ਸਲੋਕ ਮਃ ੩ ॥
Shalok, Third Mehl:
ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥
ਜਿਸ (ਜੀਵ-) ਪਪੀਹੇ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਅਨੁਸਾਰ ਤੁਰ ਕੇ ਪ੍ਰਭੂ ਦਾ ਹੁਕਮ ਸਮਝਿਆ ਹੈ,
The rainbird realizes the Hukam of the Lord's Command with intuitive ease through the Guru.
ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥
(ਸਤਿਗੁਰੂ-) ਬੱਦਲ ਮਿਹਰ ਕਰ ਕੇ ਲੰਮੀ ਝੜੀ ਲਾ ਕੇ (ਉਸ ਉਤੇ ‘ਨਾਮ’-ਅੰਮ੍ਰਿਤ ਦੀ) ਵਰਖਾ ਕਰਦਾ ਹੈ,
The clouds mercifully burst forth, and the rain pours down in torrents.
ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥
ਉਸ (ਜੀਵ-) ਪਪੀਹੇ ਦੀ ਕੂਕ ਪੁਕਾਰ ਮੁੱਕ ਜਾਂਦੀ ਹੈ, ਉਸ ਦੇ ਮਨ ਵਿਚ ਸੁਖ ਆ ਵੱਸਦਾ ਹੈ ।
The cries and wailings of the rainbird have ceased, and peace has come to abide in its mind.
ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥
ਹੇ ਨਾਨਕ! ਜੋ ਪ੍ਰਭੂ ਸਭ ਜੀਵਾਂ ਨੂੰ ਰੋਜ਼ੀ ਅਪੜਾਂਦਾ ਹੈ, ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।
O Nanak, praise that Lord, who reaches out and gives sustenance to all beings and creatures. ||1||