ਗਉੜੀ ਚੇਤੀ ਮਹਲਾ ੧ ॥
Gauree Chaytee, First Mehl:
ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥
ਹੇ ਰਾਵਲ ! ਆਪਣੇ ਸਰੀਰ ਦੇ ਅੰਦਰ ਹੀ ਮੰਦੀਆਂ ਵਾਸਨਾਂ ਨੂੰ ਰੋਕ—ਇਹ ਹਨ (ਅਸਲ) ਮੰੁਦਾਂ੍ਰ । ਸਰੀਰ ਨੂੰ ਨਾਸਵੰਤ ਸਮਝ—ਇਸ ਯਕੀਨ ਨੂੰ ਗੋਦੜੀ ਬਣਾ ।
Let your ear-rings be those ear-rings which pierce deep within your heart. Let your body be your patched coat.
ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥
ਹੇ ਰਾਵਲ ! (ਤੁਸੀ ਹੋਰਨਾਂ ਨੂੰ ਚੇਲੇ ਬਣਾਂਦੇ ਫਿਰਦੇ ਹੋ) ਆਪਣੇ ਪੰਜੇ, ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਕਰੋ, ਚੇਲੇ ਬਣਾਓ, ਆਪਣੇ ਮਨ ਨੂੰ ਡੰਡਾ ਬਣਾਓ (ਤੇ ਹੱਥ ਵਿਚ ਫੜੋ । ਭਾਵ, ਕਾਬੂ ਕਰੋ) ।੧।
Let the five passions be disciples under your control, O begging Yogi, and make this mind your walking stick. ||1||
ਜੋਗ ਜੁਗਤਿ ਇਵ ਪਾਵਸਿਤਾ ॥
ਤੂੰ ਇਸ ਤਰ੍ਹਾਂ ਜੋਗ (ਪ੍ਰਭੂ-ਚਰਨਾਂ ਵਿਚ ਜੁੜਨ) ਦਾ ਤਰੀਕਾ ਲੱਭ ਲਏਂਗਾ
Thus you shall find the Way of Yoga.
ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥
(ਹੇ ਰਾਵਲ !) ਤੂੰ ਗਾਜਰ ਮੂਲੀ ਆਦਿਕ ਖਾਣ ਵਿਚ ਮਨ ਜੋੜਦਾ ਫਿਰਦਾ ਹੈਂ, ਪਰ ਜੇ ਤੂੰ ਉਸ ਗੁਰ-ਸ਼ਬਦ ਵਿਚ ਮਨ ਜੋੜੇਂ (ਜਿਸ ਤੋਂ ਬਿਨਾ) ਕੋਈ ਹੋਰ (ਜੀਵਨ-ਰਾਹ ਵਿਖਾਣ ਦੇ ਸਮਰੱਥ) ਨਹੀਂ ਹੈ
There is only the One Word of the Shabad; everything else shall pass away. Let this be the fruits and roots of your mind's diet. ||1||Pause||
ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥
ਜੇ (ਗੰਗਾ ਦੇ ਕੰਢੇ) ਸਿਰ ਮੁਨਾਇਆਂ ਗੁਰੂ ਮਿਲਦਾ ਹੈ (ਭਾਵ, ਤੁਸੀ ਤਾਂ ਗੰਗਾ ਦੇ ਕੰਢੇ ਸਿਰ ਮੁਨਾ ਕੇ ਗੁਰੂ ਧਾਰਦੇ ਹੋ) ਤਾਂ ਅਸਾਂ ਤਾਂ ਗੁਰੂ ਨੂੰ ਹੀ ਗੰਗਾ ਬਣਾ ਲਿਆ ਹੈ, (ਭਾਵ, ਸਾਡੇ ਵਾਸਤੇ ਗੁਰੂ ਹੀ ਮਹਾਂ ਪਵਿਤ੍ਰ ਤੀਰਥ ਹੈ) ।
Some try to find the Guru by shaving their heads at the Ganges, but I have made the Guru my Ganges.
ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥
ਅੰਨ੍ਹਾ (ਰਾਵਲ) ਉਸ ਇਕੋ ਮਾਲਕ ਨੂੰ ਨਹੀਂ ਸਿਮਰਦਾ ਜੋ ਤਿੰਨਾਂ ਭਵਣਾਂ (ਦੇ ਜੀਵਾਂ) ਨੂੰ ਤਾਰਨ ਦੇ ਸਮਰਥ ਹੈ ।੨।
The Saving Grace of the three worlds is the One Lord and Master, but those in darkness do not remember Him. ||2||
ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥
ਹੇ ਜੋਗੀ ! ਤੂੰ (ਜੋਗ ਦਾ) ਵਿਖਾਵਾ ਕਰ ਕੇ ਨਿਰੀਆਂ ਗੱਲਾਂ ਵਿਚ ਹੀ ਲੋਕਾਂ ਦਾ ਮਨ ਪਰਚਾਂਦਾ ਹੈਂ, ਪਰ ਤੇਰਾ ਆਪਣਾ ਸੰਸਾ ਉੱਕਾ ਹੀ ਦੂਰ ਨਹੀਂ ਹੁੰਦਾ ।
Practicing hypocrisy and attaching your mind to worldly objects, your doubt shall never depart.
ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥
ਜੇ ਤੂੰ ਇੱਕ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੇਂ, ਤਾਂ ਲੱਬ ਤੇ ਲੋਭ ਦੇ ਕਾਰਨ ਬਣੀ ਹੋਈ ਤੇਰੀ ਭਟਕਣਾ ਦੂਰ ਹੋ ਜਾਏ ।੩।
If you focus your consciousness on the Feet of the One Lord, what reason would you have to chase after greed? ||3||
ਜਪਸਿ ਨਿਰੰਜਨੁ ਰਚਸਿ ਮਨਾ ॥
ਆਪਣਾ ਮਨ ਜੋੜ ਕੇ ਮਾਇਆ-ਰਹਿਤ ਪ੍ਰਭੂ ਦਾ ਨਾਮ ਸਿਮਰ
Meditate on the Immaculate Lord, and saturate your mind with Him.
ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥
ਹੇ ਜੋਗੀ ! ਬਹੁਤਾ ਠੱਗੀ-ਫਰੇਬ ਦਾ ਬੋਲ ਕਿਉਂ ਬੋਲਦਾ ਹੈਂ ? ।੧।ਰਹਾਉ।
Why, O Yogi, do you make so many false and deceptive claims? ||1||Pause||
ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥
ਜਿਸ ਮਨੁੱਖ ਦਾ ਸਰੀਰ ਝੱਲਾ ਹੋਇਆ ਪਿਆ ਹੋਵੇ (ਜਿਸ ਦੇ ਗਿਆਨ-ਇੰਦ੍ਰੇ ਵਿਕਾਰਾਂ ਵਿਚ ਝੱਲੇ ਹੋਏ ਪਏ ਹੋਣ) ਜਿਸ ਦਾ ਜੀਵਾਤਮਾ ਅੰਞਾਣਾ ਹੋਵੇ (ਜ਼ਿੰਦਗੀ ਦਾ ਸਹੀ ਰਸਤਾ ਨਾਹ ਸਮਝਦਾ ਹੋਵੇ) ਉਸ ਦੀ ਸਾਰੀ ਉਮਰ ਮਾਇਆ ਦੀ ਮਮਤਾ ਵਿਚ ਲੰਘ ਜਾਂਦੀ ਹੈ ।
The body is wild, and the mind is foolish. Practicing egotism, selfishness and conceit, your life is passing away.
ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥
(ਤੇ) ਨਾਨਕ ਬੇਨਤੀ ਕਰਦਾ ਹੈ ਕਿ ਜਦੋਂ (ਮਮਤਾ ਦੇ ਸਾਰੇ ਪਦਾਰਥ ਜਗਤ ਵਿਚ ਹੀ ਛੱਡ ਕੇ) ਸਰੀਰ ਇਕੱਲਾ ਹੀ (ਮਸਾਣਾਂ ਵਿਚ) ਸੜਦਾ ਹੈ, ਸਮਾ ਵਿਹਾ ਜਾਣ ਤੇ ਜੀਵ ਪਛੁਤਾਉਂਦਾ ਹੈ ।੪।੩।੧੫।
Prays Nanak, when the naked body is cremated, then you will come to regret and repent. ||4||3||15||