ਮਃ ੩ ॥
Third Mehl:
ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥
ਜਦੋਂ) (ਜੀਵ-) ਪਪੀਹਾ ਅੰਮ੍ਰਿਤ ਵੇਲੇ ਅਡੋਲ ਅਵਸਥਾ ਵਿਚ ਪ੍ਰਭੂ-ਚਰਨਾਂ ਵਿਚ ਜੁੜ ਕੇ (ਜੁੜੇ) ਮਨ ਦੀ ਮੌਜ ਨਾਲ ਅਰਜ਼ੋਈ ਕਰਦਾ ਹੈ ਕਿ ਪ੍ਰਭੂ ਦਾ ਨਾਮ ਮੇਰੀ ਜਿੰਦ ਹੈ,
The night is wet with dew; the rainbird sings the True Name with intuitive ease.
ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥
ਪ੍ਰਭੂ ਦਾ ਨਾਮ ਮੇਰੀ ਜਿੰਦ ਹੈ, ‘ਨਾਮ’ ਤੋਂ ਬਿਨਾ ਮੈਂ ਜੀਊ ਨਹੀਂ ਸਕਦਾ,
This water is my very soul; without water, I cannot survive.
ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥
(ਤਾਂ ਇਸ ਤਰ੍ਹਾਂ) ਮਨ ਵਿਚੋਂ ਆਪਾ-ਭਾਵ ਗਵਾ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਨਾਮ-ਅੰਮ੍ਰਿਤ ਮਿਲਦਾ ਹੈ
Through the Word of the Guru's Shabad, this water is obtained, and egotism is eradicated from within.
ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥
ਹੇ ਨਾਨਕ! ਜਿਸ ਪ੍ਰਭੂ ਤੋਂ ਬਿਨਾ ਇਕ ਪਲਕ ਭਰ ਭੀ ਜੀਵਿਆ ਨਹੀਂ ਜਾ ਸਕਦਾ, ਸਤਿਗੁਰੂ ਨੇ (ਅਰਜ਼ੋਈ ਕਰਨ ਵਾਲੇ ਨੂੰ) ਉਹ ਪ੍ਰਭੂ ਮਿਲਾ ਦਿੱਤਾ ਹੈ (ਭਾਵ, ਮਿਲਾ ਦੇਂਦਾ ਹੈ) ।੨।
O Nanak, I cannot live without Him, even for a moment; the True Guru has led me to meet Him. ||2||