ਮਃ ੩ ॥
Third Mehl:
ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥
ਹੇ ਪਪੀਹੇ (ਜੀਵ)! ਤੈਨੂੰ ਨਹੀਂ ਪਤਾ ਕਿ ਤੇਰੇ ਅੰਦਰ ਕੇਹੜੀ ਤ੍ਰੇਹ ਹੈ (ਜੋ ਤੈਨੂੰ ਭਟਕਣਾ ਵਿਚ ਪਾ ਰਹੀ ਹੈ; ਨਾਹ ਹੀ ਤੈਨੂੰ ਇਹ ਪਤਾ ਹੈ ਕਿ) ਕੀਹ ਪੀਤਿਆਂ ਇਹ ਤੇ੍ਰਹ ਮਿਟੇਗੀ
O rainbird, you do not know what thirst is within you, or what you can drink to quench it.
ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥
ਤੂੰ ਮਾਇਆ ਦੇ ਮੋਹ ਵਿਚ ਭਟਕ ਰਿਹਾ ਹੈਂ, ਤੈਨੂੰ (ਤ੍ਰੇਹ ਮਿਟਾਣ ਲਈ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲੱਭਦਾ ਨਹੀਂ ।
You wander in the love of duality, and you do not obtain the Ambrosial Water.
ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥
ਜੇ ਅਕਾਲ ਪੁਰਖ ਆਪਣੀ ਮਿਹਰ ਦੀ ਨਜ਼ਰ ਕਰੇ ਤਾਂ ਉਸ ਦੀ ਰਜ਼ਾ ਵਿਚ ਗੁਰੂ ਮਿਲ ਪੈਂਦਾ ਹੈ
When God casts His Glance of Grace, then the mortal automatically meets the True Guru.
ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥
ਹੇ ਨਾਨਕ! ਗੁਰੂ ਤੋਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮਿਲਦਾ ਹੈ (ਤੇ ਉਸ ਦੀ ਬਰਕਤਿ ਨਾਲ) ਅਡੋਲ ਅਵਸਥਾ ਵਿਚ ਟਿਕੇ ਰਹੀਦਾ ਹੈ ।੨।
O Nanak, the Ambrosial Water is obtained from the True Guru, and then the mortal remains merged in the Lord with intuitive ease. ||2||