ਸਲੋਕ ਮਃ ੩ ॥
Shalok, Third Mehl:
ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥
ਹੇ (ਜੀਵ) ਪਪੀਹੇ! ਤੂੰ ਆਪਣੇ ਮਾਲਕ ਦਾ ਘਰ ਨਹੀਂ ਜਾਣਦਾ (ਤਾਹੀਂਏ ਮਾਇਆ ਦੀ ਤ੍ਰਿਸ਼ਨਾ ਨਾਲ ਆਤੁਰ ਹੋ ਰਿਹਾ ਹੈਂ), (ਮਾਲਕ ਦਾ) ਘਰ ਵੇਖਣ ਲਈ ਅਰਜ਼ੋਈ ਕਰ
O rainbird, you do not know the Mansion of your Lord and Master's Presence. Offer your prayers to see this Mansion.
ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥
(ਜਿਤਨਾ ਚਿਰ) ਤੂੰ ਆਪਣੇ (ਮਨ ਦੀ) ਮਰਜ਼ੀ ਪਿੱਛੇ ਤੁਰ ਕੇ ਬਹੁਤਾ ਬੋਲਦਾ ਹੈਂ, ਇਹ ਬੋਲਣਾ ਪ੍ਰਵਾਨ ਨਹੀਂ ਹੁੰਦਾ ।
You speak as you please, but your speech is not accepted.
ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥
। (ਹੇ ਜੀਵ!) ਮਾਲਕ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈ (ਉਸ ਦੇ ਦਰ ਤੇ ਪਿਆਂ) ਜੋ ਮੰਗੀਏ ਸੋ ਮਿਲ ਜਾਂਦਾ ਹੈ ।
Your Lord and Master is the Great Giver; whatever you desire, you shall receive from Him.
ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥
ਇਹ (ਜੀਵ) ਪਪੀਹਾ ਵਿਚਾਰਾ ਕੀਹ ਹੈ? (ਪ੍ਰਭੂ ਦੇ ਦਰ ਤੇ ਅਰਜ਼ੋਈ ਕੀਤਿਆਂ) ਸਾਰੇ ਜਗਤ ਦੀ (ਮਾਇਆ ਦੀ) ਤੇ੍ਰਹ ਮਿਟ ਜਾਂਦੀ ਹੈ ।੧।
Not only the thirst of the poor rainbird, but the thirst of the whole world is quenched. ||1||