ਪਉੜੀ ॥
Pauree:
ਸਚਾ ਸਤਿਗੁਰੁ ਸੇਵਿ ਸਚੁ ਸਮ੍ਹਾਲਿਆ ॥
ਜਿਨ੍ਹਾਂ ਮਨੁੱਖਾਂ ਨੇ ਸੱਚੇ ਗੁਰੂ ਦੇ ਹੁਕਮ ਵਿਚ ਤੁਰ ਕੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਅਰਾਧਿਆ,
Serving the True Guru, I dwell on the True Lord.
ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥
ਜੋ ਕਮਾਈ ਉਹਨਾਂ ਗੁਰੂ ਦੇ ਸਨਮੁਖ ਹੋ ਕੇ ਕੀਤੀ ਹੈ ਉਹ ਅੰਤ ਵੇਲੇ (ਜਦੋਂ ਹੋਰ ਸਾਰੇ ਸਾਥ ਮੁੱਕ ਜਾਂਦੇ ਹਨ) ਉਹਨਾਂ ਦਾ ਸਾਥ ਆ ਦੇਂਦੀ ਹੈ ।
The work you have done for the True Guru shall be very useful in the end.
ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥
ਸੱਚਾ ਪ੍ਰਭੂ ਉਹਨਾਂ ਦੇ ਸਿਰ ਉਤੇ ਰਾਖਾ ਹੁੰਦਾ ਹੈ, ਇਸ ਲਈ ਮੌਤ ਦਾ ਡਰ ਉਹਨਾਂ ਨੂੰ ਪੋਹ ਨਹੀਂ ਸਕਦਾ,
The Messenger of Death cannot even touch that person who is protected by the True Lord.
ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥
ਗੁਰੂ ਦੀ ਬਾਣੀ-ਰੂਪ ਜੋਤਿ (ਉਹਨਾਂ ਆਪਣੇ ਅੰਦਰ) ਜਗਾਈ ਹੋਈ ਹੈ, ਬਾਣੀ-ਰੂਪ ਦੀਵਾ ਬਾਲਿਆ ਹੋਇਆ ਹੈ ।
Lighting the lamp of the Guru's Teachings, my awareness has been awakened.
ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥
ਪਰ ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਪ੍ਰਭੂ ਦੇ ਨਾਮ ਤੋਂ ਵਾਂਜੇ ਹੋਏ ਹਨ ਤੇ ਕੂੜ ਦੇ ਵਪਾਰੀ ਹਨ, ਬੇ-ਥਵ੍ਹੇ ਭਟਕਦੇ ਫਿਰਦੇ ਹਨ;
The self-willed manmukhs are false; without the Name, they wander around like demons.
ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥
ਉਹ (ਅਸਲ ਵਿਚ) ਪਸ਼ੂ ਹਨ ਅੰਦਰੋਂ ਕਾਲੇ ਹਨ (ਵੇਖਣ ਨੂੰ) ਮਨੁੱਖਾ ਚੰਮ ਨਾਲ ਵਲ੍ਹੇਟੇ ਹੋਏ ਹਨ (ਭਾਵ, ਵੇਖਣ ਨੂੰ ਮਨੁੱਖ ਦਿੱਸਦੇ ਹਨ) ।
They are nothing more than beasts, wrapped up in human skin; they are black-hearted within.
ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥
(ਪਰ ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ) ਹਰ ਥਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਵੱਸਦਾ ਹੈ—ਇਹ ਗੱਲ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਵੇਖਣ ਵਿਚ ਆਉਂਦੀ ਹੈ ।
The True Lord is pervading all; through the True Word of the Shabad, He is seen.
ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥
ਹੇ ਨਾਨਕ! ਪ੍ਰਭੂ ਦਾ ਨਾਮ ਹੀ (ਅਸਲ) ਖ਼ਜ਼ਾਨਾ ਹੈ ਜੋ ਪੂਰੇ ਗੁਰੂ ਨੇ (ਕਿਸੇ ਭਾਗਾਂ ਵਾਲੇ ਨੂੰ) ਵਿਖਾਇਆ ਹੈ ।੧੪।
O Nanak, the Naam is the greatest treasure. The Perfect Guru has revealed it to me. ||14||