆ ਟਿਕੀ ।
God has erected the temple of the body; He has placed the nine doors, and the soul-bride sits within.
ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥
ਪਰ ਇਹ ਜੀਵ-ਇਸਤ੍ਰੀ ਆਪਣੇ ਆਪ ਨੂੰ ਅਮਰ ਜਾਣ ਕੇ ਸਦਾ (ਦੁਨੀਆ ਵਾਲੇ) ਚੋਜ-ਤਮਾਸ਼ੇ ਕਰਦੀ ਰਹਿੰਦੀ ਹੈ, ਤੇ ਉਹ ਵੈਰੀ ਕਾਮਾਦਿਕ ਪੰਜੇ ਜਣੇ (ਅੰਦਰੋਂ ਭਲੇ ਗੁਣ) ਲੁੱਟਦੇ ਰਹਿੰਦੇ ਹਨ ।੨।
She enjoys the sweet play again and again, while the five demons are plundering her. ||2||
ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥
(ਜਮ ਦੀ ਫ਼ੌਜ ਨੇ ਆਖ਼ਰ) ਸਰੀਰ-ਮਠ ਢਾਹ ਕੇ ਮੰਦਰ ਲੁੱਟ ਲਿਆ, ਜੀਵ-ਇਸਤ੍ਰੀ ਇਕੱਲੀ ਹੀ ਫੜੀ ਗਈ ।
In this way, the temple is being demolished; the body is being plundered, and the soul-bride, left all alone, is captured.
ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥
ਜਮ ਦਾ ਡੰਡਾ ਸਿਰ ਉਤੇ ਵੱਜਾ, ਜਮ ਦਾ ਸੰਗਲ ਗਲ ਵਿਚ ਪਿਆ, ਉਹ (ਲੁੱਟਣ ਵਾਲੇ) ਪੰਜੇ ਜਣੇ ਭੱਜ ਗਏ (ਸਾਥ ਛੱਡ ਗਏ) ।੩।
Death strikes her down with his rod, the shackles are placed around her neck, and now the five have left. ||3||
ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥
(ਸਾਰੀ ਉਮਰ ਜਦ ਤਕ ਜੀਵ ਜੀਊਂਦਾ ਰਿਹਾ) ਵਹੁਟੀ ਸੋਨਾ ਚਾਂਦੀ (ਦੇ ਗਹਿਣੇ) ਮੰਗਦੀ ਰਹਿੰਦੀ ਹੈ, ਸਨਬੰਧੀ ਮਿਤ੍ਰ ਖਾਣ ਪੀਣ ਦੇ ਪਦਾਰਥ ਮੰਗਦੇ ਰਹਿੰਦੇ ਹਨ,
The wife yearns for gold and silver, and her friends, the senses, yearn for good food.
ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥
ਹੇ ਨਾਨਕ ! ਇਹਨਾਂ ਦੀ ਹੀ ਖ਼ਾਤਰ ਜੀਵ ਪਾਪ ਕਰਦਾ ਰਹਿੰਦਾ ਹੈ, ਆਖ਼ਰ (ਪਾਪਾਂ ਦੇ ਕਾਰਨ) ਬੱਝਾ ਹੋਇਆ ਜਮ ਦੀ ਨਗਰੀ ਵਿਚ ਧੱਕਿਆ ਜਾਂਦਾ ਹੈ ।੪।੨।੧੪।
O Nanak, she commits sins for their sake; she shall go, bound and gagged, to the City of Death. ||4||2||14||