ਮਃ ੩ ॥
Third Mehl:
ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥
(ਜਦੋਂ) (ਜੀਵ-) ਪਪੀਹਾ (ਪ੍ਰਭੂ ਅੱਗੇ) ਬੇਨਤੀ ਕਰਦਾ ਹੈ ਕਿ—(ਹੇ ਪ੍ਰਭੂ!) ਮਿਹਰ ਕਰ ਕੇ ਮੈਨੂੰ ਜੀਵਨ-ਦਾਤਿ ਬਖ਼ਸ਼;
The rainbird prays: O Lord, grant Your Grace, and bless me with the gift of the life of the soul.
ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥
ਤੇਰੇ ਨਾਮ-ਅੰਮ੍ਰਿਤ ਤੋਂ ਬਿਨਾ (ਮੇਰੀ) ਤ੍ਰਿਸ਼ਨਾ ਨਹੀਂ ਮੁੱਕਦੀ, (ਤੇਰੇ ਨਾਮ ਤੋਂ ਬਿਨਾ) ਮੇਰੀ ਜਿੰਦ ਵਿਆਕੁਲ ਹੋ ਜਾਂਦੀ ਹੈ ।
Without the water, my thirst is not quenched, and my breath of life is ended and gone.
ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥
ਤੂੰ ਸੁਖ ਦੇਣ ਵਾਲਾ ਹੈਂ, ਤੂੰ ਬੇਅੰਤ ਹੈਂ, ਤੂੰ ਗੁਣ ਬਖ਼ਸ਼ਣ ਵਾਲਾ ਹੈ; ਤੇ ਤੰੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ
You are the Giver of peace, O Infinite Lord God; You are the Giver of the treasure of virtue.
ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥
ਹੇ ਨਾਨਕ! (ਇਹ ਬੇਨਤੀ ਸੁਣ ਕੇ) ਭਗਵਾਨ ਗੁਰੂ ਦੇ ਸਨਮੁਖ ਹੋਏ ਮਨੁੱਖ ਉਤੇ ਮਿਹਰ ਕਰਦਾ ਹੈ ਤੇ ਅੰਤ ਸਮੇ ਉਸ ਦਾ ਸਹਾਈ ਬਣਦਾ ਹੈ ।੨।
O Nanak, the Gurmukh is forgiven; in the end, the Lord God shall be your only friend. ||2||