ਮਃ ੩ ॥
Third Mehl:
ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥
:— ਜਦੋਂ ਪ੍ਰਭੂ ਨੂੰ ਭਾਉਂਦਾ ਹੈ (ਤਦੋਂ) ਸੁਹਾਵਣੀ ਰਾਤੇ (ਬੱਦਲ) ਚਮਕਦਾ ਹੈ ਤੇ ਝੜੀ ਲਾ ਕੇ ਵਰ੍ਹਦਾ ਹੈ,
The night is wet with dew; lightning flashes, and the rain pours down in torrents.
ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥
ਇਸ ਦੇ ਵੱਸਣ ਨਾਲ ਬੜਾ ਅੰਨ (-ਰੂਪ) ਧਨ ਪੈਦਾ ਹੁੰਦਾ ਹੈ ।
Food and wealth are produced in abundance when it rains, if it is the Will of God.
ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥
ਇਸ ਧਨ ਦੇ ਵਰਤਣ ਨਾਲ ਮਨ ਰੱਜਦਾ ਹੈ ਤੇ ਜੀਵਾਂ ਵਿਚ ਜੀਊਣ ਦੀ ਜੁਗਤੀ ਆਉਂਦੀ ਹੈ (ਭਾਵ, ਅੰਨ ਖਾਧਿਆਂ ਜੀਵ ਜੀਊਂਦੇ ਹਨ) ।
Consuming it, the minds of His creatures are satisfied, and they adopt the lifestyle of the way.
ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥
ਪਰ, ਇਹ (ਅੰਨ-ਰੂਪ) ਧਨ ਤਾਂ ਕਰਤਾਰ ਦਾ ਇਕ ਤਮਾਸ਼ਾ ਹੈ ਜੋ ਕਦੇ ਪੈਦਾ ਹੁੰਦਾ ਹੈ ਕਦੇ ਨਾਸ ਹੋ ਜਾਂਦਾ ਹੈ ।
This wealth is the play of the Creator Lord. Sometimes it comes, and sometimes it goes.
ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥
ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦਿਆਂ ਲਈ ਪ੍ਰਭੂ ਦਾ ਨਾਮ ਹੀ ਧਨ ਹੈ ਜੋ ਸਦਾ ਟਿਕਿਆ ਰਹਿੰਦਾ ਹੈ ।
The Naam is the wealth of the spiritually wise. It is permeating and pervading forever.
ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥
ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ ਉਹਨਾਂ ਨੂੰ ਇਹ ਧਨ ਬਖ਼ਸ਼ਦਾ ਹੈ ।੨
O Nanak, those who are blessed with His Glance of Grace receive this wealth. ||2||