ਪਉੜੀ ॥
Pauree:
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
ਪ੍ਰਭੂ (ਸਭ ਕੁਝ) ਆਪ ਹੀ ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਆਪ ਹੀ ਕਰਾ ਰਿਹਾ ਹੈ (ਸੋ, ਇਸ ਅਗਨਿ, ਵਾਦੁ, ਭੁੱਖ, ਤੇ੍ਰਹ, ਕਾਲ ਆਦਿਕ ਬਾਰੇ) ਕਿਸੇ ਹੋਰ ਪਾਸ ਫ਼ਰਿਆਦ ਨਹੀਂ ਕੀਤੀ ਜਾ ਸਕਦੀ ।
He Himself does, and causes all to be done. Unto whom can I complain?
ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥
(ਜੀਵਾਂ ਪਾਸੋਂ) ਆਪ ਹੀ (ਭੁੱਖ ਤ੍ਰਿਹ ਆਦਿਕ ਵਾਲੇ) ਕੰਮ ਕਰਾ ਰਿਹਾ ਹੈ ਤੇ (ਇਹਨਾਂ ਕੀਤੇ ਕੰਮਾਂ ਦਾ) ਲੇਖਾ ਭੀ ਆਪ ਹੀ ਮੰਗਦਾ ਹੈ
He Himself calls the mortal beings to account; He Himself causes them to act.
ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥
ਮੂਰਖ ਜੀਵ (ਐਵੇਂ ਹੀ) ਹੈਂਕੜ ਵਿਖਾਂਦਾ ਹੈ (ਅਸਲ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ ।
Whatever pleases Him happens. Only a fool issues commands.
ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥
(ਇਹਨਾਂ ਅਗਨਿ ਭੁੱਖ ਆਦਿਕਾਂ ਤੋਂ) ਜੇ ਪ੍ਰਭੂ ਆਪ ਹੀ ਬਚਾਏ ਤਾਂ ਬਚੀਦਾ ਹੈ, ਇਹ ਬਖ਼ਸ਼ਸ਼ ਉਹ ਆਪ ਹੀ ਕਰਨ ਵਾਲਾ ਹੈ ।
He Himself saves and redeems; He Himself is the Forgiver.
ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥
ਜੀਵਾਂ ਦੀ ਸੰਭਾਲ ਪ੍ਰਭੂ ਆਪ ਹੀ ਕਰਦਾ ਹੈ, ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਦਾ ਹੈ ਤੇ ਹਰੇਕ ਜੀਵ ਨੂੰ ਆਸਰਾ ਦੇਂਦਾ ਹੈ ।
He Himself sees, and He Himself hears; He gives His Support to all.
ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥
। ਸਭ ਜੀਵਾਂ ਵਿਚ ਪ੍ਰਭੂ ਆਪ ਹੀ ਮੌਜੂਦ ਹੈ ਤੇ ਹਰੇਕ ਜੀਵ ਦਾ ਧਿਆਨ ਰੱਖਦਾ ਹੈ ।
He alone is pervading and permeating all; He considers each and every one.
ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਤੇ ਉਸ ਦਾ ਪਿਆਰ (ਇਹਨਾਂ ਭੁੱਖ ਤ੍ਰਿਹ ਆਦਿਕ ਵਾਲੇ ਪਦਾਰਥਾਂ ਦੇ ਥਾਂ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਬਣਦਾ ਹੈ
The Gurmukh reflects on the self, lovingly attached to the True Lord.
ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥
ਪਰ, ਹੇ ਨਾਨਕ! ਇਹ ਦਾਤਿ ਉਹ ਆਪ ਹੀ ਦੇਂਦਾ ਹੈ, ਕਿਸੇ ਹੋਰ ਅੱਗੇ ਕੁਝ ਕਿਹਾ ਨਹੀਂ ਜਾ ਸਕਦਾ ।੧੦।
O Nanak, whom can we ask? He Himself is the Great Giver. ||10||