ਪਉੜੀ ॥
Pauree:
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥
(ਇਸ ਸ੍ਰਿਸ਼ਟੀ ਦੇ) ਬੇਅੰਤ ਧਰਤੀਆਂ ਤੇ ਪਾਤਾਲ ਹਨ, ਮੈਥੋਂ ਗਿਣੇ ਨਹੀਂ ਜਾ ਸਕਦੇ
There are countless worlds and nether regions; I cannot calculate their number.
ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥
(ਹੇ ਪ੍ਰਭੂ!) ਤੂੰ (ਇਸ ਸ੍ਰਿਸ਼ਟੀ ਨੂੰ) ਪੈਦਾ ਕਰਨ ਵਾਲਾ ਹੈਂ ਤੂੰ ਹੀ ਇਸ ਦੀ ਸਾਰ ਲੈਣ ਵਾਲਾ ਹੈਂ, ਤੂੰ ਹੀ ਪੈਦਾ ਕੀਤੀ ਹੈ ਤੂੰ ਹੀ ਨਾਸ ਕਰਦਾ ਹੈਂ ।
You are the Creator, the Lord of the Universe; You create it, and You destroy it.
ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥
ਸ੍ਰਿਸ਼ਟੀ ਦੀ ਚੌਰਾਸੀ ਲਖ ਜੂਨ ਤੈਥੋਂ ਹੀ ਪੈਦਾ ਹੋਈ ਹੈ ।
The 8.4 million species of beings issued forth from You.
ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥
ਇਥੇ) ਕਈ ਆਪਣੇ ਆਪ ਨੂੰ ਰਾਜੇ ਖ਼ਾਨ ਤੇ ਮਲਕ ਆਖਦੇ ਹਨ ਤੇ ਅਖਵਾਂਦੇ ਹਨ,
Some are called kings, emperors and nobles.
ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥
ਕਈ ਧਨ ਇਕੱਠਾ ਕਰ ਕੇ (ਆਪਣੇ ਆਪ ਨੂੰ) ਸ਼ਾਹ ਸਦਾਂਦੇ ਹਨ, (ਪਰ) ਇਸ ਦੂਜੇ ਮੋਹ ਵਿਚ ਪੈ ਕੇ ਇੱਜ਼ਤ ਗਵਾ ਲੈਂਦੇ ਹਨ ।
Some claim to be bankers and accumulate wealth, but in duality they lose their honor.
ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥
ਇਥੇ ਕਈ ਦਾਤੇ ਹਨ ਕਈ ਮੰਗਤੇ ਹਨ (ਪਰ ਕੀਹ ਦਾਤੇ ਤੇ ਕੀਹ ਮੰਗਤੇ) ਸਭਨਾਂ ਦੇ ਸਿਰ ਉਤੇ ਉਹ ਪ੍ਰਭੂ ਹੀ ਖਸਮ ਹੈ ।
Some are givers, and some are beggars; God is above the heads of all.
ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥
(ਭਾਵੇਂ ਰਾਜੇ ਸਦਾਣ ਭਾਵੇਂ ਸ਼ਾਹ ਅਖਵਾਣ) ਪ੍ਰਭੂ ਦੇ ਨਾਮ ਤੋਂ ਬਿਨਾ ਜੀਵ (ਮਾਨੋ) ਬਹੁ-ਰੂਪੀਏ ਹਨ (ਧਰਤੀ ਇਹਨਾਂ ਦੇ ਭਾਰ ਨਾਲ) ਭੈ-ਭੀਤ ਹੋਈ ਹੋਈ ਹੈ
Without the Name, they are vulgar, dreadful and wretched.
ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥
ਹੇ ਨਾਨਕ! (ਇਹ ਰਾਜੇ ਤੇ ਸ਼ਾਹੂਕਾਰ ਆਦਿਕ) ਕੂੜ ਦੇ ਸੌਦੇ ਮੁੱਕ ਜਾਂਦੇ ਹਨ (ਭਾਵ ਤ੍ਰਿਸ਼ਨਾ-ਅਧੀਨ ਹੋ ਕੇ ਰਾਜ ਧਨ ਆਦਿਕ ਦਾ ਮਾਣ ਕੂੜਾ ਹੈ) ਜੋ ਕੁਝ ਸਦਾ-ਥਿਰ ਰਹਿਣ ਵਾਲਾ ਪ੍ਰਭੂ ਕਰਦਾ ਹੈ ਉਹੀ ਹੈ ।੧੨।
Falsehood shall not last, O Nanak; whatever the True Lord does, comes to pass. ||12||