ਮਃ ੩ ॥
Third Mehl:
ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥
ਮਲਾਰ’ ਠੰਢਾ ਰਾਗ ਹੈ (ਭਾਵ, ਠੰਢ ਪਾਣ ਵਾਲਾ ਹੈ), ਪਰ (ਅਸਲ) ਸ਼ਾਂਤੀ ਤਾਂ ਹੀ ਹੁੰਦੀ ਹੈ ਜੇ (ਇਸ ਰਾਗ ਦੀ ਰਾਹੀਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੀਏ
Malaar is a calming and soothing raga; meditating on the Lord brings peace and tranquility.
ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥
ਜੇ ਪ੍ਰਭੂ ਆਪਣੀ ਦਇਆ ਕਰੇ ਤਾਂ (ਇਹ ਸ਼ਾਂਤੀ) ਸਾਰੇ ਜਗਤ ਵਿਚ (ਇਉਂ) ਵਰਤੇ
When the Dear Lord grants His Grace, then the rain falls on all the people of the world.
ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥
ਜਿਵੇਂ ਮੀਂਹ ਪਿਆਂ ਜੀਵਾਂ ਵਿਚ ਜੀਵਨ-ਜੁਗਤੀ (ਭਾਵ, ਸੱਤਿਆ) ਆਉਂਦੀ ਹੈ ਅਤੇ ਧਰਤੀ ਨੂੰ ਹੀ ਹਰਿਆਵਲ ਰੂਪ ਸੁਹੱਪਣ ਮਿਲ ਜਾਂਦਾ ਹੈ ।
From this rain, all creatures find the ways and means to live, and the earth is embellished.
ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥
ਹੇ ਨਾਨਕ! (ਅਸਲ ਵਿਚ) ਇਹ ਜਗਤ ਪਰਮਾਤਮਾ ਦਾ ਰੂਪ ਹੈ (ਕਿਉਂਕਿ) ਹਰੇਕ ਜੀਵ ਪਰਮਾਤਮਾ ਤੋਂ ਹੀ ਪੈਦਾ ਹੁੰਦਾ ਹੈ;
O Nanak, this world is all water; everything came from water.
ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥
ਪਰ ਕੋਈ ਵਿਰਲਾ ਬੰਦਾ (ਇਹ ਗੱਲ) ਗੁਰੂ ਦੀ ਮਿਹਰ ਨਾਲ ਸਮਝਦਾ ਹੈ (ਤੇ ਜੋ ਸਮਝ ਲੈਂਦਾ ਹੈ) ਉਹ ਮਨੁੱਖ ਵਿਕਾਰਾਂ ਤੋਂ ਰਹਿਤ ਹੋ ਜਾਂਦਾ ਹੈ ।੨।
By Guru's Grace, a rare few realize the Lord; such humble beings are liberated forever. ||2||